Punjab News: ਪੰਜਾਬ 'ਚ ਤੇਜ਼ ਤੂਫਾਨ ਅਤੇ ਮੀਂਹ ਦੌਰਾਨ ਬਿਜਲੀ ਡਿੱਗਣ ਕਾਰਨ ਇੱਕ ਕਿਸਾਨ ਦੀ ਮੌਤ, ਖੇਤ 'ਚ ਚਲਾ ਰਿਹਾ ਸੀ ਟਰੈਕਟਰ, ਅਚਾਨਕ...
Moga News: ਕੋਟ ਈਸੇ ਖਾਂ ਨੇੜੇ ਪਿੰਡ ਦੌਲੇਵਾਲਾ ਮਾਈਰ ਵਿੱਚ ਮੀਂਹ ਅਤੇ ਹਨੇਰੀ ਦੌਰਾਨ ਬਿਜਲੀ ਡਿੱਗਣ ਕਾਰਨ ਇੱਕ ਕਿਸਾਨ ਦੀ ਦਰਦਨਾਕ ਮੌਤ ਹੋ ਗਈ। ਦੱਸ ਦੇਈਏ ਕਿ ਬੀਤੀ ਸ਼ਾਮ ਮੌਕੇ 'ਤੇ ਕਿਸਾਨ ਚੈਨ ਸਿੰਘ, ਉਮਰ 42 ਸਾਲ...

Moga News: ਕੋਟ ਈਸੇ ਖਾਂ ਨੇੜੇ ਪਿੰਡ ਦੌਲੇਵਾਲਾ ਮਾਈਰ ਵਿੱਚ ਮੀਂਹ ਅਤੇ ਹਨੇਰੀ ਦੌਰਾਨ ਬਿਜਲੀ ਡਿੱਗਣ ਕਾਰਨ ਇੱਕ ਕਿਸਾਨ ਦੀ ਦਰਦਨਾਕ ਮੌਤ ਹੋ ਗਈ। ਦੱਸ ਦੇਈਏ ਕਿ ਬੀਤੀ ਸ਼ਾਮ ਮੌਕੇ 'ਤੇ ਕਿਸਾਨ ਚੈਨ ਸਿੰਘ, ਉਮਰ 42 ਸਾਲ, ਵਾਸੀ ਦੌਲੇਵਾਲਾ ਮਾਈਰ ਦੀ ਦੇਰ ਸ਼ਾਮ ਖੇਤ ਵਿੱਚ ਟਰੈਕਟਰ ਨਾਲ ਕੰਮ ਕਰਦੇ ਸਮੇਂ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀਆਂ 2 ਧੀਆਂ ਅਤੇ 2 ਪੁੱਤਰ ਹਨ।
ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਚੈਨ ਸਿੰਘ ਦਾ ਪਿਤਾ ਵੀ ਲੰਬੇ ਸਮੇਂ ਤੋਂ ਅਧਰੰਗ ਕਾਰਨ ਮੰਜੇ 'ਤੇ ਪਿਆ ਹੈ ਅਤੇ ਉਸਦੀ ਮਾਂ ਦੀ ਵੀ ਮੌਤ ਹੋ ਗਈ ਹੈ। ਇਸ ਘਟਨਾ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਚੈਨ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ।
ਇਸ ਵਿੱਚ ਰਿਸ਼ਤੇਦਾਰ ਅਤੇ ਪਿੰਡ ਵਾਸੀ ਮੌਜੂਦ ਰਹੇ, ਕਿਸਾਨ ਦਾ ਅਜਿਹਾ ਹਾਲ ਵੇਖ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਭਾਰਤੀ ਕਿਸਾਨ ਯੂਨੀਅਨ ਬੀਕੇਯੂ (ਰਾਜੇਵਾਲ) ਦੇ ਸੀਨੀਅਰ ਜ਼ਿਲ੍ਹਾ ਉਪ ਪ੍ਰਧਾਨ ਬਲਵਿੰਦਰ ਸਿੰਘ ਦੌਲੇਵਾਲਾ ਨੇ ਪੰਜਾਬ ਸਰਕਾਰ ਤੋਂ ਪਰਿਵਾਰ ਨੂੰ ਵਿੱਤੀ ਮਦਦ ਦੀ ਮੰਗ ਕੀਤੀ ਅਤੇ ਕਿਹਾ ਕਿ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















