Road Accident: ਜਲਾਲਾਬਾਦ 'ਚ ਸ੍ਰੀ ਮੁਕਤਸਰ ਸਾਹਿਬ ਡਿਪੂ ਦੀ ਪੰਜਾਬ ਰੋਡਵੇਜ਼ ਦੀ ਬੱਸ ਮੰਗਲਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਵਿੱਚ ਅੱਧੀ ਦਰਜਨ ਦੇ ਕਰੀਬ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਹ ਹਾਦਸਾ ਤੜਕਸਾਰ ਪਈ ਸੰਘਣੀ ਧੁੰਦ ਕਾਰਨ ਵਾਪਰਿਆ ਹੈ।


ਸੰਘਣੀ ਧੁੰਦ ਹੋਣ ਕਾਰਨ ਵਾਪਰਿਆ ਹਾਦਸਾ


ਬੱਸ ਦੇ ਕੰਡਕਟਰ ਗੁਰਜੰਟ ਸਿੰਘ ਅਨੁਸਾਰ ਸੰਘਣੀ ਧੁੰਦ ਕਾਰਨ ਬੱਸ ਸੜਕ ਤੋਂ ਉਤਰ ਗਈ ਅਤੇ ਸੜਕ ਕਿਨਾਰੇ ਲੱਗੇ ਦਰੱਖਤ ਅਤੇ ਬਿਜਲੀ ਦੇ ਖੰਭੇ ਨਾਲ ਟਕਰਾਅ ਗਈ। ਬੱਸ ਵਿੱਚ 40 ਦੇ ਕਰੀਬ ਸਵਾਰੀਆਂ ਸਨ। ਉਸ ਨੇ ਦੱਸਿਆ ਕਿ ਬੱਸ ਸਵੇਰੇ 4.40 ਵਜੇ ਜਲਾਲਾਬਾਦ ਤੋਂ ਫਤਿਹਾਬਾਦ ਲਈ ਰਵਾਨਾ ਹੋਈ ਸੀ।


ਹਾਦਸੇ ਵਿੱਚ ਕੰਡਕਟਰ ਸਮੇਤ ਸਵਾਰੀਆਂ ਵੀ ਹੋਈਆਂ ਜ਼ਖ਼ਮੀ


5 ਵਜੇ ਦੇ ਕਰੀਬ ਸਵਾਰੀਆਂ ਪਿੰਡ ਚੱਕ ਸੈਦੋਕੇ ਤੋਂ ਬੱਸ ਵਿੱਚ ਚੜ੍ਹੀਆਂ। ਜਦੋਂ ਬੱਸ ਚੱਕ ਸੈਦੋਕੇ ਤੋਂ ਥੋੜ੍ਹਾ ਅੱਗੇ ਪੁੱਜੀ ਤਾਂ ਧੁੰਦ ਕਾਰਨ ਕੁਝ ਦਿਖਾਈ ਨਹੀਂ ਦਿੱਤਾ ਅਤੇ ਬੱਸ ਸੜਕ ਤੋਂ ਹੇਠਾਂ ਜਾ ਡਿੱਗੀ। ਇਸ ਘਟਨਾ ਦੌਰਾਨ ਸਵਾਰੀਆਂ ਦੇ ਮੂੰਹ ਅਤੇ ਹੱਥਾਂ 'ਤੇ ਸੱਟਾਂ ਲੱਗੀਆਂ। ਕੰਡਕਟਰ ਦਾ ਹੱਥ ਵੀ ਜ਼ਖਮੀ ਹੋ ਗਿਆ। ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਐਂਬੂਲੈਂਸ ਰਾਹੀਂ ਜਲਾਲਾਬਾਦ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।


ਇਹ ਵੀ ਪੜ੍ਹੋ-Indian Student Killed: ਅਮਰੀਕਾ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ! ਨਸ਼ੇੜੀ ਵੱਲੋਂ ਹਥੌੜੇ ਮਾਰ-ਮਾਰ ਭਾਰਤੀ ਵਿਦਿਆਰਥੀ ਦਾ ਕਤਲ, ਸਿਰ 'ਤੇ ਕੀਤੇ 50 ਵਾਰ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ