Punjab News: ਸੇਵਾ ਭਾਵਨਾ ਦੇ ਨਾਲ ਬਿਨਾਂ ਕਿਸੇ ਭੇਦ ਭਾਵ ਦੇ ਗਿਰਦਾਵਰੀ ਦੇ ਕੰਮ ਨੂੰ ਮਿੱਥੇ ਸਮੇਂ ਤੱਕ ਪੂਰਾ ਕੀਤਾ ਜਾਵੇ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਐਂਡ ਸਾਇੰਸ  ਦੇ ਗੈਸਟ ਹਾਊਸ ਵਿਖੇ ਬੇਮੌਸਮੀ ਬਰਸਾਤਾਂ ਕਰਕੇ ਹੋਈ ਫਸਲੀ ਨੁਕਸਾਨ ਸਬੰਧੀ ਚਲ ਰਹੀ ਗਿਰਦਾਵਰੀ ਦੇ ਸੰਬੰਧ ਵਿੱਚ ਪ੍ਰਸ਼ਾਸਨਕੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਬੈਠਕ ਦੌਰਾਨ ਇਹ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਏਡੀਸੀ ਸੰਦੀਪ ਕੁਮਾਰ ਫਾਜ਼ਿਲਕਾ (ਅਡੀਸ਼ਨਲ ਚਾਰਜ ਡਿਪਟੀ ਕਮਿਸ਼ਨਰ ਫਰੀਦਕੋਟ) ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।


ਇਸ ਦੌਰਾਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਚੱਲ ਰਹੀ ਗਿਰਦਾਵਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਅਤੇ ਤੇਜੀ ਨਾਲ ਨੇਪਰੇ  ਚਾੜ੍ਹਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਸੇਵਾ ਭਾਵਨਾ ਦੇ ਨਾਲ ਅਤੇ ਬਿਨਾਂ ਕਿਸੇ ਭੇਦ ਭਾਵ ਦੇ ਇਸ ਕੰਮ ਨੂੰ 14 ਅਪ੍ਰੈਲ ਤੱਕ ਮੁਕੰਮਲ ਕੀਤਾ ਜਾਵੇ।  ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਮਨਸ਼ਾ ਹੈ ਕਿ ਜਿਸ ਕਿਸੇ ਵੀ ਕਿਸਮ ਦਾ ਖਰਾਬੇ ਦੇ ਕਾਰਨ ਨੁਕਸਾਨ ਹੋਇਆ ਹੈ ਦੀ ਭਰਪਾਈ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਗੱਲ ਦਾ ਖਾਸ ਤੌਰ ਤੇ ਧਿਆਨ ਰੱਖਿਆ ਜਾਵੇ ਕੀ ਕੋਈ ਵੀ ਕਿਸਾਨ ਜਿਸ ਦਾ ਖਰਾਬੇ ਕਾਰਨ ਨੁਕਸਾਨ ਹੋਇਆ ਹੈ ਉਹ ਭਰਪਾਈ ਤੋਂ ਵਾਂਝਾ ਨਾ ਰਹਿ ਜਾਏ। ਉਨ੍ਹਾਂ ਨੇ ਕਿਹਾ ਕਿ ਗਿਰਦਾਵਰੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਰਾਜਨੀਤਿਕ ਜਾਂ ਕਿਸੇ ਹੋਰ ਤਰ੍ਹਾਂ ਦੀ ਸਿਫ਼ਾਰਿਸ਼ ਨਾ ਮੰਨੀ ਜਾਵੇ ਅਤੇ ਬਿਨਾਂ ਕਿਸੇ ਭੇਦ ਭਾਵ ਦੇ ਹਰ ਕਿਸਾਨ ਦੇ ਖ਼ਰਾਬੇ ਨੂੰ ਗਿਰਦਾਵਰੀ ਦੇ ਵਿਚ ਸ਼ਾਮਲ ਕੀਤਾ ਜਾਵੇ।


  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਪਾਲ ਸਿੰਘ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ,  ਜੀ.ਏ ਮੈਡਮ ਤੁਸ਼ਿਤਾ ਗੁਲਾਟੀ,  ਪੀ.ਆਰ.ਓ ਟੂ ਸਪੀਕਰ ਮਨਪ੍ਰੀਤ ਸਿੰਘ ਧਾਲੀਵਾਲ ਵੀ ਸੁਖਵੰਤ ਸਿੰਘ ਪੱਕਾ ਯੂਥ, ਜਿਲ੍ਹਾ ਪ੍ਰਧਾਨ,ਬੱਬੂ ਸੇਖੋਂ, ਐਚ.ਐਸ. ਜਿੰਦਾ, ਬੱਬੂ ਸੰਧੂ ਸਿੱਖਾਵਾਲਾ ਵੀ ਹਾਜਰ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।