Punjab News: ਜ਼ਿਲ੍ਹਾ ਤਰਨਤਾਰਨ ਵਿੱਚ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ ਜਿਸ ਵਿੱਚ ਸਕੂਲ ਬੱਸ ਡਰਾਈਵਰ ਦੀ ਮੌਤ ਹੋ ਗਈ ਹੈ ਤੇ ਇਸ ਵਿੱਚ ਕਈ ਬੱਚੇ ਜ਼ਖ਼ਮੀ ਦੱਸੇ ਜਾ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਇਹ ਹਾਦਸਾ ਜ਼ਿਆਦਾ ਧੁੰਦ ਹੋਣ ਵਾਪਰਿਆ ਹੈ।
ਜ਼ਿਕਰ ਕਰ ਦਈਏ ਕਿ ਤਰਨਤਾਰਨ ਦੇ ਗੋਇੰਦਵਾਲ ਰੋਡ ਉੱਤੇ ਧੂੰਦ ਕਾਰਨ ਸਕੂਲੀ ਬੱਸ ਤੇ ਟਰੱਕ ਦੀ ਆਪਸ ਵਿੱਚ ਜ਼ਬਰਸਦਤ ਟੱਕਰ ਹੋ ਗਈ, ਜਿਸ ਵਿੱਚ ਬੱਸ ਡਰਾਈਵਰ ਤੇ 8 ਸਾਲਾਂ ਬੱਚੀ ਦੀ ਮੌਤ ਹੋ ਗਈ ਤੇ ਕਈ ਹੋਰ ਬੱਚੇ ਜ਼ਖ਼ਮੀ ਹੋ ਗਏ।
ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਸਕੂਲੀ ਬੱਸ ਬੱਚਿਆਂ ਨੂੰ ਸਕੂਲ ਲਜਾ ਰਹੀ ਸੀ, ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।