ਪੜਚੋਲ ਕਰੋ

ਲੋਕਪਾਲ ਵੱਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਡਵੀਜ਼ਨਲ ਕਮਿਸ਼ਨਰਾਂ ਤੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਜਾਣੋ ਵਜ੍ਹਾ

ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪੰਜਾਬ ਲੋਕਪਾਲ ਐਕਟ 1996 ਅਧੀਨ ਕਿਸੇ ਪ੍ਰਕਾਰ ਦੀ  ਸ਼ਿਕਾਇਤ ਦਰਜ ਕਰਵਾਉਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਭੇਜੇ ਗਏ...

ਚੰਡੀਗੜ੍ਹ: ਜਸਟਿਸ ਵਿਨੋਦ ਕੁਮਾਰ ਸ਼ਰਮਾ (Justice Vinod Kumar Sharma), ਲੋਕਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਅੱਜ ਸੂਬੇ ਦੇ ਸਮੂਹ ਡਵੀਜ਼ਨਲ ਕਮਿਸ਼ਨਰਾਂ, ਸਥਾਨਕ ਸਰਕਾਰ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਉੱਚ ਅਫਸਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ ਹੈ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪੰਜਾਬ ਲੋਕਪਾਲ ਐਕਟ 1996 ਅਧੀਨ ਕਿਸੇ ਪ੍ਰਕਾਰ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਭੇਜੇ ਗਏ ਨਮੂਨੇ ਅਨੁਸਾਰ ਵੱਡੇ-ਵੱਡੇ ਫਲੈਕਸ ਬੋਰਡ ਸਮੂਹ ਦਫਤਰਾਂ ਅਤੇ ਜਨਤਕ ਥਾਵਾਂ 'ਤੇ 15 ਦਿਨਾਂ ਦੇ ਅੰਦਰ-ਅੰਦਰ ਲਾਏ ਜਾਣ। 

ਇਹ ਫਲੈਕਸ ਬੋਰਡ  ਸਮੂਹ ਮੰਡਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਉਪ ਮੰਡਲ ਅਫਸਰ, ਤਹਿਸੀਲਾਂ, ਡੀਡੀਪੀਓ, ਬੀਡੀਪੀਓ, ਨਗਰ ਸੁਧਾਰ ਟਰੱਸਟਾਂ, ਨਗਰ ਨਿਗਮਾਂ, ਨਗਰ ਕੌਂਸਲਾਂ ਆਦਿ ਦੇ ਦਫਤਰਾਂ ਅਤੇ ਹੋਰ ਜਨਤਕ ਥਾਂਵਾਂ 'ਤੇ ਲਾਏ ਜਾਣ ਦੀਆਂ ਹਦਾਇਤਾਂ ਦਿਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿਚ ਪੰਜਾਬ ਲੋਕਪਾਲ ਐਕਟ ਸਬੰਧੀ ਜਾਗਰੂਕਤਾ ਫੈਲੇ ਕਿ ਉਹ ਕਿਹੜੇ ਨੁਮਾਇੰਦੇ, ਚੇਅਰਮੈਨ, ਮੇਅਰ, ਡਿਪਟੀ ਮੇਅਰ, ਨਗਰ ਕੌਂਸਲ/ਨਗਰ ਪੰਚਾਇਤਾਂ  ਦੇ ਪ੍ਰਧਾਨ, ਉਪ ਪ੍ਰਧਾਨ ਅਤੇ ਇਨ੍ਹਾਂ ਅਦਾਰਿਆਂ ਵਿਚ ਕੰਮ ਕਰਦੇ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਕਿਸ ਪ੍ਰਕਾਰ ਦੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

       ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਆਉਂਦੇ ਸੂਬੇ ਦੇ ਸਮੂਹ ਦਫਤਰਾਂ ਅਤੇ  ਪਬਲਿਕ ਥਾਵਾਂ 'ਤੇ ਵੀ ਫਲੈਕਸ ਬੋਰਡ 15 ਦਿਨਾਂ ਦੇ ਅੰਦਰ ਅੰਦਰ ਲਗਾਏ ਜਾਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ, ਵਾਇਸ ਚੇਅਰਮੈਨ ਅਤੇ ਸੰਮਤੀ ਮੈਂਬਰਾਂ ਅਤੇ ਉਹਨਾਂ ਦੇ ਅਧੀਨ ਆਉਂਦੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸ਼ਿਕਾਇਤ ਦਰਜ ਕਰਾਉਣ ਬਾਰੇ ਲੋਕ ਜਾਗਰੂਕ ਹੋ ਸਕਣ। ਇਸ ਤੋਂ ਇਲਾਵਾ  ਕਿਸੇ ਵੀ ਸਰਕਾਰੀ ਕੰਪਨੀ ਦੇ ਚੇਅਰਮੈਨ, ਰਾਜ ਜਾਂ ਕੇਂਦਰੀ ਐਕਟ ਅਧੀਨ ਗਠਿਤ ਬੋਰਡਾਂ ਦੇ ਚੇਅਰਮੈਨਾਂ ਤੇ ਮੈਂਬਰਾਂ ਵਿਰੁੱਧ ਅਤੇ ਹੋਰ ਨੁਮਾਇੰਦਿਆਂ ਖਿਲਾਫ ਵੀ ਲੋਕ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

        ਜਸਟਿਸ ਸ਼ਰਮਾ ਨੇ ਮੀਟਿੰਗ ਦੌਰਾਨ ਇਹ ਵੀ ਕਿਹਾ ਕਿ ਬਹੁਤ ਸਾਰੇ ਲੋਕਾਂ ਵਿਚ ਜਾਗਰੂਕਤਾ ਦੀ ਘਾਟ ਹੋਣ ਕਰਕੇ ਇਹ ਜਾਣਕਾਰੀ ਨਹੀਂ ਹੈ ਕਿ ਲੋਕ ਨੁਮਾਇੰਦਿਆਂ ਖਿਲਾਫ ਸ਼ਿਕਾਇਤ ਕਿਵੇਂ ਅਤੇ ਕਿੱਥੇ ਕਰਨੀ ਹੈ। ਵੱਡੇ ਵੱਡੇ ਫਲੈਕਸ ਬੋਰਡ ਲਗਾਉਣ ਨਾਲ ਲੋਕ ਜਾਗਰੂਕ ਹੋਣਗੇ। ਭ੍ਰਿਸ਼ਟਾਚਾਰ ਨੂੰ ਰੋਕਣ ਲਈ ਲੋਕਪਾਲ ਪੰਜਾਬ ਦਾ ਦਫਤਰ ਬਹੁਤ ਕਾਰਗਰ ਸਿੱਧ ਹੋ ਸਕਦਾ ਹੈ, ਇਸ ਲਈ ਪਹਿਲਾਂ ਲੋਕਾਂ ਨੂੰ ਜਾਗਰੂਕ ਕਰਨਾ ਪਵੇਗਾ।  ਇਸ ਮਕਸਦ ਲਈ ਸਮੂਹ  ਦਫਤਰਾਂ ਅਤੇ ਜਨਤਕ ਥਾਂਵਾਂ ‘ਤੇ ਲੱਗੇ ਫਲੈਕਸ ਬੋਰਡਾਂ ਨੂੰ ਪੜ੍ਹ ਕੇ ਲੋਕ ਜਾਣਕਾਰੀ ਹਾਸਲ ਕਰਕੇ ਆਪਣੀ ਸਮੱਸਿਆ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਣਗੇ।

ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਭ੍ਰਿਸ਼ਟਾਚਾਰ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾਉਣ ਲਈ lokpal.punjab.gov.in ਵੈੱਬਸਾਈਟ ਤੋਂ ਪੂਰੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸ਼ਿਕਾਇਤ ਪੰਜਾਬ ਸਿਵਲ ਸਕੱਤਰੇਤ-2 , ਚੰਡੀਗੜ੍ਹ, ਲੋਕਪਾਲ ਪੰਜਾਬ ਦੇ ਦਫਤਰੀ ਕਮਰਾ ਨੰਬਰ 426/4 ਵਿਖੇ ਨਿੱਜੀ ਤੌਰ 'ਤੇ ਜਾਂ ਰਜਿਸਟਰਡ ਡਾਕ ਰਾਹੀਂ ਵੀ ਭੇਜੀ ਜਾ ਸਕਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Embed widget