Punjab News: ਸਰਕਾਰੀ ਮੁਲਾਜ਼ਮ ਵੱਲੋਂ ਪੰਜਾਬ ਸਰਕਾਰ ਖਿਲਾਫ਼ ਕਲਮ ਛੋੜ ਹੜਤਾਲ, ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
Punjab News: ਇਸ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਯੂਨੀਅਨ ਮੈਂਬਰਾਂ, ਡੀਸੀ ਦਫ਼ਤਰ ਮੁਲਾਜ਼ਮਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਹਨ।
Punjab News: ਅੱਜ ਬਰਨਾਲਾ ਵਿਖੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਡੀਸੀ ਦਫ਼ਤਰ ਬਰਨਾਲਾ ਅੱਗੇ ਸੜਕ ’ਤੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਨਿਖੇਧੀ ਕੀਤੀ ਅਤੇ ‘ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੁਰਾਣੀ ਪੈਨਸ਼ਨ ਅਤੇ ਡੀ.ਏ ਅਤੇ ਬਕਾਇਆ ਰਾਸ਼ੀ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਜ਼ਿਲ੍ਹਾ ਪੱਧਰ ’ਤੇ ਰੋਜਾਨਾ ਰੈਲੀ ਕੀਤੀ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੇ ਝੂਠ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ਼ 'ਮੁਰਦਾਬਾਦ' ਦੇ ਨਾਅਰੇ ਲਾਏ ਗਏ।
ਇਸ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਯੂਨੀਅਨ ਮੈਂਬਰਾਂ, ਡੀਸੀ ਦਫ਼ਤਰ ਮੁਲਾਜ਼ਮਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਹਨ। ਅੱਜ ਸਰਕਾਰੀ ਮੁਲਾਜ਼ਮ ਆਪਣੀਆਂ ਕਲਮਾਂ ਛੱਡ ਕੇ ਹੜਤਾਲ 'ਤੇ ਹਨ। ਅਤੇ ਉਨ੍ਹਾਂ ਦੀ ਪੁਰਜ਼ੋਰ ਮੰਗ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਡੀ.ਏ ਦੇ ਬਕਾਏ ਬਹਾਲ ਕੀਤੇ ਜਾਣ। ਅਤੇ ਡੀਏ ਦੀ ਬਕਾਇਆ ਰਕਮ ਦਿੱਤੀ ਜਾਵੇ। ਅੱਜ ਅਸੀਂ ਇਨ੍ਹਾਂ ਮੰਗਾਂ ਨੂੰ ਲੈ ਕੇ ਇੱਥੇ ਸੰਘਰਸ਼ ਸ਼ੁਰੂ ਕਰ ਕੇ ਝੂਠ ਦੇ ਪੁਲੰਦੇ ਨੂੰ ਅੱਗ ਲਾ ਦਿੱਤੀ ਹੈ। ਜੇਕਰ ਸਰਕਾਰ ਨੇ ਇਹ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Deepfake Stock Market: ਡੀਪਫੇਕ ਸਟਾਕ ਮਾਰਕੀਟ ਘੁਟਾਲੇ, ਨਿਵੇਸ਼ਕਾਂ ਨੂੰ ਧੋਖਾ ਦੇਣ ਲਈ ਕਿਵੇਂ ਕੀਤੀ ਜਾ ਰਹੀ ਏਆਈ ਦੀ ਵਰਤੋਂ
ਦੱਸ ਦੇਈਏ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਕ ਵਿੱਚ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਅੱਜ ਸਤਾਰਵੇਂ ਦਿਨ ਵੀ ਲਗਾਤਾਰ ਜਾਰੀ ਰੱਖੀ ਗਈ। ਸਮੁੱਚਾ ਸਰਕਾਰੀ ਕੰਮ ਕਾਜ ਠੱਪ ਰਿਹਾ। ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਆਪਣਾ ਕੰਮ ਕਾਜ ਮੁਕੰਮਲ ਠੱਪ ਕਰਕੇ ਡੀ.ਸੀ ਦਫ਼ਤਰ ਵਿਖੇ ਵਿਸ਼ਾਲ ਰੈਲੀ ਕਰਕੇ ਸੂਬਾ ਸਰਕਾਰ ਖਿਲਾਫ ਜ਼ਬਰਦਸਤ ਨਾਹਰੇਬਾਜ਼ੀ ਕੀਤੀ। ਸੈਕੜੇ ਦਫਤਰੀ ਮੁਲਾਜ਼ਮਾਂ ਨੇ ਵੱਖ-ਵੱਖ ਦਫਤਰਾਂ ਅੱਗੇ ਵੀ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਪੰਜਾਬ ਸਰਕਾਰ ਨੂੰ ਲਾਂਹਨਤਾਂ ਪਾਈਆ ਗਈਆ।
ਇਹ ਵੀ ਪੜ੍ਹੋ: Viral Video: ਇਹ ਵਿਅਕਤੀ ਡਰਾਈਵਿੰਗ ਦਾ ਮਾਸਟਰ, ਭੀੜੀ ਪਹਾੜੀ ਸੜਕ 'ਤੇ ਮੋੜਦੀ ਕਾਰ, ਸਟੰਟ ਦੇਖ ਕੇ ਖੁੱਲ੍ਹੀਆਂ ਰਹਿ ਜਾਣਗੀਆਂ ਅੱਖਾਂ!