ਲੱਖਾਂ ਰੁਪਏ ਤੇ ਗਹਿਣੇ ਲੈ ਕੇ ਨਾਬਾਲਗ ਲੜਕੀ ਫਰਾਰ, ਪਰਿਵਾਰ ਨੇ ਥਾਣੇ ਦਾ ਕੀਤਾ ਘਿਰਾਓ, ਪੁਲਿਸ 'ਤੇ ਕਾਰਵਾਈ ਨਾ ਕਰਨ ਦੇ ਲਾਏ ਇਲਜ਼ਾਮ
ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਹੜਾ ਮਾਪਿਆ ਲਈ ਪਰੇਸ਼ਾਨੀ ਦਾ ਕਾਰਨ ਬਣਿਆ ਹੈ। ਮਾਮਲਾ ਕਪੂਰਥਲਾ ਦੇ ਪਿੰਡ ਪੱਖੋਵਾਲ ਦਾ ਹੈ।
ਕਪੂਰਥਲਾ: ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਹੜਾ ਮਾਪਿਆ ਲਈ ਪਰੇਸ਼ਾਨੀ ਦਾ ਕਾਰਨ ਬਣਿਆ ਹੈ। ਮਾਮਲਾ ਕਪੂਰਥਲਾ ਦੇ ਪਿੰਡ ਪੱਖੋਵਾਲ ਦਾ ਹੈ।ਇੱਥੇ ਰਹਿਣ ਵਾਲੀ ਨਾਬਾਲਗ ਲੜਕੀ ਕੁਝ ਦਿਨ ਪਹਿਲਾਂ ਕਿਸੇ ਨੌਜਵਾਨ ਦੇ ਨਾਲ ਲੱਖਾਂ ਰੁਪਏ ਤੇ ਗਹਿਣੇ ਲੈ ਕੇ ਫਰਾਰ ਹੋ ਗਈ।
ਇਸ ਤੋਂ ਬਾਅਦ ਲੜਕੀ ਦੇ ਮਾਪਿਆਂ ਵੱਲੋਂ ਪਰੇਸ਼ਾਨ ਹੋ ਕੇ ਇਸ ਮਾਮਲੇ ਸੰਬੰਧੀ ਕਪੂਰਥਲਾ ਦੇ ਥਾਣਾ ਸਦਰ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ। ਜਿਸ ਤੋਂ ਬਾਅਦ ਨਾਬਾਲਗ ਲੜਕੀ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੀ 16-17 ਸਾਲ ਦੀ ਲੜਕੀ ਘਰੋਂ ਫਰਾਰ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਜਿਸ ਲੜਕੇ ਨਾਲ ਉਨ੍ਹਾਂ ਦੀ ਲੜਕੀ ਫਰਾਰ ਹੋਈ ਹੈ ਉਹ ਡਾਕਟਰੀ ਦੀ ਦੁਕਾਨ ਕਰਦਾ ਹੈ ਅਤੇ ਇਸ ਮਾਮਲੇ ਸਬੰਧੀ ਉਨ੍ਹਾਂ ਨੇ ਕਈ ਵਾਰ ਪੁਲਿਸ ਥਾਣੇ ਦੇ ਗੇੜੇ ਵੀ ਮਾਰੇ। ਪਰਿਵਾਰ ਨੇ ਇਲਜ਼ਾਮ ਲਾਇਆ ਕਿ ਪੁਲਿਸ ਇਸ ਮਾਮਲੇ 'ਚ ਕੋਈ ਕਾਰਵਾਈ ਨਹੀਂ ਕਰ ਰਹੀ ਸਗੋਂ ਮਾਮਲੇ ਨੂੰ ਠੰਢੇ ਬਸਤੇ 'ਚ ਪਾ ਰਹੀ ਹੈ।
ਲੜਕੀ ਦੇ ਮਾਪਿਆਂ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਕੋਈ ਇਨਸਾਫ ਨਾ ਮਿਲਿਆ ਤਾਂ ਉਨ੍ਹਾਂ ਨੇ ਧਰਨਾ ਪ੍ਰਦਰਸ਼ਨ ਕਰਦੇ ਹੋਏ ਥਾਣੇ ਦਾ ਘਿਰਾਓ ਕੀਤਾ।
ਦੂਜੇ ਪਾਸੇ ਉਕਤ ਮਾਮਲੇ ਸਬੰਧੀ ਜਦੋਂ ਥਾਣਾ ਸਦਰ ਕਪੂਰਥਲਾ ਦੇ ਮੁਖੀ ਐਸ ਐਚ ਓ ਸੋਨਮਦੀਪ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਤਫਤੀਸ਼ ਜਾਰੀ ਹੈ ਅਤੇ ਜਲਦ ਹੀ ਲੜਕੀ ਦੀ ਭਾਲ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :