Punjab News: ਪੰਜਾਬ ਸਰਕਾਰ ਨੇ ਗੰਨਾ ਉਤਪਾਦਕਾਂ ਨੂੰ ਰਾਹਤ ਦਿੰਦਿਆਂ ਗੰਨੇ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਹੁਣ ਪੂਰੇ ਭਾਰਤ 'ਚੋਂ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਸਭ ਤੋਂ ਵੱਧ ਰੇਟ ਮਿਲੇਗਾ। ਇਸ ਗੱਲ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਹੈ।


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਗੰਨਾ ਉਤਪਾਦਕ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਤੋਹਫ਼ਾ! ਗੰਨੇ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਹੁਣ ਪੂਰੇ ਭਾਰਤ 'ਚੋਂ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਸਭ ਤੋਂ ਵੱਧ ਰੇਟ ਮਿਲੇਗਾ। ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਭਲਾਈ 'ਚ ਫ਼ੈਸਲੇ ਲੈਣ ਲਈ ਹਮੇਸ਼ਾ ਵਚਨਬੱਧ ਹੈ।