ਪੜਚੋਲ ਕਰੋ

Punjab News: ਨੌਜਵਾਨਾਂ ਅਤੇ ਕਿਸਾਨਾਂ ਲਈ ਚਾਰ ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ , 03 ਜੁਲਾਈ ਤੋਂ ਸ਼ੁਰੂ ਹੋਵੇਗਾ ਪਹਿਲਾ ਬੈਚ, ਜਾਣੋ ਕਿੰਝ ਕਰਨਾ ਹੈ ਅਪਲਾਈ

ਡੇਅਰੀ ਵਿਕਾਸ ਵਿਭਾਗ ਵੱਲੋਂ ਚਾਰ ਹਫ਼ਤੇ ਦਾ ਨਵਾਂ ਬੈਚ 03 ਜੁਲਾਈ, 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਖਾਸ ਕਰਕੇ ਨੌਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਹ ਸਿਖਲਾਈ ਪ੍ਰਾਪਤ ਕਰਕੇ ਉਹ ਡੇਅਰੀ ਫਾਰਮਿੰਗ ਦਾ ਕਿੱਤਾ ਵਪਾਰਕ ਪੱਧਰ ਉਤੇ ਕਰਨ ਤਾਂ ਜੋ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਸੂਬੇ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਚਾਰ ਹਫ਼ਤਿਆਂ ਦੀ ਡੇਅਰੀ ਉੱਦਮ ਸਿਖਲਾਈ ਦਿੱਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਡੇਅਰੀ ਕਿੱਤੇ ਵਿੱਚ ਹੁਨਰਮੰਦ ਬਣਾਉਣਾ ਹੈ ਤਾਂ ਜੋ ਉਹ ਖੇਤੀਬਾੜੀ ਦੇ ਸਹਿਯੋਗੀ ਧੰਦੇ ਡੇਅਰੀ ਫਾਰਮਿੰਗ ਨੂੰ ਅਪਣਾ ਸਕਣ, ਜਿਸ ਨਾਲ ਖੇਤੀਬਾੜੀ ਅਰਥਵਿਵਸਥਾ ਨੂੰ ਹੁਲਾਰਾ ਮਿਲੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਚਾਰ ਹਫ਼ਤੇ ਦਾ ਨਵਾਂ ਬੈਚ 03 ਜੁਲਾਈ, 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਖਾਸ ਕਰਕੇ ਨੌਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਹ ਸਿਖਲਾਈ ਪ੍ਰਾਪਤ ਕਰਕੇ ਉਹ ਡੇਅਰੀ ਫਾਰਮਿੰਗ ਦਾ ਕਿੱਤਾ ਵਪਾਰਕ ਪੱਧਰ ਉਤੇ ਕਰਨ ਤਾਂ ਜੋ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਿਖਲਾਈ ਪ੍ਰਾਪਤ ਕਰਨ ਦੇ ਇੱਛੁਕ ਨੌਜਵਾਨ ਪ੍ਰਾਸਪੈਕਟ ਫਾਰਮ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕਿਸੇ ਵੀ ਜ਼ਿਲ੍ਹਾ ਦਫ਼ਤਰ ਜਾਂ ਸਬੰਧਤ ਸਿਖਲਾਈ ਕੇਂਦਰ ਜਿਵੇਂ ਅਬੁਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਚਤਾਮਲੀ (ਰੋਪੜ), ਬੀਜਾ (ਲੁਧਿਆਣਾ), ਫਗਵਾੜਾ (ਕਪੂਰਥਲਾ), ਸਰਦੂਲਗੜ੍ਹ (ਮਾਨਸਾ), ਵੇਰਕਾ (ਅੰਮ੍ਰਿਤਸਰ), ਗਿੱਲ (ਮੋਗਾ), ਤਰਨ ਤਾਰਨ ਅਤੇ ਸੰਗਰੂਰ ਤੋਂ ਪ੍ਰਾਪਤ ਕਰ ਸਕਦੇ ਹਨ।

ਇਸ ਤੋਂ ਬਾਅਦ ਪ੍ਰਾਰਥੀ ਪ੍ਰਾਸਪੈਕਟ ਵਿੱਚ ਨੱਥੀ ਬਿਨੈ ਪੱਤਰ ਮੁਕੰਮਲ ਕਰਕੇ ਅਤੇ ਸਬੰਧਿਤ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਤੋਂ ਤਸਦੀਕ ਕਰਵਾਕੇ ਆਪਣੇ ਪਹਿਲੇ ਤਰਜੀਹੀ ਸਿਖਲਾਈ ਕੇਂਦਰ ਵਿੱਚ ਜਮ੍ਹਾਂ ਕਰਵਾਉਣ ਜਾਂ ਕਾਊਂਸਲਿੰਗ ਸਮੇਂ ਦਸਤਾਵੇਜ਼ਾਂ ਸਮੇਤ ਨਾਲ ਲੈ ਕੇ ਪਹੁੰਚਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਇਛੁੱਕ ਉਮੀਦਵਾਰਾਂ ਦੀ ਉਮਰ 18—45 ਸਾਲ ਅਤੇ ਵਿਦਿਅਕ ਯੋਗਤਾ ਘੱਟੋ ਘੱਟ 10ਵੀਂ ਪਾਸ ਹੋਣੀ ਚਾਹੀਦੀ ਹੈ। ਯੋਗ ਉਮੀਦਵਾਰਾਂ ਦੀ ਚੋਣ ਵਿਭਾਗੀ ਕਮੇਟੀ ਵੱਲੋਂ ਸਬੰਧਿਤ ਸਿਖਲਾਈ ਕੇਂਦਰਾਂ ਉਤੇ 28 ਜੂਨ, 2023 ਨੂੰ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ‘ਤੇ ਕੀਤੀ ਜਾਵੇਗੀ।

ਖੁੱਡੀਆਂ ਨੇ ਅੱਗੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਇਛੁੱਕ ਪ੍ਰਾਰਥੀ ਵਧੇਰੇ ਜਾਣਕਾਰੀ ਲਈ ਵਿਭਾਗ ਦੇ ਟੈਲੀਫੋਨ ਨੰ. 0172—5027285 ਉਤੇ ਸੰਪਰਕ ਕਰ ਸਕਦੇ ਹਨ ਜਾਂ ਆਪਣੇ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਨਾਲ ਰਾਬਤਾ ਕਰ ਸਕਦੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
School Holiday: ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
Neha Kakkar: ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
Embed widget