Punjab News: ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਚੱਕਾਂਵਾਲੀ ਵਿੱਚ ਇੱਕ ਨਿੱਜੀ ਸਕੂਲ ਦੀ ਬੱਸ ਪਲਟ ਗਈ। ਘਟਨਾ ਦੇ ਸਮੇਂ ਬੱਸ ਵਿੱਚ 50 ਤੋਂ ਵੱਧ ਬੱਚੇ ਸਵਾਰ ਸਨ। ਇਸ ਘਟਨਾ 'ਚ ਦਰਜਨਾਂ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਦੇ ਨਾਲ ਹੀ ਦੋ ਬੱਚੇ ਗੰਭੀਰ ਜ਼ਖਮੀ ਹੋ ਗਏ। ਜਿਨਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।


ਡਰਾਈਵਰ ਉੱਤੇ ਸ਼ਰਾਬੀ ਹੋਣ ਦੇ ਇਲਜ਼ਾਮ


ਬੱਸ ਪਲਟਣ ਤੋਂ ਬਾਅਦ ਬੱਚਿਆਂ ਦੇ ਮਾਪੇ ਮੌਕੇ 'ਤੇ ਪਹੁੰਚੇ ਅਤੇ ਬੱਚਿਆਂ ਨੂੰ ਆਪਣੇ-ਆਪਣੇ ਵਾਹਨਾਂ 'ਚ ਬਿਠਾ ਕੇ ਘਰ ਲੈ ਗਏ। ਦੱਸ ਦਈਏ ਕਿ ਘਟਨਾ ਸਮੇਂ 4 ਅਧਿਆਪਕ ਵੀ ਸਵਾਰ ਸਨ। ਬੱਚਿਆਂ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਾਇਆ ਕਿ ਸਕੂਲ ਨੂੰ ਕਈ ਵਾਰ ਦੱਸਿਆ ਗਿਆ ਕਿ ਉਕਤ ਬੱਸ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ। ਇਸ ਦਾ ਕੋਈ ਹੱਲ ਹੋਣਾ ਚਾਹੀਦਾ ਹੈ। ਪਰ ਸਕੂਲ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ।


ਸਕੂਲ ਪ੍ਰਿੰਸੀਪਲ ਨੇ ਲੱਗੇ ਇਲਜ਼ਾਮਾਂ ਨੂੰ ਸਿਰੇ ਤੋਂ ਕੀਤਾ ਖਾਰਜ


ਜ਼ਿਕਰ ਕਰ ਦਈਏ ਕਿ ਇਸ ਬਾਰੇ ਸਕੂਲ ਦੀ ਪ੍ਰਿੰਸੀਪਲ ਰੇਣੂ ਬਾਲਾ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਉਹ ਹਾਦਸੇ ਵਾਲੀ ਥਾਂ 'ਤੇ ਪਹੁੰਚੇ । ਬੱਚਿਆਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਿਸੇ ਵੀ ਬੱਚੇ ਦੇ ਮਾਪਿਆਂ ਨੇ ਡਰਾਈਵਰ ਖ਼ਿਲਾਫ਼ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਸੀ। ਜੇਕਰ ਅਜਿਹਾ ਹੁੰਦਾ ਤਾਂ ਉਹ ਡਰਾਈਵਰ ਖਿਲਾਫ ਕਾਰਵਾਈ ਜ਼ਰੂਰ ਕਰਦੇ। ਉਨ੍ਹਾਂ ਦੱਸਿਆ ਕਿ ਫਿਲਹਾਲ ਬੱਚਿਆਂ ਨੂੰ ਸੁਰੱਖਿਅਤ ਘਰ ਭੇਜ ਦਿੱਤਾ ਗਿਆ ਹੈ ਅਤੇ ਡਰਾਈਵਰ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।