Punjab News: ਬਠਿੰਡਾ ਦੇ ਸਿਧਾਣਾ ਪਿੰਡ ਵਿੱਚ ਸ਼ਨੀਵਾਰ ਰਾਤ ਨਸ਼ਾ ਤਸਕਰਾਂ ਨੇ ਐਂਟੀ ਨਾਰਕੋਟਿਸ ਕਮੇਟੀ ਦੇ ਮੈਂਬਰ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ(46) ਵਜੋਂ ਹੋਈ ਹੈ।


ਨਸ਼ਾ ਰੋਕੂ ਕਮੇਟੀ ਵੱਲੋਂ ਕੀਤੀਆਂ ਗਈਆਂ ਸੀ ਸੜਕਾਂ ਬੰਦ


ਮ੍ਰਿਤਕ ਦੇ ਭਰਾ ਜਗਸੀਰ ਸਿੰਘ ਨੇ ਦੱਸਿਆ ਕਿ ਪਿੰਡ ਸਿਧਾਣਾ ਵਿੱਚ ਨਸ਼ਾ ਕਮੇਟੀ ਬਣਾ ਕੇ ਦਿਨ-ਰਾਤ ਨਿਗਰਾਨੀ ਕੀਤੀ ਜਾ ਰਹੀ ਹੈ। ਸ਼ਨੀਵਾਰ ਦੀ ਰਾਤ ਨਾਰਕੋਟਿਸ ਕਮੇਟੀ ਵੱਲੋਂ ਪਿੰਡ ਵੱਲ ਜਾਣ ਵਾਲੀਆਂ ਸੜਕਾਂ ਨੂੰ ਬੰਦ ਕੀਤਾ ਗਿਆ ਸੀ। ਇਸ ਦੌਰਾਨ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਆਏ 2 ਨਸ਼ਾ ਤਸਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਗੇਟ ਤੋੜ ਕੇ ਫ਼ਰਾਰ ਹੋ ਗਏ।


ਇਹ ਵੀ ਪੜ੍ਹੋ: Punjab : ਬਿਜਲੀ ਕੱਟਾਂ ਨਾਲ ਹਾਹਾਕਾਰ! ਖੇਤੀ ਲਈ ਸਿਰਫ 3-4 ਘੰਟੇ ਬਿਜਲੀ ਸਪਲਾਈ, ਕਿਸਾਨ ਜਥੇਬੰਦੀਆਂ ਵੱਲੋਂ ਸੋਮਵਾਰ ਤੱਕ ਦਾ ਅਲਟੀਮੇਟਮ


ਰੋਕਣ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹਮਲਾ


ਕਮੇਟੀ ਦੇ ਮੈਂਬਰਾਂ ਨੇ ਇਸ ਦੀ ਜਾਣਕਾਰੀ ਜਸਵੀਰ ਸਿੰਘ ਨੇ ਦਿੱਤੀ। ਇਸ ਤੋਂ ਬਾਅਦ ਜਸਵੀਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਨਸ਼ਾ ਤਸਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਜਸਵੀਰ ਸਿੰਘ ਉੱਤੇ ਹਮਲਾ ਕਰਕੇ ਕਤਲ ਕਰ ਦਿੱਤਾ।


ਗ੍ਰਿਫ਼ਤਾਰੀ ਦਾ ਦਿੱਤਾ ਭਰੋਸਾ


ਇਸ ਵਾਰਦਾਤ ਦਾ ਪਤਾ ਲੱਗਣ ਤੋਂ ਇਲਾਕੇ ਵਿੱਚ ਪੁਲਿਸ ਤੇ ਸਰਕਾਰ ਵਿਰੁੱਧ ਰੋਸ ਪਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਰਾਮਪੁਰਾ ਦੇ ਵਿਧਾਇਕ ਬਲਕਾਰ ਸਿੰਘ ਤੇ ਪੁਲਿਸ ਅਧਿਕਾਰੀ ਸਿਵਲ ਹਸਪਤਾਲ ਪੁੱਜੇ। ਉਥੇ ਉਨ੍ਹਾਂ ਨੇ ਪਿੰਡ ਵਾਸੀਆਂ ਅਤੇ ਪੀੜਤ ਪਰਿਵਾਰ ਨੂੰ ਜਲਦੀ ਇਨਸਾਫ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਦਾ ਭਰੋਸਾ ਦਿੱਤਾ।


ਇਹ ਵੀ ਪੜ੍ਹੋ: Joint Police Operation Seal: ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ 'ਤੇ ਸ਼ਿਕੰਜਾ! ਪੰਜਾਬ ਤੇ ਹਰਿਆਣਾ ਦੀ ਪੁਲਿਸ ਨੇ ਮਿਲ ਕੇ ਚਲਾਇਆ ਆਪਰੇਸ਼ਨ ਸੀਲ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।