ਬਟਾਲਾ: ਪਿੰਡ ਢਿੱਲਵਾਂ ਦੇ ਸਾਬਕਾ ਸਰਪੰਚ ਤੇ ਅਕਾਲੀ ਲੀਡਰ ਦਲਬੀਰ ਸਿੰਘ ਦੇ ਕਤਲ ਕੇਸ ਵਿੱਚ ਬਟਾਲਾ ਪੁਲਿਸ ਨੇ ਮੁਲਜ਼ਮਾਂ ਨੂੰ ਪਨਾਹ ਦੇਣ ਵਾਲੇ ਵਿਅਕਤੀ ਲਖਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਸ ਦੀ ਨਿਸ਼ਾਨਦੇਹੀ ’ਤੇ ਅਜਨਾਲੇ ਕੋਲੋਂ ਸ਼ੱਕੀ ਨਾਲੇ ਵਿੱਚੋਂ ਉਹ ਪਿਸਟਲ ਵੀ ਰਿਕਵਰ ਕਰ ਲਿਆ ਹੈ ਜਿਸ ਨਾਲ ਸਾਬਕਾ ਸਰਪੰਚ ਦਾ ਕਤਲ ਕੀਤਾ ਗਿਆ ਸੀ।
ਐਸਐਸਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਲਖਵਿੰਦਰ ਸਿੰਘ ਵਾਸੀ ਗੁਰਾਲਾ ਥਾਣਾ ਅਜਨਾਲਾ, ਜ਼ਿਲ੍ਹਾ ਅ੍ਰੰਮਿਤਸਰ ਦਿਹਾਤੀ ਨੂੰ 5 ਦਸੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਕਤਲ ਦੀ ਵਾਰਦਾਤ ਸਬੰਧੀ ਹੋਰ ਵੀ ਖੁਲਾਸੇ ਹੋ ਸਕਣ।
ਘੁੰਮਣ ਨੇ ਦੱਸਿਆ ਕਿ ਬੀਤੇ 18 ਨਵੰਬਰ ਨੂੰ ਪਿੰਡ ਢਿੱਲਵਾਂ ਥਾਣਾ ਕੋਟਲੀ ਸੂਰਤ ਮੱਲੀ ਵਿੱਚ ਕੁਝ ਵਿਅਕਤੀਆਂ ਵੱਲੋਂ ਪਿੰਡ ਢਿਲਵਾਂ ਦੇ ਸਬਕਾ ਸਰਪੰਚ ਦਲਬੀਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਮੁਲਜ਼ਮਾਂ ਵਿੱਚੋਂ ਅੰਮ੍ਰਿਤਪਾਲ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਦਾਲਮ ਨੰਗਲ ਥਾਣਾ ਕਿਲਾ ਲਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਬਾਕੀ ਮੁਲਜ਼ਮ ਹੁਣ ਤੱਕ ਫਰਾਰ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਜਿੰਦਰ ਸਿੰਘ ਤੇ ਜਗਮੀਤ ਸਿੰਘ ਵਾਰਦਾਤ ਮਗਰੋਂ ਲਖਵਿੰਦਰ ਸਿੰਘ ਕੋਲ ਠਹਿਰੇ ਸਨ। ਕਤਲ ਦੀ ਵਾਰਦਾਤ ਦੌਰਾਨ ਵਰਤੇ ਹਥਿਆਰ ਵੀ ਲਖਵਿੰਦਰ ਸਿੰਘ ਦੇ ਹਵਾਲੇ ਕਰ ਗਏ ਸਨ।
ਅਕਾਲੀ ਲੀਡਰ ਦੇ ਕਤਲ ਕੇਸ 'ਚ ਇੱਕ ਹੋਰ ਗ੍ਰਿਫਤਾਰ, ਹਥਿਆਰ ਵੀ ਬਰਾਮਦ
ਏਬੀਪੀ ਸਾਂਝਾ
Updated at:
06 Dec 2019 05:56 PM (IST)
ਪਿੰਡ ਢਿੱਲਵਾਂ ਦੇ ਸਾਬਕਾ ਸਰਪੰਚ ਤੇ ਅਕਾਲੀ ਲੀਡਰ ਦਲਬੀਰ ਸਿੰਘ ਦੇ ਕਤਲ ਕੇਸ ਵਿੱਚ ਬਟਾਲਾ ਪੁਲਿਸ ਨੇ ਮੁਲਜ਼ਮਾਂ ਨੂੰ ਪਨਾਹ ਦੇਣ ਵਾਲੇ ਵਿਅਕਤੀ ਲਖਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਸ ਦੀ ਨਿਸ਼ਾਨਦੇਹੀ ’ਤੇ ਅਜਨਾਲੇ ਕੋਲੋਂ ਸ਼ੱਕੀ ਨਾਲੇ ਵਿੱਚੋਂ ਉਹ ਪਿਸਟਲ ਵੀ ਰਿਕਵਰ ਕਰ ਲਿਆ ਹੈ ਜਿਸ ਨਾਲ ਸਾਬਕਾ ਸਰਪੰਚ ਦਾ ਕਤਲ ਕੀਤਾ ਗਿਆ ਸੀ।
ਸੰਕੇਤਕ ਤਸਵੀਰ
- - - - - - - - - Advertisement - - - - - - - - -