Punjab news: ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਸ੍ਰੀ ਭਾਗੀਰਥ ਸਿੰਘ ਮੀਨਾ ਐਸ.ਐਸ.ਪੀ ਵੱਲੋਂ ਪੁਲਿਸ ਦੀਆਂ ਅਲੱਗ-ਅਲੱਗ ਟੁਕੜੀਆਂ ਬਣਾ ਕੇ ਲੋਕਾਂ ਨੂੰ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਚੰਗਾ ਜੀਵਨ ਜਿਉਣ ਦੇ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਤਹਿਤ ਅੱਜ ਪੁਲਿਸ ਵਿਭਾਗ ਵੱਲੋਂ ਇੱਕ ਵਿਸ਼ਾਲ ਪੈਦਲ ਮਾਰਚ ਅਤੇ ਸਾਇਕਲ ਰੈਲੀ ਆਯੋਜਿਤ ਕੀਤੀ ਗਈ। ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਜਗਦੀਪ ਸਿੰਘ ਕਾਕਾ ਬਰਾੜ, ਸ੍ਰੀ ਰਾਜ ਕੁਮਾਰ ਜਿ਼ਲ੍ਹਾ ਅਤੇ ਸੈਸਨ ਜੱਜ ਡਿਪਟੀ ਕਮਿਸ਼ਨਰ, ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਸ੍ਰੀ ਭਾਗੀਰਥ ਮੀਨਾ ਐਸ.ਐਸ.ਪੀ, ਸ੍ਰੀ ਕੁਲਵੰਤ ਰਾਏ ਐਸ.ਪੀ, ਨੇ ਸਾਂਝੇ ਤੌਰ ਤੇ ਸਾਈਕਲ ਰੈਲੀ ਅਤੇ ਪੈਦਲ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਹ ਪੈਦਲ ਮਾਰਚ ਅਤੇ ਸਾਇਕਲ ਰੈਲੀ ਰੈਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਤੋਂ ਸ਼ੁਰੂ ਹੋਈ ਅਤੇ ਪੈਦਲ ਮਾਰਚ ਬਠਿੰਡਾ ਰੋਡ ਤੋਂ ਹੁੰਦੇ ਹੋਏ ਪੁਲਿਸ ਲਾਈਨ ਸ੍ਰੀ ਮੁਕਤਸਰ ਸਾਹਿਬ ਪਹੁੰਚੀ ਅਤੇ ਸਾਇਕਲ ਰੈਲੀ ਅਲੱਗ ਅਲੱਗ ਪਿੰਡਾਂ ਵਿੱਚੋਂ ਹੁੰਦੀ ਹੋਈ ਪੁਲਿਸ ਲਾਈਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਪਤ ਹੋਈ।
ਇਹ ਵੀ ਪੜ੍ਹੋ: Amritsar News: ਸ੍ਰੀ ਦਰਬਾਰ ਸਾਹਿਬ ਦੇ ਕਾਊਂਟਰ ਚੋਂ ਚੋਰੀ ਕਰਨ ਵਾਲੇ 4 ਦੋਖੀ ਦਿੱਲੀ ਤੋਂ ਗ੍ਰਿਫ਼ਤਾਰ
ਇਸ ਰੈਲੀ ਵਿੱਚ ਸਾਰਿਆਂ ਵੱਲੋਂ ਹੱਥਾਂ ਵਿੱਚ ਤਖਤੀਆਂ ਫੜ ਕੇ ਨਸ਼ਿਆਂ ਤੋਂ ਦੂਰ ਰਹਿ ਕੇ ਵਧੀਆ ਜੀਵਨ ਜੀਣ ਬਾਰੇ ਜਾਗਰੂਕ ਕੀਤਾ ਗਿਆ।ਉਪਰੰਤ ਇੱਕ ਨਸ਼ਿਆਂ ਵਿਰੋਧੀ ਸੈਮੀਨਾਰ ਪੁਲਿਸ ਲਾਈਨ ਸ੍ਰੀ ਮੁਕਤਸਰ ਸਾਹਿਬ ਵਿਖੇ ਅਯੋਜਿਤ ਕੀਤਾ ਗਿਆ। ਜਿੱਥੇ ਸਾਰੇ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਆਮ ਲੋਕਾਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ।
ਉਪਰੰਤ ਅਲੱਗ ਅਲੱਗ ਸਕੂਲਾਂ ਦੇ ਬੱਚਿਆਂ ਵੱਲੋਂ ਨਸ਼ਿਆਂ ਵਿਰੋਧੀ ਨਾਟਕ ਪੇਸ਼ ਕੀਤੇ ਗਏ। ਏਐਸਆਈ ਗੁਰਦੇਵ ਸਿੰਘ ਵੱਲੋਂ ਸਟੇਜ ਸੈਕਟਰੀ ਵੱਲੋਂ ਆਪਣੀ ਡਿਊਟੀ ਨਿਭਾਈ ਗਈ ਅਤੇ ਏਐਸਆਈ ਨੈਬ ਸਿੰਘ ਵੱਲੋਂ ਆਪਣੇ ਸਾਥੀ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਗੀਤ ਗਾ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੇ ਲਈ ਅਪੀਲ ਕੀਤੀ ਗਈ।
ਡੀ.ਏ.ਵੀ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਅਤੇ ਸਰਕਾਰੀ ਸਕੂਲ ਭੰਗਿਆਣਾ ਦੇ ਵਿਦਿਆਰਥੀਆਂ ਵੱਲੋਂ ਬਹੁਤ ਸੋਹਣਾ ਨਸ਼ਿਆਂ ਵਿਰੁੱਧ ਨਾਟਕ ਪੇਸ਼ ਕੀਤਾ ਗਿਆ।
ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਖੁਡੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸਿ਼ਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰ ਇੱਕ ਵਰਗ ਨੂੰ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ।
ਇਸ ਮੌਕੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਜਦੋਂ ਵੀ ਨਸ਼ਿਆਂ ਦੀ ਵਿਕਰੀ ਸਬੰਧੀ ਪੁਲਿਸ ਵਿਭਾਗ ਪਾਸ ਕਿਸੇ ਵੀ ਤਰ੍ਹਾਂ ਦੀ ਕੋਈ ਸਿ਼ਕਾਇਤ ਪ੍ਰਾਪਤ ਹੁੰਦੀ ਹੈ ਤਾਂ ਪੁਲਿਸ ਪ੍ਰਸਾਸਨ ਨੂੰ ਤੁਰੰਤ ਕਾਰਵਾਈ ਕਰਕੇ ਨਸਿ਼ਆਂ ਦੇ ਸੁਦਾਗਰਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਉਣੀ ਚਾਹੀਦੀ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸਿ਼ਆਂ ਤੋਂ ਬਚਾਇਆ ਜਾ ਸਕੇ।।
ਇਸ ਮੌਕੇ ਸ੍ਰੀ ਭਾਗੀਰਥ ਸਿੰਘ ਮੀਨਾ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਸਮੂਹ ਖੇਡ ਕਲੱਬਾਂ, ਨਸ਼ਾ ਵਿਰੋਧੀ ਕਮੇਟੀਆਂ, ਨੌਜਵਾਨਾਂ, ਐੱਨ ਜੀ ਓ ਕਲੱਬ ਅਤੇ ਆਮ ਪਬਲਿਕ ਨੂੰ ਇਸ ਨਸ਼ਾ ਵਿਰੋਧੀ ਮੁਹਿਮ ਦਾ ਹਿੱਸਾ ਬਣਨ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਨਸਿ਼ਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸਿ਼ਆਂ ਵੇਚਣ ਵਾਲਿਆਂ ਸਬੰਧੀ ਪੁਲਿਸ ਨੂੰ ਜਾਣਕਾਰੀ ਦੇਵੇਗਾ ਤਾਂ ਉਸਦਾ ਨਾਮ ਪੁਲਿਸ ਪ੍ਰਸ਼ਾਸਨ ਵਲੋਂ ਗੁਪਤ ਰੱਖਿਆ ਜਾਵੇਗਾ ਜਾਂ ਉਹ ਹੈਲਪਲਾਇਨ ਨੰਬਰ 8054942100 ਤੇ ਸੰਪਰਕ ਕਰ ਸਕਦਾ ਹੈ।
ਇਹ ਵੀ ਪੜ੍ਹੋ: Balwant Singh Rajoana: ਸ਼੍ਰੋਮਣੀ ਕਮੇਟੀ ਨਹੀਂ ਲਵੇਗੀ ਪਟੀਸ਼ਨ ਵਾਪਸ, ਰਾਜੋਆਣਾ ਦਾ 5 ਦਸੰਬਰ ਤੱਕ ਅਲਟਮੇਟਮ