ਲੁਧਿਆਣਾ: ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਜੰਗ ਲਗਾਤਾਰ ਜਾਰੀ ਹੈ। ਇਸ ਸਬੰਧੀ ਕਿਸਾਲ ਜਥੇਬੰਦੀਆਂ ਵਲੋਂ ਲਗਾਤਾਰ ਮੀਟਿੰਗਾਂ ਕਰ ਅੱਗੇ ਦੀ ਰਣਨੀਤੀ ਘੜੀ ਜਾ ਰਹੀ ਹੈ। ਜਿਸ ਕੜੀ 'ਚ ਸੋਮਵਾਰ ਨੂੰ ਲੁਧਿਆਣਾ 'ਚ 13 ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ ਹੋਈ। ਇਸ ਬੈਠਕ 'ਚ ਕਿਸਾਨ ਆਗੂਆਂ ਨੇ ਕਿਹਾ ਕਿ ਲੀਡਰਾਂ ਨਾਲ ਸਟੇਜਾਂ ਸਾਂਝੀਆਂ ਨਹੀਂ ਹੋਣਗੀਆਂ।
ਦੱਸ ਦਈਏ ਕਿ ਲਗਪਗ ਦੋ ਘੰਟੇ ਚੱਲੀ ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਫੈਸਲਾ ਲਿਆ ਕਿ ਮੁੱਖ ਮੰਤਰੀ ਵੱਲੋਂ ਜੋ ਉਨ੍ਹਾਂ ਨੂੰ ਬੈਠਕ ਲਈ ਸੁਨੇਹਾ ਆਇਆ ਹੈ ਉਸ ਸਬੰਧੀ ਉਹ ਮੁੜ ਤੋਂ ਚੰਡੀਗੜ੍ਹ ਕਿਸਾਨ ਭਵਨ ਵਿਚ ਬੈਠਕ ਕਰਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਕਿਸਾਨਾਂ ਨੇ ਸਾਫ ਕਹਿ ਦਿੱਤਾ ਕਿ ਆਉਂਦੇ ਦਿਨਾਂ 'ਚ ਉਨ੍ਹਾਂ ਦੇ ਧਰਨੇ ਦਾ ਕਿਸੇ ਵੀ ਕਿਸਮ ਦਾ ਸਿਆਸੀਕਰਨ ਨਹੀਂ ਹੋਣ ਦਿੱਤਾ ਜਾਵੇਗਾ।
ਹਰਸਿਮਰਤ ਬਾਦਲ ਦੇ ਅਸਤੀਫ਼ੇ ਨੂੰ ਕਿਸਾਨ ਜਥੇਬੰਦੀਆਂ ਨੇ ਮਹਿਜ਼ ਇੱਕ ਵੋਟ ਬੈਂਕ ਲਈ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਸਿਆਸੀ ਪਾਰਟੀ ਦੇ ਸਮਰਥਨ ਦੀ ਲੋੜ ਨਹੀਂ। ਉਹ ਆਪਣੀ ਲੜਾਈ ਲੜਨਾ ਖੁਦ ਜਾਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸਾਰੀਆਂ ਹੀ ਸਿਆਸੀ ਪਾਰਟੀਆਂ ਆਪਣੇ ਵੋਟ ਬੈਂਕ ਦੀ ਹੁਣ ਵੀ ਰਾਜਨੀਤੀ ਕਰ ਰਹੀਆਂ ਹਨ। ਜੇਕਰ ਸਰਕਾਰ ਨੂੰ ਕਿਸਾਨਾਂ ਦੀ ਇੰਨੀ ਹੀ ਫਿਕਰ ਸੀ ਤਾਂ ਇਹ ਬਿੱਲ ਪਾਸ ਹੋਣ ਦੀ ਨੌਬਤ ਹੀ ਨਹੀਂ ਆਉਣੀ ਸੀ।
ਕਿਸਾਨ ਯੁਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਨੇ ਦੱਸਿਆ ਪੰਜਾਬ ਦੀਆਂਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਜੋ 1 ਤਰੀਕ ਨੂੰ ਰੇਲ ਰੋਕੋ ਅੰਦੋਲਨ ਰਖਿਆ ਗਿਆ ਹੈ ਉਸ ਨੂੰ ਪੂਰੀ ਤਰ੍ਹਾਂ ਕਾਮਯਾਬ ਬਣਾਉਣ ਲਈ ਪੂਰੀ ਵਾਹ ਲੱਗਾਈ ਜਾਵੇਗੀ। ਜਗਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਧਰਨੇ ਦਾ ਸਿਆਸੀਕਰਨ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸਾਫ਼ ਕਿਹਾ ਕਿ ਜੇਕਰ ਗਾਇਕ ਕਿਸਾਨਾਂ ਨੂੰ ਸਮਰਥਨ ਦੇਣਾ ਚਾਹੁੰਦੇ ਹਨ ਤਾਂ ਜੀ ਸਦਕੇ। ਇਸ ਦੌਰਾਨ ਲਾਠੀਆਂ ਵੀ ਪੈਂਦੀਆਂ ਨੇ, ਜੇਲ੍ਹਾਂ 'ਚ ਵੀ ਜਾਣਾ ਪੈਂਦਾ ਅਤੇ ਜੇਕਰ ਉਹ ਲਾਠੀਆਂ ਖਾਣ ਨੂੰ ਤਿਆਰ ਹਨ ਤਾਂ ਉਨ੍ਹਾਂ ਨੂੰ ਖੁੱਲਾ ਸੱਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
13 ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ, ਲੀਡਰਾਂ ਨਾਲ ਨਹੀਂ ਸਾਂਝੀਆਂ ਹੋਣਗੀਆਂ ਸਟੇਜਾਂ
ਏਬੀਪੀ ਸਾਂਝਾ
Updated at:
28 Sep 2020 07:13 PM (IST)
ਬੀਤੇ ਕਈ ਦਿਨਾਂ ਤੋਂ ਜਲ ਰਹੇ ਕਿਸਾਨਾਂ ਅਤੇ ਕੇਂਦਰ ਦਰਮਿਆਨ ਜਾਰੀ ਜੰਗ ਮੱਠੀ ਪੈਣ ਦਾ ਨਾਂ ਨਹੀਂ ਲੈ ਰਹੀ। ਇੱਕ ਪਾਸੇ ਕੇਂਦਰ ਸਰਕਾਰ ਦੇ ਕੰਨ 'ਤੇ ਜੂੰ ਤਕ ਨਹੀਂ ਰੇਂਗ ਰਹੀ ਉਧਰ ਕਿਸਾਨਾਂ ਵਲੋਂ ਦਿਨ ਪਰ ਦਿਨ ਆਪਣੇ ਹੱਕਾਂ ਲਈ ਸੰਘਰਸ਼ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ।
- - - - - - - - - Advertisement - - - - - - - - -