Punjab News: ਸੀਐਮ ਮਾਨ ਦੇ ਦਾਅਵਿਆਂ ਦੇ ਇੱਕ ਦਿਨ ਬਾਅਦ ਹੀ ਖਹਿਰਾ ਨੇ ਜਾਰੀ ਕਰ ਦਿੱਤੀ ਮੰਤਰੀ ਦੇ ਪਿੰਡ 'ਚ ਨਾਜਾਇਜ਼ ਮਾਈਨਿੰਗ ਦੀ ਵੀਡੀਓ, ਬੋਲੇ ਹੁਣ ਕਾਰਵਾਈ ਕਰਕੇ ਵਿਖਾਓ...
ਮੰਤਰੀ ਕੁਲਦੀਪ ਧਾਲੀਵਾਲ ਦੇ ਪਿੰਡ ਜਗਦੇਵ ਖੁਰਦ (ਅਜਨਾਲਾ) 'ਚ ਅੱਧੀ ਰਾਤ ਦੀ ਇਹ ਵੀਡੀਓ ਪੁਲਿਸ ਚੌਕੀ ਦੇ ਨੱਕ ਥੱਲੇ ਹੋ ਰਹੀ ਸ਼ਰੇਆਮ ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼ ਕਰਦੀ ਹੈ! ਮੈਂ ਭਗਵੰਤ ਮਾਨ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਰੇਤ ਮਾਫੀਆ ਦੇ ਖਿਲਾਫ ਕਾਰਵਾਈ ਕਰਨ ਤੇ ਵੀਡੀਓ ਵਿੱਚ ਦੱਸੇ ਜਾ ਰਹੇ ਆਪਣੇ ਮੰਤਰੀ ਦੀ ਭੂਮਿਕਾ ਦੀ ਜਾਂਚ ਕਰਨ।
Punjab News: ਪੰਜਾਬ ਸਰਕਾਰ ਦੇ ਲੱਖ ਦਾਅਵਿਆਂ ਮਗਰੋਂ ਵੀ ਨਾਜਾਇਜ਼ ਮਾਈਨਿੰਗ ਨਹੀਂ ਰੁਕ ਰਹੀ। ਇਹ ਦਾਅਵਾ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਇੱਕ ਵੀਡੀਓ ਸ਼ੇਅਰ ਕਰਕੇ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਰਾਤ ਨੂੰ ਸ਼ਰੇਆਮ ਹੋ ਰਹੀ ਨਾਜਾਇਜ਼ ਮਾਈਨਿੰਗ ਦੀ ਇਹ ਵੀਡੀਓ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦੇ ਪਿੰਡ ਜਗਦੇਵ ਖੁਰਦ (ਅਜਨਾਲਾ) ਦੀ ਹੈ।
ਸੁਖਪਾਲ ਖਹਿਰਾ ਨੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ, ਮੰਤਰੀ ਕੁਲਦੀਪ ਧਾਲੀਵਾਲ ਦੇ ਪਿੰਡ ਜਗਦੇਵ ਖੁਰਦ (ਅਜਨਾਲਾ) 'ਚ ਅੱਧੀ ਰਾਤ ਦੀ ਇਹ ਵੀਡੀਓ ਪੁਲਿਸ ਚੌਕੀ ਦੇ ਨੱਕ ਥੱਲੇ ਹੋ ਰਹੀ ਸ਼ਰੇਆਮ ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼ ਕਰਦੀ ਹੈ! ਮੈਂ ਭਗਵੰਤ ਮਾਨ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਰੇਤ ਮਾਫੀਆ ਦੇ ਖਿਲਾਫ ਕਾਰਵਾਈ ਕਰਨ ਤੇ ਵੀਡੀਓ ਵਿੱਚ ਦੱਸੇ ਜਾ ਰਹੇ ਆਪਣੇ ਮੰਤਰੀ ਦੀ ਭੂਮਿਕਾ ਦੀ ਜਾਂਚ ਕਰਨ।
This midnight video of Jagdev Khurd (Ajnala) village of Kuldip Dhaliwal Minister exposes blatant illegal mining under the nose of police post! I dare @BhagwantMann to take action against sand mafia & inquire role of his cronie Minister being named in the video-Khaira @INCIndia pic.twitter.com/EZ2cd5uO6k
— Sukhpal Singh Khaira (@SukhpalKhaira) February 7, 2023
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਰੇਤਾ-ਬਜਰੀ ਦੀਆਂ ਖੱਡਾਂ ਦੇ ਸੰਚਾਲਨ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗੀ ਕਿਉਂਕਿ ਇਸ 'ਤੇ 24 ਘੰਟੇ ਨਿਗਰਾਨੀ ਰੱਖਣ ਲਈ ਸੀਸੀਟੀਵੀ ਕੈਮਰੇ ਲਾਏ ਗਏ ਹਨ। ਉਨ੍ਹਾਂ ਕਿਹਾ ਸੀ ਕਿ ਇਸ ਤੋਂ ਇਲਾਵਾ ਇਨ੍ਹਾਂ ਜਨਤਕ ਥਾਵਾਂ 'ਤੇ ਪੁਲਿਸ ਦੀ ਗਸ਼ਤ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ 'ਤੇ ਪੂਰੀ ਨਜ਼ਰ ਰੱਖੀ ਜਾ ਸਕੇ।
ਭਗਵੰਤ ਮਾਨ ਨੇ ਕਿਹਾ ਸੀ ਕਿ ਇਹ ਖੱਡਾਂ ਇਕ ਅਪ੍ਰੈਲ ਤੋਂ 30 ਸਤੰਬਰ ਤੱਕ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਤੇ 1 ਅਕਤੂਬਰ ਤੋਂ 31 ਮਾਰਚ ਤੱਕ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣਗੀਆਂ। ਸੀਐਮ ਭਗਵੰਤ ਮਾਨ ਨੇ ਇਹ ਵੀ ਕਿਹਾ ਸੀ ਕਿ ਮੈਂ ਇਸ ਗੱਲ ਦੀ ਗਰੰਟੀ ਦਿੰਦਾਂ ਹਾਂ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੰਤਰੀ ਜਾਂ ਵਿਧਾਇਕ ਰੇਤ ਦੇ ਕਾਰੋਬਾਰ ਨਾਲ ਸਬੰਧ ਨਹੀਂ ਰੱਖੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।