ਜੇਰੇ ਇਲਾਜ ਸੁਖਬੀਰ ਬਾਦਲ ਨਾਲ ਵੀਡੀਓ ਕਾਲ ਤੇ ਗੱਲ ਕਰਦੇ ਸਾਬਕਾ ਮੁੱਖ ਮੰਤਰੀ ਦੀ ਤਸਵੀਰ ਆਈ ਸਾਹਮਣੇ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ (Prakash Singh Badal) ਦੀ ਇੱਕ ਭਾਵੁਕ ਤਸਵੀਰ ਸਾਹਮਣੇ ਆਈ ਹੈ।ਇਸ ਤਸਵੀਰ ਵਿੱਚ ਪ੍ਰਕਾਸ਼ ਸਿੰਘ ਬਾਦਲ ਆਪਣੇ ਪੁੱਤਰ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ (Sukhbir Badal) ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰ ਰਹੇ ਹਨ।
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ (Prakash Singh Badal) ਦੀ ਇੱਕ ਭਾਵੁਕ ਤਸਵੀਰ ਸਾਹਮਣੇ ਆਈ ਹੈ।ਇਸ ਤਸਵੀਰ ਵਿੱਚ ਪ੍ਰਕਾਸ਼ ਸਿੰਘ ਬਾਦਲ ਆਪਣੇ ਪੁੱਤਰ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ (Sukhbir Badal) ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰ ਰਹੇ ਹਨ।ਸੁਖਬੀਰ ਬਾਦਲ ਕੋਰੋਨਾ ਪੌਜ਼ੇਟਿਵ (Corona Positive) ਹਨ ਅਤੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਜੇਰੇ ਇਲਾਜ ਹਨ।ਪ੍ਰਕਾਸ਼ ਸਿੰਘ ਬਾਦਲ ਨੇ ਵੀ ਆਪਣੇ ਆਪ ਨੂੰ ਕੁਆਰੰਟੀਨ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਮਗਰੋਂ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।ਅਕਾਲੀ ਦਲ ਨੇ 31 ਮਾਰਚ ਤੱਕ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।ਸੁਖਬੀਰ ਬਾਦਲ ਨੇ ਆਪਣੇ ਕੋਰੋਨਾ ਪੌਜ਼ੇਟਿਵ ਹੋਣ ਬਾਰੇ ਖੁਦ ਟਵਿੱਟਰ 'ਤੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ।ਉਨ੍ਹਾਂ ਖੁਦ ਨੂੰ ਆਈਸੋਲੇਟ ਕਰ ਲਿਆ ਸੀ। ਨਾਲ ਹੀ ਉਨ੍ਹਾਂ ਆਪਣੇ ਸੰਪਰਕ 'ਚ ਆਏ ਲੋਕਾਂ ਨੂੰ ਕੁਵਾਰੰਟੀਨ ਵਿੱਚ ਜਾਣ ਲਈ ਵੀ ਸਲਾਹ ਦਿੱਤੀ ਸੀ।
ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ
ਸੁਖਬੀਰ ਬਾਦਲ ਲਗਾਤਾਰ 2022 ਦੀਆਂ ਚੋਣਾਂ ਲਈ ਤਿਆਰੀਆਂ ਵਿੱਚ ਸੀ।ਉਹ ਪੂਰੀ ਤਰ੍ਹਾਂ ਇਲੈਕਸ਼ਨ ਮੋਡ ਵਿੱਚ ਆਏ ਹੋਏ ਸੀ।ਖੇਮਕਰਨ ਸਮੇਤ ਉਹ ਕਈ ਥਾਵਾਂ ਤੇ ਰੈਲੀਆਂ ਕਰ ਰਹੇ ਸੀ।ਹੁਸ਼ਿਆਰਪੁਰ ਵਿੱਚ ਵੀ ਉਹ ਰੈਲੀ ਕਰਨ ਵਾਲੇ ਸੀ ਪਰ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆ ਗਈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ