Punjab News: ਆਮ ਆਦਮੀ ਪਾਰਟੀ (ਆਪ) ਨੇ ਨਸ਼ਿਆਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ 'ਤੇ ਸਵਾਲ ਚੁੱਕੇ ਹਨ ਅਤੇ ਚੰਡੀਗੜ੍ਹ ਤੋਂ ਪੰਜਾਬ 'ਚ ਸ਼ਰਾਬ ਦੀ ਤਸਕਰੀ ਕਰਨ ਦਾ ਦੋਸ਼ ਲਗਾਇਆ ਹੈ।


ਨਜਾਇਜ਼ ਅਤੇ ਮਿਲਾਵਟੀ ਸ਼ਰਾਬ ਦੀ ਪੰਜਾਬ ਵਿੱਚ ਹੋ ਰਹੀ ਤਸਕਰੀ 
 
ਐਤਵਾਰ ਨੂੰ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਨਸ਼ਿਆਂ ਦੇ ਮੁੱਦੇ 'ਤੇ ਰਾਜਪਾਲ ਨੂੰ ਸਵਾਲ ਕਰਦਿਆਂ ਕਿਹਾ ਕਿ ਰਾਜਪਾਲ ਹਰ ਰੋਜ਼ ਨਸ਼ਿਆਂ ਦੇ ਮੁੱਦੇ 'ਤੇ ਪੰਜਾਬ ਸਰਕਾਰ 'ਤੇ ਸਵਾਲ ਉਠਾਉਂਦੇ ਹਨ, ਪਰ ਉਹ ਚੰਡੀਗੜ੍ਹ ਤੋਂ ਪੰਜਾਬ ਚ ਹੋ ਰਹੀ ਸ਼ਰਾਬ ਦੀ ਗੈਰ-ਕਾਨੂੰਨੀ  ਤਸਕਰੀ ਤੇ ਕਦੋਂ ਰੋਕ ਲਾਉਣਗੇ? ਉਨ੍ਹਾਂ ਕਿਹਾ ਕਿ ਚੰਡੀਗੜ੍ਹ ਤੋਂ ਹਰ ਰੋਜ਼ ਵੱਡੀ ਮਾਤਰਾ ਵਿੱਚ ਨਜਾਇਜ਼ ਅਤੇ ਮਿਲਾਵਟੀ ਸ਼ਰਾਬ ਦੀ ਤਸਕਰੀ ਪੰਜਾਬ ਵਿੱਚ ਹੋ ਰਹੀ ਹੈ।  ਇਸ ਕਾਰਨ ਸ਼ਰਾਬ ਮਾਫੀਆ ਨੂੰ ਹੱਲਾਸ਼ੇਰੀ ਮਿਲ ਰਹੀ ਹੈ ਅਤੇ ਚੰਡੀਗੜ੍ਹ ਨੂੰ ਆਰਥਿਕ ਨੁਕਸਾਨ ਵੀ ਝੱਲਣਾ ਪੈ ਰਿਹਾ ਹੈ।


ਪੰਜਾਬ ਸਰਕਾਰ ਉੱਤੇ ਸਵਾਲ ਚੁੱਕਣ ਦੀ ਥਾਂ ਚੰਡੀਗੜ੍ਹ ਦਾ ਧਿਆਨ ਰੱਖੋ


ਕਿਉਂਕਿ ਪੰਜਾਬ ਦਾ ਰਾਜਪਾਲ ਚੰਡੀਗੜ੍ਹ ਦਾ ਪ੍ਰਸ਼ਾਸਕ ਹੈ। ਇਸ ਲਈ ਇਸ ਨੂੰ ਰੋਕਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਕੰਗ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਹੋਣ ਦੇ ਨਾਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਯੋਗ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਦੂਜਿਆਂ ਤੇ ਸਵਾਲ ਚੁਕਣਾ ਅਤੇ ਆਪਣੇ ਆਪ ਨੂੰ ਠੀਕ ਕਰਨ ਵਿੱਚ ਵੱਡਾ ਫਰਕ ਹੁੰਦਾ ਹੈ। ਇਸ ਲਈ ਹੁਣ ਰਾਜਪਾਲ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਸਰਕਾਰ ਅਤੇ ਨਸ਼ਿਆਂ ਸਬੰਧੀ ਸਵਾਲ ਉਠਾਉਣ ਤੋਂ ਪਹਿਲਾਂ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਸੁਧਾਰਨ ਅਤੇ ਡਰੱਗ ਮਾਫੀਆ ਤੇ ਨੱਥ ਪਾਉਣ।


ਇਹ ਵੀ ਪੜ੍ਹੋ: Punjab Drugs: ਨਸ਼ੇ ਨਾਲ ਮਰ ਰਹੀ ਹੈ ਪੰਜਾਬ ਦੀ ਨੌਜਵਾਨੀ ! ਓਵਰਡੋਜ਼ ਕਾਰਨ ਤਿੰਨ ਸਾਲਾਂ 'ਚ 266 ਮੌਤਾਂ, ਹਾਈਕੋਰਟ ਨੇ ਮੰਗਿਆ ਜਵਾਬ




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।