Bathinda news: ਕਿਸਾਨਾਂ 'ਤੇ ਝੋਨੇ ਦੀ ਪਰਾਲੀ ਨੂੰ ਲੈ ਕੇ ਰੈਡ ਐਂਟਰੀਆਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਬਠਿੰਡਾ ਦਾ ਵਫ਼ਦ ਏਡੀਸੀ ਨੂੰ ਮਿਲਿਆ।ਇਸ ਸਬੰਧੀ ਬੀਕੇਯੂ ਏਕਤਾ ਡਕੌਂਦਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ ਨੇ ਦੱਸਿਆ ਬਠਿੰਡਾ ਵਿੱਚ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਜ਼ਮੀਨ ਦੇ ਰਿਕਾਰਡ ਵਿੱਚ ਰੈਡ ਐਂਟਰੀ ਕੀਤੀ ਜਾ ਰਹੀ ਹੈ।
ਇਸ ਮਸਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਬਠਿੰਡਾ ਵਿੱਚ ਕੰਮ ਕਰਦੀਆਂ ਕਿਸਾਨ ਜਥੇਬੰਦੀਆਂ ਦਾ ਇੱਕ ਸਾਂਝਾ ਵਫ਼ਦ ਏਡੀਸੀ ਬਠਿੰਡਾ ਨੂੰ ਮਿਲਿਆ ਹੈ। ਉਨ੍ਹਾਂ ਨੇ ਏਡੀਸੀ ਨਾਲ ਮੁਲਾਕਾਤ ਕੀਤੀ ਅਤੇ ਮਸਲੇ ਤੋਂ ਜਾਣੂ ਕਰਵਾਇਆ ਕਿ ਕਿਸਾਨਾਂ ਦੀ ਜ਼ਮੀਨ ‘ਤੇ ਰੈਡ ਐਂਟਰੀਆਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: Arvind Kejriwal News: CM ਕੇਜਰੀਵਾਲ ਨੂੰ 17 ਫਰਵਰੀ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ, ED ਦੀ ਪਟੀਸ਼ਨ ‘ਤੇ ਆਇਆ ਫੈਸਲਾ
ਉਨ੍ਹਾਂ ਕਿਹਾ ਕਿ 19 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਹੋ ਚੁੱਕੀ ਹੈ, ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਨਾਲ ਮੀਟਿੰਗ ‘ਚ ਮੁੱਖ ਮੰਤਰੀ ਨੇ ਕਿਹਾ ਸੀ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਵੇਗੀ।
ਇਸ ਦੇ ਉਲਟ ਬਠਿੰਡਾ ‘ਚ ਤਹਿਸੀਲਦਾਰਾਂ ਵੱਲੋਂ ਮਾਲ ਮਹਿਕਮੇ ਦੇ ਪਟਵਾਰੀਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਕਿਸਾਨਾਂ ਦੀ ਜਮੀਨ ‘ਚ ਰੈਡ ਐਂਟਰੀਆਂ ਕਰਨ ਦੀਆਂ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਿਹੜਾ ਕੋਈ ਵੀ ਕਾਰਵਾਈ ਨਹੀਂ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਉਸ ਭਰੋਸੇ ਨੂੰ ਤੋੜਿਆ ਜਾ ਰਿਹਾ ਹੈ। ਕਿਸਾਨਾਂ ਨੇ ਏਡੀਸੀ ਰਾਹੀਂ ਡੀਸੀ ਬਠਿੰਡਾ ਦੇ ਨਾਮ ਮੰਗ ਪੱਤਰ ਦਿੱਤਾ।
ਇਸ ਦੇ ਨਾਲ ਹੀ ਏਡੀਸੀ ਤੋਂ ਮੰਗ ਕੀਤੀ ਕਿ ਰੈਡ ਐਂਟਰੀ ‘ਤੇ ਫੌਰੀ ਰੋਕ ਲਾਈ ਜਾਵੇ, ਜੇਕਰ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ‘ਤੇ ਜਬਰੀ ਕਾਰਵਾਈ ਕੀਤੀ ਤਾਂ ਮਜਬੂਰੀ ਵੱਸ ਕਿਸਾਨ ਜਥੇਬੰਦੀਆਂ ਨੂੰ ਸੰਘਰਸ਼ ਕਰਨਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੀ ਹੋਵੇਗੀ।
ਇਹ ਵੀ ਪੜ੍ਹੋ: Chandigarh News: ਲੰਪੀ ਸਕਿਨ ਰੋਕਣ ਲਈ ਸਰਕਾਰ ਦਾ ਐਕਸ਼ਨ ਮੋਡ, ਪੰਜਾਬ ਦੀਆਂ 25 ਲੱਖ ਤੋਂ ਵੱਧ ਗਊਆਂ ਨੂੰ ਲੱਗਣਗੇ ਟੀਕੇ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।