ਫ਼ਤਹਿਗੜ੍ਹ ਸਾਹਿਬ : ਖ਼ੂਨਦਾਨ ਇਕ ਅਜਿਹਾ ਕਾਰਜ ਹੈ, ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਲਈ ਹਰ ਇਕ, ਖਾਸਕਰ ਕੇ ਨੌਜਵਾਨਾਂ ਨੂੰ ਅਜਿਹੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। 


ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਸਕੱਤਰ ਰੈੱਡ ਕਰਾਸ  ਜਸਵੀਰ ਸਿੰਘ ਨੇ ਸ਼ਹੀਦੀ ਸਭਾ ਮੌਕੇ ਮਾਤਾ ਗੁਜਰੀ ਕਾਲਜ ਸਮੇਤ ਵੱਖੋ ਵੱਖ ਥਾਂ ਰੈੱਡ ਕਰਾਸ ਸੁਸਾਇਟੀ ਵੱਲੋਂ ਲਾਏ ਖੂਨਦਾਨ ਕੈਂਪਾਂ ਦੀ ਸ਼ੁਰੂਆਤ ਕਰਵਾਉਂਦਿਆਂ ਕੀਤਾ। 




ਡਿਪਟੀ ਸਕੱਤਰ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਮਨੁੱਖਤਾ ਲਈ ਮਿਸਾਲੀ ਕੁਰਬਾਨੀ ਦਿੱਤੀ। ਅੱਜ ਲੋੜ ਹੈ ਉਹਨਾਂ ਸ਼ਹਾਦਤਾਂ ਤੋਂ ਸੇਧ ਲੈ ਕੇ ਸਮਾਜ ਸੇਵਾ ਦੇ ਵੱਧ ਤੋਂ ਵੱਧ ਕਾਰਜ ਕਰਨ ਦੀ। ਸਾਨੂੰ ਖੂਨਦਾਨ ਵਰਗੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਤਾਂ ਜੋ ਮਨੁੱਖਤਾ ਦੀ ਸੇਵਾ ਕੀਤੀ ਜਾ ਸਕੇ ਅਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਹਨਾਂ ਨੇ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਤੋਂ ਸੇਧ ਲੈ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਆ। 




ਖੂਨਦਾਨ ਕੈਂਪ ਦੌਰਾਨ ਉਹਨਾਂ ਕਿਹਾ ਕਿ ਅੱਜ ਦੇ ਭੱਜ ਦੌੜ ਦੇ ਦੌਰ ਵਿੱਚ ਰੋਜ਼ਾਨਾ ਹੀ ਹਾਦਸੇ ਵਾਪਰਦੇ ਰਹਿੰਦੇ ਹਨ, ਜਿਨ੍ਹਾਂ ਵਿੱਚ ਗੰਭੀਰ ਰੂਪ ਵਿੱਚ ਜਖਮੀ ਹੋਏ ਵਿਅਕਤੀਆਂ ਨੂੰ ਸਿਰਫ ਖੂਨਦਾਨ ਰਾਹੀਂ ਹੀ ਬਚਾਇਆ ਜਾ ਸਕਦਾ ਹੈ। ਉਨ੍ਹਾਂ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਮੋਹਰੀ ਹੋ ਕੇ ਖੂਨਦਾਨ ਕਰਨ। ਇਸ ਨਾਲ ਉਨ੍ਹਾਂ ਦੀ ਸਿਹਤ ਤੇ ਕੋਈ ਮਾੜਾ ਅਸਰ ਨਹੀਂ ਪਵੇਗਾ ਅਤੇ ਖੂਨਦਾਨ ਨਾਲ ਅਨੇਕਾਂ ਅਨਮੋਲ ਮਨੁੱਖੀ ਜਾਨਾਂ ਬਚਾਈਆਂ ਜਾ ਸਕਣਗੀਆਂ। 


ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਮਾਨਵਤਾ ਦੀ ਭਲਾਈ ਵਾਲੇ ਇਸ ਕੰਮ ਵਿੱਚ ਉਹ ਵੱਧ ਤੋਂ ਵੱਧ ਖੂਨਦਾਨ ਕੈਂਪ ਲਗਾਉਣ ਤਾਂ ਜੋ ਖੂਨ ਦੀ ਘਾਟ ਕਾਰਨ ਕੋਈ ਅਨਮੋਲ ਮਨੁੱਖੀ ਜਾਨ ਨਾ ਜਾ ਸਕੇ।




 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।