ਚੰਡੀਗੜ੍ਹ: ਕਵੀ ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ ਭੇਜਣ ਨੂੰ ਲੈ ਕੇ ਨਵਾਂ ਵਿਵਾਦ ਛਿੜ ਗਿਆ ਹੈ। ਕਾਂਗਰਸ ਨੇ ਇਸ ਦੀ ਅਲੋਚਨਾ ਕੀਤੀ ਹੈ। ਕਾਂਗਰਸੀ ਲੀਡਰ ਪ੍ਰਤਾਪ ਬਾਜਵਾ ਨੇ ਸਵਾਲ ਉਠਾਏ ਹਨ। ਇਸ ਮਗਰੋਂ ਆਮ ਆਦਮੀ ਪਾਰਟੀ ਨੇ ਪਲਟਵਾਰ ਕੀਤਾ ਹੈ। ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਸਾਰੇ ਕਾਂਗਰਸੀ ਇੱਕ ਭਾਜਪਾ ਨੇਤਾ ਕੁਮਾਰ ਵਿਸ਼ਵਾਸ ਦੇ ਬਚਾਅ ਵਿੱਚ ਕਿਉਂ ਖੜ੍ਹ ਗਏ ਹਨ।


ਮਾਲਵਿੰਦਰ ਸਿੰਘ ਕੰਗ ਨੇ ਟਵੀਟ ਕਰਦਿਆਂ ਲਿਖਿਆ, ਮੈਨੂੰ ਇਹ ਦੇਖ ਕੇ ਬੜੀ ਹੈਰਾਨੀ ਹੋ ਰਹੀ ਹੈ ਕਿ ਸਾਰੇ ਕਾਂਗਰਸੀ ਇੱਕ ਭਾਜਪਾ ਦੇ ਨੇਤਾ ਕੁਮਾਰ ਵਿਸ਼ਵਾਸ ਦੇ ਬਚਾਅ ਵਿੱਚ ਖੜ੍ਹ ਗਏ ਹਨ। ਆਖਰ ਕਾਂਗਰਸੀਆਂ ਨੂੰ ਭਾਜਪਾ ਨੇਤਾਵਾਂ ਨਾਲ ਇੰਨਾ ਪਿਆਰ ਕਦੋਂ ਤੋਂ ਜਾਗ ਗਿਆ ? ਪੰਜਾਬ ਪੁਲਿਸ ਤੇ ਭਰੋਸਾ ਰੱਖੋ। ਪੰਜਾਬ ਪੁਲਿਸ ਨੂੰ ਆਪਣਾ ਕੰਮ ਕਿਉਂ ਨਹੀਂ ਕਰਨ ਦੇ ਰਹੇ?






ਕੀ ਕਿਹਾ ਬਾਜਵਾ ਨੇ?


ਬਾਜਵਾ ਨੇ ਕਿਹਾ ਕਿ ਪੰਜਾਬ ਪੁਲਿਸ ਅੱਜ ਕੁਮਾਰ ਵਿਸ਼ਵਾਸ ਦੇ ਘਰ ਗਈ ਹੈ। ਕੀ ਪੰਜਾਬ ਪੁਲਿਸ ਨੇ ਪੰਜਾਬ ਦੇ ਮੁੱਦੇ ਸੁਲਝਾ ਲਏ ਹਨ? ਅਸੀਂ ਇਸ ਦੀ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕਾਰਵਾਈ ਕਿਤੇ ਨਾ ਕਿਤੇ ਦੂਜੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਕੁਮਾਰ ਵਿਸ਼ਵਾਸ ਨੇ ਕੇਜਰੀਵਾਲ ਬਾਰੇ ਖੁਲਾਸਾ ਕੀਤਾ ਸੀ ਕਿ ਕੇਜਰੀਵਾਲ ਨੇ ਕਿਹਾ ਕਿਹਾ ਸੀ ਕਿ ਕਿਸੇ ਦਿਨ ਉਹ ਪੰਜਾਬ ਦਾ ਮੁੱਖ ਮੰਤਰੀ ਬਣ ਜਾਵੇਗਾ ਤੇ ਬਾਹਰੀ ਤਾਕਤਾਂ ਨੇ ਸਾਥ ਦਿੱਤਾ ਤਾਂ ਆਜ਼ਾਦ ਪੰਜਾਬ ਦੇ ਪ੍ਰਧਾਨ ਮੰਤਰੀ ਬਣ ਜਾਣਗੇ।


ਇਹ ਵੀ ਪੜ੍ਹੋ: ਫੈਨ ਦੇ ਸਿਰ ਚੜ੍ਹ ਬੋਲ ਰਿਹਾ ਯਸ਼ ਦੀ KGF ਦਾ ਖੁਮਾਰ... ਵਿਆਹ ਦੇ ਕਾਰਡ 'ਤੇ ਲਿਖਵਾਇਆ ਇਹ ਸ਼ਾਨਦਾਰ ਡਾਇਲੌਗ