Punjab News: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਹੈ ਜਿਸ ਵਿੱਚ ਦਰਜਨ ਤੋਂ ਵੱਧ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਹਾਦਸੇ ਵਿੱਚ ਜ਼ਖ਼ਮੀਆਂ ਨੂੰ ਦਸੂਹਾ ਅਤੇ ਟਾਂਡਾ ਦੇ ਸਿਵਲ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ। ਸਵਾਰੀਆਂ ਦਾ ਕਹਿਣਾ ਹੈ ਕਿ ਇਹ ਹਾਦਸਾ ਬੱਸ ਡਰਾਈਵਰ ਦੀ ਗ਼ਲਤੀ ਕਾਰਨ ਹੋਇਆ ਹੈ।


ਕਿਵੇਂ ਹੋਇਆ ਇਹ ਹਾਦਸਾ ?


ਜ਼ਿਕਰ ਕਰ ਦਈਏ ਕਿ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਟੱਕਰ 'ਚ ਦਰਜਨ ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਜਗਰਾਉਂ ਡਿੱਪੂ ਦੀ ਪੰਜਾਬ ਰੋਡਵੇਜ਼ ਦੀ ਬੱਸ ਜੋ ਕਿ ਪਠਾਨਕੋਟ ਤੋਂ ਜਲੰਧਰ ਜਾ ਰਹੀ ਸੀ ਤਾਂ ਅੱਡਾ ਖੁੱਡਾ ਨੇੜੇ ਪਿੰਡ ਰੱਲਣ ਦੇ ਪੁਲ ’ਤੇ ਅਚਾਨਕ ਸੀਮਿੰਟ ਦੇ ਟਰੱਕ  ਨਾਲ ਟਕਰਾ ਗਈ। ਬੱਸ ਸਵਾਰੀਆਂ ਨਾਲ ਖਚਾਖਚ ਭਰੀ ਹੋਣ ਕਾਰਨ ਇਸ ਹਾਦਸੇ ਵਿੱਚ 16 ਦੇ ਕਰੀਬ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ। 


ਸਵਾਰੀਆਂ ਨੇ ਤੇਜ਼ ਰਫ਼ਤਾਰ ਨੂੰ ਦੱਸਿਆ ਹਾਦਸੇ ਦੀ ਵਜ੍ਹਾ


ਹਾਦਸੇ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਜ਼ਖ਼ਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਟਾਂਡਾ ਤੇ ਦਸੂਹਾ ਦੇ ਸਿਵਲ ਹਸਪਤਾਲਾਂ ਵਿੱਚ ਪਹੁੰਚਾਇਆ। ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਬੱਸ ਵਿੱਚ ਸਫ਼ਰ ਕਰ ਰਹੇ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਬੱਸ ਡਰਾਈਵਰ ਦੀ ਗ਼ਲਤੀ ਕਾਰਨ ਵਾਪਰਿਆ ਹੈ ਕਿਉਂਕਿ ਉਹ ਬੱਸ ਬਹੁਤ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ।


ਇਹ ਵੀ ਪੜ੍ਹੋ-Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।