Punjab News: ਮੁੱਖ ਮੰਤਰੀ ਭਗਵੰਤ ਮਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਵਿਚਾਲੇ ਤਿੱਖੀ ਜੰਗ ਛਿੜ ਗਈ ਹੈ। ਜਲ੍ਹਿਆਂਵਾਲਾ ਬਾਗ ਸਾਕੇ ਦੀ ਬਰਸੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਜੀਠੀਆ ਪਰਿਵਾਰ ਨੂੰ ਆੜੇ ਹੱਥੀਂ ਲਿਆ ਤਾਂ ਮਜੀਠੀਆ ਨੇ ਜਵਾਬ ਵਿੱਚ ਤਿੱਖਾ ਹਮਲਾ ਕੀਤਾ। ਮਜੀਠੀਆ ਨੇ ਟਵੀਟ ਕਰਕੇ ਕਿਹਾ ਕਿ ਹੱਥ ਵਿੱਚ ਗਲਾਸੀ ਫੜ, ਕੇਂਦਰ ਦੀ ਬੁੱਕਲ਼ ਵਿੱਚ ਬੈਠ ਕੇ, ਸਿੱਖਾਂ ਦੇ ਬੇਕਸੂਰ ਮੁੰਡੇ ਚੁੱਕਵਾ ਕੇ, ਉੱਭਰਦੀ ਜਵਾਨੀ ਕਤਲ ਕਰਵਾ ਕੇ, ਆਪਣੇ ਪੂਰੇ ਖ਼ਾਨਦਾਨ ਨੂੰ VVIP ਸਟੇਟਸ ਦੇ ਕੇ, ਲਤੀਫ਼ਪੁਰ ਦਾ ਉਜਾੜਾ ਕਰਵਾ ਕੇ ਤੇ ਗੱਲਾਂ ਗਦਾਰੀ ਦੀਆਂ ਕਰੋ, ਇਹ ਸ਼ੋਭਾ ਨਹੀਂ ਦਿੰਦਾ।


ਸੀਐਮ ਮਾਨ ਦੇ ਟਵੀਟ ਤੋਂ ਬਾਅਦ ਮਜੀਠੀਆ ਨੇ ਵੀ ਟਵੀਟ ਕਰਦਿਆਂ ਕਿਹਾ ਹੈ ਕਿ ਤੂੰ ਇੱਧਰ ਉਧਰ ਕੀ ਬਾਤ ਨਾ ਕਰ, ਯੇ ਬਤਾ ਕੇ ਕਾਫ਼ਿਲਾ ਕੈਸੇ ਲੁਟਾ। ਉਨ੍ਹਾਂ ਅੱਗੇ ਲਿਖਿਆ ਹੈ ਹੱਥ ਵਿੱਚ ਗਲਾਸੀ ਫੜ, ਕੇਂਦਰ ਦੀ ਬੁੱਕਲ਼ ਵਿੱਚ ਬੈਠ ਕੇ, ਸਿੱਖਾਂ ਦੇ ਬੇਕਸੂਰ ਮੁੰਡੇ ਚੁੱਕਵਾ ਕੇ, ਉੱਭਰਦੀ ਜਵਾਨੀ ਕਤਲ ਕਰਵਾ ਕੇ, ਆਪਣੇ ਪੂਰੇ ਖ਼ਾਨਦਾਨ ਨੂੰ VVIP ਸਟੇਟਸ ਦੇ ਕੇ, ਲਤੀਫ਼ਪੁਰ ਦਾ ਉਜਾੜਾ ਕਰਵਾ ਕੇ ਤੇ ਗੱਲਾਂ ਗਦਾਰੀ ਦੀਆਂ ਕਰੋ ਇਹ ਸ਼ੋਭਾ ਨਹੀਂ ਦਿੰਦਾ।






 



ਦਰਅਸਲ ਸੀਐਮ ਮਾਨ ਨੇ ਵਟੀਟ ਕਰਕੇ ਕਿਹਾ ਸੀ ਕਿ 13 ਅਪ੍ਰੈਲ 1919 ਨੂੰ ਜਲਿਆਂ ਵਾਲਾ ਬਾਗ ਵਿੱਚ 1000 ਤੋਂ ਵੱਧ ਲੋਕਾਂ ਨੂੰ ਸ਼ਹੀਦ ਤੇ 3100 ਤੋਂ ਵੱਧ ਨੂੰ ਜ਼ਖਮੀ ਕਰਕੇ..ਜਨਰਲ ਡਾਇਰ ਕਿੰਨਾ ਦੇ ਘਰ ਸ਼ਰਾਬ ਨਾਲ ਡਿਨਰ ਕਰਨ ਪਹੁੰਚਿਆ? ਮਜੀਠੀਆ ਪਰਿਵਾਰ..ਜਿਸ ਪਰਿਵਾਰ ਨੇ ਕਾਤਲ ਨੂੰ ਡਿਨਰ ਕਰਾਇਆ ਉਹ ਪਰਿਵਾਰ ਜਾਂ ਤਾਂ ਮੇਰੀ ਗੱਲ ਦਾ ਖੰਡਨ ਕਰੇ ..ਜਾਂ ਫਿਰ ਦੇਸ਼ ਵਾਸੀਆਂ ਤੋਂ ਮਾਫ਼ੀ ਮੰਗੇ..।