Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਦੇ ਕਸਬਾ ਹਾਜੀਪੁਰ ਦੇ ਨੇੜਲੇ ਪਿੰਡ ਬਢਾਲੀਆਂ ਦਾ ਡੇਰਾ (ਬੇਲਾ ਸਰਿਆਣਾਂ) ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਲੋਕਾਂ ਵਿਚਾਲੇ ਹਾਹਾਕਾਰ ਮਚਾ ਦਿੱਤੀ। ਦਰਅਸਲ, ਲੋਕਾਂ ਵਿਚਾਲੇ ਉਸ ਸਮੇਂ ਹਫ਼ੜਾ-ਦਫ਼ੜੀ ਮੱਚ...

Punjab News: ਪੰਜਾਬ ਦੇ ਕਸਬਾ ਹਾਜੀਪੁਰ ਦੇ ਨੇੜਲੇ ਪਿੰਡ ਬਢਾਲੀਆਂ ਦਾ ਡੇਰਾ (ਬੇਲਾ ਸਰਿਆਣਾਂ) ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਲੋਕਾਂ ਵਿਚਾਲੇ ਹਾਹਾਕਾਰ ਮਚਾ ਦਿੱਤੀ। ਦਰਅਸਲ, ਲੋਕਾਂ ਵਿਚਾਲੇ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਇੱਕ ਕਰਿਆਨੇ ਦੀ ਦੁਕਾਨ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਦੁਕਾਨ ਦੇ ਅੰਦਰ ਰੱਖਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਉੱਥੇ ਹੀ ਦੁਕਾਨ ਵਿੱਚ ਮੌਜੂਦ ਗੈਸ ਸਿਲੰਡਰ ਫਟਣ ਕਾਰਨ ਦੁਕਾਨ ਮਾਲਕ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਰਸੋਈ ਗੈਸ ਸਿਲੰਡਰ ਜ਼ੋਰਦਾਰ ਧਮਾਕਾ
ਜਾਣਕਾਰੀ ਅਨੁਸਾਰ ਪਿੰਡ ਬਢਾਲੀਆਂ ਦਾ ਡੇਰਾ ਨਿਵਾਸੀ ਚਾਨਣ ਸਿੰਘ ਪੁੱਤਰ ਬਿਸ਼ਨ ਦਾਸ ਪਿੰਡ 'ਚ ਹੀ ਕਰਿਆਨੇ ਦੀ ਦੁਕਾਨ ਚਲਾਉਂਦੇ ਹਨ। ਅੱਜ ਅਚਾਨਕ ਉਨ੍ਹਾਂ ਦੀ ਦੁਕਾਨ ਵਿੱਚੋਂ ਅੱਗ ਦੀਆਂ ਉੱਚੀਆਂ ਲਪਟਾਂ ਉੱਠਣ ਲੱਗੀਆਂ। ਵੇਖਦੇ ਹੀ ਵੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਇਸੇ ਦੌਰਾਨ ਦੁਕਾਨ ਦੇ ਅੰਦਰ ਰੱਖਿਆ ਇਕ ਰਸੋਈ ਗੈਸ ਸਿਲੰਡਰ ਜ਼ੋਰਦਾਰ ਧਮਾਕੇ ਨਾਲ ਫਟ ਗਿਆ, ਜਿਸ ਨਾਲ ਦੁਕਾਨ ਦਾ ਭਾਰੀ ਨੁਕਸਾਨ ਹੋਇਆ। ਧਮਾਕੇ ਦੀ ਆਵਾਜ਼ ਸੁਣ ਕੇ ਅਤੇ ਧੂੰਆਂ ਉੱਠਦਾ ਵੇਖ ਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਕੇ 'ਤੇ ਇਕੱਠੇ ਹੋ ਗਏ।
ਦੁਕਾਨ ਮਾਲਕ ਬੁਰੀ ਤਰ੍ਹਾਂ ਝੁਲਸਿਆ
ਇਸ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਪੱਧਰ 'ਤੇ ਪਾਣੀ ਪਾ ਕੇ ਅੱਗ ਬੁਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਅੱਗ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਉਸ 'ਤੇ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ। ਘਟਨਾ ਦੀ ਸੂਚਨਾ ਤੁਰੰਤ ਮੁਕੇਰੀਆਂ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਕਾਫ਼ੀ ਮੁਸ਼ਕਤ ਤੋਂ ਬਾਅਦ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾਇਆ ਪਰ ਉਦੋਂ ਤੱਕ ਦੁਕਾਨ ਅਤੇ ਉਸ 'ਚ ਰੱਖਿਆ ਲੱਖਾਂ ਦਾ ਸਾਮਾਨ ਪੂਰੀ ਤਰ੍ਹਾਂ ਸੜ ਚੁੱਕਾ ਸੀ। ਇਸ ਹਾਦਸੇ ਵਿੱਚ ਦੁਕਾਨ ਮਾਲਕ ਚਾਨਣ ਸਿੰਘ ਝੁਲਸ ਗਏ ਹਨ।
ਸਥਾਨਕ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਨਾਲ ਪੀੜਤ ਪਰਿਵਾਰ ਦਾ ਰੁਜ਼ਗਾਰ ਪੂਰੀ ਤਰ੍ਹਾਂ ਖੁੱਢ ਗਿਆ ਹੈ। ਇਲਾਕੇ ਦੇ ਸਮਾਜ ਸੇਵੀਆਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪੀੜਤ ਦੁਕਾਨਦਾਰ ਦੀ ਸਾਰ ਲਈ ਜਾਵੇ ਅਤੇ ਉਸ ਨੂੰ ਜਲਦ ਤੋਂ ਜਲਦ ਯੋਗ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















