ਪੜਚੋਲ ਕਰੋ

ਕਾਂਗਰਸੀ ਉਮੀਦਵਾਰ 'ਤੇ ਪਰਚਾ ਦਰਜ, ਕੁੱਟਮਾਰ ਦੇ ਇਲਜ਼ਾਮ

ਚੰਡੀਗੜ੍ਹ: ਪ੍ਰਸ਼ਾਸਨ ਦੀਆਂ ਪਾਬੰਧੀਆਂ ਦੇ ਬਾਵਜੂਦ ਉਮੀਦਵਾਰ ਵੋਟਰਾਂ ਨੂੰ ਲੁਭਾਉਣ ਲਈ ਸ਼ਰਾਬ ਦਾ ਲਾਲਚ ਦਿੰਦੇ ਹਨ। ਇਸਦੀ ਤਾਜ਼ਾ ਮਿਸਾਲ ਸਦਰ ਥਾਣਾ ਖੰਨਾ ਦੇ ਪਿੰਡ ਸਲੌਦੀ ਵਿੱਚ ਦੇਖਣ ਨੂੰ ਮਿਲੀ ਹੈ ਜਿੱਥੇ ਕਾਂਗਰਸ ਦੇ ਬਲਾਕ ਸੰਮਤੀ ਉਮੀਦਵਾਰ ਬਲਜੀਤ ਸਿੰਘ ਤੇ ਉਸਦੇ ਸਾਥੀਆਂ ’ਤੇ ਪਹਿਲਾਂ ਸ਼ਰਾਬ ਪਿਆਉਣ ਤੇ ਫਿਰ ਕੁੱਟਮਾਰ ਕਰਨ ਦਾ ਇਲਜ਼ਾਮ ਲੱਗਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਮਾਮਲੇ ਦੀ ਸ਼ਿਕਾਇਤ ਪਿੰਡ ਵਾਸੀ ਜਸਵੰਤ ਸਿੰਘ ਨੇ ਕੀਤੀ ਸੀ। ਉਸਨੇ ਦੱਸਿਆ ਕਿ ਬਲਜੀਤ ਸਿੰਘ ਨੇ ਉਸਨੂੰ ਸ਼ਰਾਬ ਪੀਣ ਲਈ ਆਪਣੇ ਘਰ ਸੱਦਿਆ ਤੇ ਇਸੇ ਦੌਰਾਨ ਉਸਨੂੰ ਮਾੜੇ ਸ਼ਬਦ ਬੋਲੇ। ਜਦੋਂ ਉਸਨੇ ਮਨ੍ਹਾ ਕੀਤਾ ਤਾਂ ਬਲਜੀਤ ਸਿੰਘ ਤੇ ਹੋਰ ਜਣਿਆਂ ਨੇ ਉਸਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਨਾਲ ਉਹ ਜ਼ਖ਼ਮੀ ਹੋ ਗਿਆ ਜਿਸਦੇ ਬਾਅਦ ਉਹ ਉਸਨੂੰ ਬਾਹਰ ਸੁੱਟ ਆਏ। ਜ਼ਖ਼ਮੀ ਜਸਵੰਤ ਸਿੰਘ ਨੂੰ ਹੁਣ ਹਸਪਤਾਲ ਦਾਖਲ ਕਰਾਇਆ ਗਿਆ ਹੈ। ਜਸਵੰਤ ਸਿੰਘ ਨੇ ਕਿਹਾ ਕਿ ਉਸਨੂੰ ਕੇਸ ਨਾ ਦਰਜ ਕਰਵਾਉਣ ਦੀ ਧਮਕੀ ਵੀ ਦਿੱਤੀ ਗਈ ਹੈ। ਉੱਧਰ ਅਕਾਲੀ ਦਲ ਵੱਲੋਂ ਬਲਾਕ ਸੰਮਤੀ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰ ਗਗਨਦੀਪ ਸਿੰਘ ਤੇ ਬਲਜਿੰਦਰ ਸਿੰਘ ਨੇ ਕਿਹਾ ਕਿ ਕਾਂਗਰਸੀ ਉਮੀਦਵਾਰ ਵੱਲੋਂ ਪਿੰਡ ਦੇ ਲੋਕਾਂ ਨੂੰ ਇਕੱਠੇ ਕਰ ਕੇ ਸ਼ਰਾਬ ਪਿਆਈ ਜਾਂਦੀ ਹੈ। ਹੁਣ ਪਿੰਡਵਾਸੀ ਦੀ ਕੁੱਟਮਾਰ ਕਰਨ ਦਾ ਮਾਮਲਾ ਵੀ ਦਰਜ ਹੋ ਚੁੱਕਾ ਹੈ ਪਰ ਅਜੇ ਤਕ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ। ਇਸ ਸਬੰਧੀ SHO ਗੁਰਮੇਲ ਸਿੰਘ ਨੇ ਦੱਸਿਆ ਕਿ ਜਸਵੰਤ ਸਿੰਘ ਦਾ ਬਿਆਨ ਦਰਜ ਕਰ ਲਿਆ ਗਿਆ ਹੈ ਜਿਸਦੇ ਆਧਾਰ ’ਤੇ ਬਲਜੀਤ ਸਿੰਘ ਤੇ ਕੁਲਦੀਪ ਸਿੰਘ ਖ਼ਿਲਾਫ਼ ਧਾਰਾ 23 ਤੇ 24 ਦਾ ਮਾਮਲਾ ਦਰਜ ਕੀਤਾ ਗਿਆ ਹੈ।

ਟਾਪ ਹੈਡਲਾਈਨ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ

ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਪਿੰਡਾਂ ‘ਚ ਵੜਿਆ ਪਾਣੀ; ਖੇਤ ਬਣੇ ਦਰਿਆ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget