Giani Harpreet Singh: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ 'ਤੇ ਫੇਕ ਅਕਾਊਂਟ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਦੀ ਜਾਣਕਾਰੀ ਗਿਆਨੀ ਹਰਪ੍ਰੀਤ ਸਿੰਘ ਦੇ ਆਪਣੇ ਸੋਸ਼ਲ ਮੀਡੀਆ ਖਾਤੇ ਤੋਂ ਸਾਂਝੀ ਕੀਤੀ ਹੈ। ਉਨ੍ਹਾਂ ਨੇ ਅਜਿਹਾ ਕਰਨ ਵਾਲਿਆਂ ਨੂੰ ਜਵਾਬ ਵੀ ਦਿੱਤਾ ਹੈ।
ਗਿਆਨੀ ਹਰਪ੍ਰੀਤ ਸਿੰਘ ਦੇ ਸੋਸ਼ਲ ਮੀਡੀਆ ਪੇਜ ਉੱਤੇ ਲਿਖਿਆ ਗਿਆ ਹੈ ਕਿ ਇੰਨੀ ਗਿਰੀਆਂ ਤੇ ਨੀਚ ਹਰਕਤਾਂ ਤੇ ਉੱਤਰ ਆਉਗੇ ਕਦੇ ਕਿਸੇ ਸਿੱਖ ਦੇ ਚਿੱਤ ਚੇਤੇ ਵੀ ਨਹੀ ਹੋਣਾ। ਮੰਨਦੇ ਆ ਤੁਹਾਡੇ ਕੋਲ ਪੈਸਾ ਹੈ, ਇੱਕ ਪੂਰਾ ਨੈੱਟਵਰਕ ਸਿਸਟਮ ਹੈ, ਚਾਰ ਚਾਪਲੂਸ ਵੀ ਹਨ। ਇੰਨਾ ਗਿਰਨਾ ਨੈਤਿਕਤਾ ਤੋ ਹੀਣੇ ਹੋਣ ਦਾ ਸਬੂਤ ਹੈ।
ਮਾਣਯੋਗ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ਦਾ ਜਾਅਲੀ ਪੇਜ ਬਣਾ ਕੇ ਉਸ ਤੋਂ ਅਲੱਗ ਅਲੱਗ ਪੋਸਟਾਂ ਤੇ ਹਲਕੇ ਪੱਧਰ ਦੇ ਕੁਮੈਂਟ ਕੀਤੇ ਜਾ ਰਹੇ ਹਨ। ਇਨਾ ਥੱਲੇ ਤਾਂ ਸਮੁੰਦਰ 'ਚ ਟਾਇਟੈਨਿਕ ਨਹੀ ਡਿੱਗਿਆ ਜਿੰਨੇ ਤੁਸੀ ਡਿੱਗ ਪਏ। ਬੱਸ ਇਨਾ ਹੀ ਆਖਾਂਗੇ ਗੁਰੂ ਤੁਹਾਡਾ ਭਲਾ ਕਰੇ। ਗੁਰੂ ਪਿਆਰਿਓ ਇਨਾ ਨਕਲੀ ਪੇਜਾਂ ਤੋ ਸਾਵਧਾਨ ਰਹੋ।
ਜ਼ਿਕਰ ਕਰ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਧਿਕਾਰਿਕ ਖਾਤੇ ਤੋਂ ਜਾਅਲੀ ਖਾਤੇ ਦੀਆਂ ਤਸਵੀਰਾਂ ਵੀ ਸਾਂਝੀਆਂ ਹਨ ਜਿਸ ਉੱਤੇ ਦਿਖਾਈ ਦੇ ਰਿਹਾ ਹੈ ਕਿ ਉਨ੍ਹਾਂ ਦੇ ਪੇਜ ਉੱਤੇ 3 like ਹਨ ਤੇ 6 ਫੋਲੋਅਰਸ ਹਨ। ਇਸ ਦੇ ਨਾਲ ਹੀ ਇੱਕ ਪੋਸਟ ਥੱਲ ਕੁਮੈਂਟ ਲਿਖਿਆ ਗਿਆ ਹੈ ਕਿ ਕੋਈ ਪਰਵਾਹ ਨਹੀਂ ਮੈਂ ਬੀਜੇਪੀ ਦੀ ਸਪੋਰਟ ਨਾਲ ਸਾਰੀਆਂ ਇੰਟਰਵਿਊ ਡਿਲੀਟ ਕਰਵਾ ਦਿੱਤੀਆਂ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।