Punjab News: ਅੱਜ-ਕੱਲ੍ਹ ਲੋਕ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਲਈ ਕੀ ਕੁਝ ਨਹੀਂ ਕਰਦੇ। ਚੰਦ ਵਿਊਜ਼ ਤੇ ਲਾਈਕਸ ਲਈ ਲੋਕ ਆਪਣੀ ਜਾਨ ਨਾਲ ਖੇਡਣ ਤੋਂ ਵੀ ਨਹੀਂ ਡਰਦੇ। ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਲੜਕੀ ਚੱਲਦੀ ਕਾਰ ਦੇ ਬੋਨਟ 'ਤੇ ਬੈਠ ਗਈ ਕਿਉਂਕਿ ਉਸ ਨੇ ਇੰਸਟਾਗ੍ਰਾਮ 'ਤੇ ਰੀਲਾਂ ਬਣਾਉਣੀਆਂ ਸਨ ਪਰ ਇਸ ਕੁੜੀ ਨੇ ਇਹ ਨਹੀਂ ਸੋਚਿਆ ਸੀ ਕਿ ਉਸ ਦੀ ਜਾਨ ਵੀ ਜਾ ਸਕਦੀ ਹੈ। ਉਹ ਇਹ ਸਭ ਕੁਝ ਕਿਸੇ ਗਲੀ ਜਾਂ ਮੁਹੱਲੇ ਵਿੱਚ ਨਹੀਂ ਸਗੋਂ ਕੌਮੀ ਮਾਰਗ ’ਤੇ ਕਰ ਰਹੀ ਸੀ।


ਪੁਲਿਸ ਨੇ ਵੀਡੀਓ 'ਤੇ ਕਾਰਵਾਈ ਕੀਤੀ



ਇਹ ਸਾਰਾ ਮਾਮਲਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਦਾ ਹੈ। ਥਾਰ ਗੱਡੀ ਦੇ ਬੋਨਟ 'ਤੇ ਬੈਠੀ ਕੁੜੀ ਵੱਲੋਂ ਬਣਾਈਆਂ ਰੀਲਾਂ ਵਾਇਰਲ ਹੋ ਰਹੀਆਂ ਹਨ। ਇਸ 'ਚ ਲੜਕੀ ਨੂੰ ਕਾਰ ਦੇ ਬੋਨਟ 'ਤੇ ਬੈਠਾ ਦੇਖਿਆ ਜਾ ਸਕਦਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਦਸੂਹਾ ਪੁਲਿਸ ਵੀ ਹਰਕਤ 'ਚ ਆ ਗਈ ਹੈ।


ਪੁਲਿਸ ਨੇ ਕਾਰਵਾਈ ਕਰਦੇ ਹੋਏ ਥਾਰ ਗੱਡੀ ਨੂੰ ਜ਼ਬਤ ਕਰ ਲਿਆ ਹੈ। ਗੱਡੀ ਦੇ ਰਜਿਸਟ੍ਰੇਸ਼ਨ ਨੰਬਰ ਦੇ ਆਧਾਰ 'ਤੇ ਪੁਲਿਸ ਵਾਹਨ ਦੇ ਮਾਲਕ ਤੱਕ ਪਹੁੰਚਣ 'ਚ ਕਾਮਯਾਬ ਰਹੀ। ਹੁਣ ਇਸ ਮਾਮਲੇ ਸਬੰਧੀ ਲੜਕੀ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਲੜਕੀ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਜਦੋਂ ਉਹ ਰੀਲਾਂ ਬਣਾ ਰਹੀ ਸੀ ਤਾਂ ਕਾਰ 'ਚ ਕਿੰਨੇ ਲੋਕ ਮੌਜੂਦ ਸਨ। ਇਸ ਮਗਰੋਂ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।



ਕੁੜੀ ਨੇ ਕਾਰ ਦੀ ਛੱਤ 'ਤੇ ਵੀ ਬਣਾਈ ਰੀਲ



ਪਿਛਲੇ ਦੋ ਦਿਨ ਪਹਿਲਾਂ ਹਰਿਆਣਾ ਦੇ ਕਰਨਾਲ ਤੋਂ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਸੀ, ਜਿੱਥੇ ਚੱਲਦੀ ਕਾਰ ਦੀ ਛੱਤ 'ਤੇ ਬੈਠ ਕੇ ਸੈਲਫੀ ਲੈਣ ਤੇ ਰੀਲਾਂ ਬਣਾਉਣ ਵਾਲੀ ਇੱਕ ਲੜਕੀ ਨੂੰ ਇਹ ਸਭ ਮਹਿੰਗਾ ਪੈ ਗਿਆ ਸੀ। ਸਿਟੀ ਥਾਣਾ ਪੁਲਿਸ ਨੇ ਕਾਰ ਚਾਲਕ ਤੇ ਲੜਕੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਗੱਡੀ ਪੁਰਾਣਾ ਬੱਸ ਸਟੈਂਡ ਕਰਨਾਲ ਤੋਂ ਕਮੇਟੀ ਚੌਕ ਵੱਲ ਜਾ ਰਹੀ ਸੀ। ਡਰਾਈਵਰ ਤੇ ਲੜਕੀ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ, ਜਿਸ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 


ਇਹ ਵੀ ਪੜ੍ਹੋ : Punjab Breaking News LIVE: ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ, ਅੰਮ੍ਰਿਤਸਰ 'ਚ ਪੁਲਿਸ ਤੇ ਤਸਕਰਾਂ ਵਿਚਾਲੇ ਗੋਲੀਬਾਰੀ


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ