ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਅਤੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਵਿਰੁੱਧ ਦਰਜ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ। ਬੁੱਧਵਾਰ ਨੂੰ ਹਾਈਕੋਰਟ ਨੇ ਇਸ ਸਬੰਧੀ ਆਪਣਾ ਫੈਸਲਾ ਸੁਣਾਇਆ।


ਬੱਗਾ ਮਾਮਲੇ 'ਚ ਹਾਈਕੋਰਟ ਨੇ ਕਿਹਾ ਕਿ ਇਹ ਟਵੀਟ ਪੰਜਾਬ 'ਚ ਨਹੀਂ ਕੀਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਦਾ ਟਵੀਟ ਭੜਕਾਊ ਨਹੀਂ ਹੈ। ਜਿਸ ਤਰ੍ਹਾਂ ਸਿਆਸੀ ਲੋਕ ਇੱਕ-ਦੂਜੇ ਵਿਰੁੱਧ ਬਿਆਨਬਾਜ਼ੀ ਕਰਦੇ ਹਨ, ਇਸ ਨਾਲ ਕੋਈ ਊਚ-ਨੀਚ ਨਹੀਂ ਫੈਲਦੀ।


 



 


ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਆਗੂ ਡਾਕਟਰ ਸੰਨੀ ਸਿੰਘ ਵੱਲੋਂ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਖ਼ਿਲਾਫ਼ ਇਸ ਸਾਲ ਪਹਿਲੀ ਅਪਰੈਲ ਨੂੰ ਮੁਹਾਲੀ ਵਿੱਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਕੀਤਾ ਗਿਆ ਸੀ। ਦਰਅਸਲ ਬੱਗਾ ਨੇ ਫਿਲਮ 'ਦ ਕਸ਼ਮੀਰ ਫਾਈਲਜ਼' 'ਤੇ ਟਿੱਪਣੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਨੇ ਕੇਜਰੀਵਾਲ ਨੂੰ ਕਸ਼ਮੀਰੀ ਪੰਡਿਤ ਵਿਰੋਧੀ ਕਿਹਾ ਸੀ।


ਇਸ ਦੇ ਨਾਲ ਹੀ ਰੋਪੜ 'ਚ ਕਵੀ ਕੁਮਾਰ ਵਿਸ਼ਵਾਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ 'ਤੇ ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨ ਪੱਖੀ ਕਹਿਣ ਦਾ ਦੋਸ਼ ਸੀ। ਸ਼ਿਕਾਇਤ ਦਰਜ ਕਰਵਾਉਣ ਵਾਲੇ ਵਿਅਕਤੀ ਨੇ ਕਿਹਾ ਕਿ ਕੁਮਾਰ ਵਿਸ਼ਵਾਸ ਦੇ ਇਸ ਬਿਆਨ ਨਾਲ ਆਮ ਆਦਮੀ ਪਾਰਟੀ ਦੀ ਛਵੀ ਖਰਾਬ ਹੋਈ ਹੈ। 


ਉਨ੍ਹਾਂ ਕਿਹਾ ਕਿ ਇਸ ਕਾਰਨ ਜਦੋਂ ਉਹ ਪ੍ਰਚਾਰ ਕਰਨ ਗਏ ਤਾਂ ਉਨ੍ਹਾਂ ਨੂੰ ਖਾਲਿਸਤਾਨ ਦਾ ਸਮਰਥਕ ਕਿਹਾ ਗਿਆ। ਮਾਮਲਾ ਦਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਗਾਜ਼ੀਆਬਾਦ ਸਥਿਤ ਕਵੀ ਕੁਮਾਰ ਬਿਸਵਾਸ ਦੇ ਘਰ ਵੀ ਗਈ। ਪੁਲੀਸ ਨੇ ਕਵੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ। ਕੁਮਾਰ ਵਿਸ਼ਵਾਸ ਨੇ ਇਸ ਦੇ ਖਿਲਾਫ ਹਾਈ ਕੋਰਟ ਦਾ ਰੁਖ ਕੀਤਾ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: