(Source: ECI/ABP News/ABP Majha)
ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸ਼ਹੀਦੀ ਸਭਾ 'ਚ ਪਹੁੰਚੀਆਂ ਵੱਡੀ ਗਿਣਤੀ ਸੰਗਤਾਂ
ਇਸ ਬਾਰੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤ ਦੀ ਸੁਵਿਧਾ ਲਈ ਚਾਰ ਰੈਣ ਬਸੇਰੇ ਬਣਾਉਣ ਸਮੇਤ ਪਖਾਨਿਆਂ ਦਾ ਵੀ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ।
ਫ਼ਤਹਿਗੜ੍ਹ ਸਾਹਿਬ: ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਭਾ ਵਿੱਚ ਵੱਡੀ ਗਿਣਤੀ ਸੰਗਤਾਂ ਪਹੁੰਚ ਰਹੀਆਂ ਹਨ। ਸ਼ਨੀਵਾਰ ਤੋਂ ਹੀ ਵੱਡੀ ਗਿਣਤੀ ’ਚ ਸੰਗਤ ਗੁਰਦੁਆਰਿਆਂ ’ਚ ਨਤਮਸਤਕ ਹੋ ਰਹੀ ਹੈ। ਅੱਜ ਸਵੇਰ ਤੋਂ ਹੀ ਸੰਗਤਾਂ ਮੱਥਾ ਟੇਕਣ ਲਈ ਆ ਰਹੀਆਂ ਹਨ। ਸੰਗਤਾਂ ਲਈ ਥਾਂ-ਥਾਂ ਲੰਗਰ ਲੱਗੇ ਹੋਏ ਹਨ। ਸ਼ਨੀਵਾਰ ਨੂੰ ਅਖੰਡ ਪਾਠ ਆਰੰਭ ਹੋਏ ਜਿਨ੍ਹਾਂ ਦੇ ਭੋਗ ਸੋਮਵਾਰ ਨੂੰ ਪਾਏ ਜਾਣਗੇ।
ਇਸ ਬਾਰੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤ ਦੀ ਸੁਵਿਧਾ ਲਈ ਚਾਰ ਰੈਣ ਬਸੇਰੇ ਬਣਾਉਣ ਸਮੇਤ ਪਖਾਨਿਆਂ ਦਾ ਵੀ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ’ਚ ਨਤਮਸਤਕ ਹੋਏ। ਸੁਖਬੀਰ ਬਾਦਲ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦੀ ਲਾਸਾਨੀ ਕੁਰਬਾਨੀ ਦੀ ਮਿਸਾਲ ਦੁਨੀਆ ਦੇ ਕਿਸੇ ਵੀ ਧਰਮ ਵਿਚ ਨਹੀਂ ਮਿਲਦੀ ਹੈ ਜਿਸ ਤੋਂ ਸਾਰਿਆਂ ਨੂੰ ਸੇਧ ਲੈਣ ਦੀ ਜ਼ਰੂਰਤ ਹੈ।
ਇਸ ਮੌਕੇ ਜਥੇਦਾਰ ਪੰਜੋਲੀ ਨੇ ਦੱਸਿਆ ਕਿ 27 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ’ਚ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋ ਕੇ ਦੁਪਹਿਰ ਸਮੇਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਮਾਪਤ ਹੋਵੇਗਾ।
ਇਹ ਵੀ ਪੜ੍ਹੋ : Corona New Cases: ਦੇਸ਼ 'ਚ ਕੋਰੋਨਾ ਦੇ 6987 ਨਵੇਂ ਕੇਸ, 162 ਮੌਤਾਂ, ਓਮੀਕ੍ਰੋਨ ਦੇ ਕੇਸ ਵਧ ਕੇ 422 ਹੋਏ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin