Punjab News: ਪੰਜਾਬ 'ਚ ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; ਫਿਰ...
Punjab School Bus Accident: ਮੋਗਾ ਦੇ ਨਿਹਾਲ ਸਿੰਘ ਵਾਲਾ ਵਿੱਚ ਬੱਚਿਆਂ ਨਾਲ ਭਰੀ ਇੱਕ ਸਕੂਲ ਬੱਸ ਨਾਲ ਇੱਕ ਵੱਡਾ ਹਾਦਸਾ ਵਾਪਰਿਆ ਗਿਆ। ਦਰਅਸਲ, ਸਕੂਲੀ ਬੱਚਿਆਂ ਵਿੱਚ ਉਸ ਸਮੇਂ ਤਰਥੱਲੀ ਮੱਚ ਗਈ ਬੱਸ ਆਪਣਾ

Punjab School Bus Accident: ਮੋਗਾ ਦੇ ਨਿਹਾਲ ਸਿੰਘ ਵਾਲਾ ਵਿੱਚ ਬੱਚਿਆਂ ਨਾਲ ਭਰੀ ਇੱਕ ਸਕੂਲ ਬੱਸ ਨਾਲ ਇੱਕ ਵੱਡਾ ਹਾਦਸਾ ਵਾਪਰਿਆ ਗਿਆ। ਦਰਅਸਲ, ਸਕੂਲੀ ਬੱਚਿਆਂ ਵਿੱਚ ਉਸ ਸਮੇਂ ਤਰਥੱਲੀ ਮੱਚ ਗਈ ਬੱਸ ਆਪਣਾ ਸੰਤੁਲਨ ਗੁਆ ਬੈਠੀ। ਇਸ ਦੌਰਾਨ ਖੁਸ਼ਕਿਸਮਤੀ ਨਾਲ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸੇ ਸਮੇਂ ਸਕੂਲ ਬੱਸ ਵਿੱਚ ਲਗਭਗ 40 ਬੱਚੇ ਸਵਾਰ ਸਨ। ਇਹ ਬੱਸ ਸਰਕਾਰੀ ਐਮੀਨੈਂਸ ਸਕੂਲ ਨਿਹਾਲ ਸਿੰਘ ਵਾਲਾ ਦੀ ਦੱਸੀ ਜਾ ਰਹੀ ਹੈ। ਸੂਤਰਾਂ ਅਨੁਸਾਰ ਸਕੂਲ ਬੱਸ ਦਾ ਡਰਾਈਵਰ ਸ਼ਰਾਬੀ ਸੀ। ਇਸ ਦੌਰਾਨ ਅਚਾਨਕ ਬੱਸ ਆਪਣਾ ਸੰਤੁਲਨ ਗੁਆ ਬੈਠੀ ਅਤੇ ਖੇਤਾਂ ਵਿੱਚ ਪਲਟ ਗਈ।
ਹਾਦਸੇ ਤੋਂ ਬਾਅਦ ਚੀਕ-ਚਿਹਾੜਾ ਪੈ ਗਿਆ ਅਤੇ ਬੱਚਿਆਂ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਬੱਸ ਦੀਆਂ ਖਿੜਕੀਆਂ ਤੋੜ ਕੇ ਬੱਚਿਆਂ ਨੂੰ ਬਾਹਰ ਕੱਢਿਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਵੀ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ। ਇਸ ਹਾਦਸੇ ਵਿੱਚ ਕੁਝ ਬੱਚੇ ਜ਼ਖਮੀ ਹੋਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read MOre: Punjab News: ਪੰਜਾਬ ਦੇ ਕਿਸਾਨਾਂ ਲਈ ਖਤਰੇ ਦੀ ਘੰਟੀ, ਹੁਣ ਨਵੀਂ ਮੁਸੀਬਤ 'ਚ ਬੁਰੀ ਤਰ੍ਹਾਂ ਫਸੇ; ਪੜ੍ਹੋ ਖਬਰ...






















