Indian Sikh family loot in Pakistan: ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਸਿੱਖ ਪਰਿਵਾਰ ਨੂੰ ਬੰਦੂਕ ਵਿਖਾ ਕੇ ਲੁੱਟਿਆ, ਸੀਐਮ ਵੱਲੋਂ ਰਿਪੋਰਟ ਤਲਬ
Indian Sikh family loot in Pakistan: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਇੱਕ ਸਿੱਖ ਪਰਿਵਾਰ ਨੂੰ ਪਾਕਿਸਤਾਨ 'ਚ ਲੁੱਟ ਲਿਆ ਗਿਆ। ਲੁੱਟ ਦੀ ਇਹ ਵਾਰਦਾਤ ਪਾਕਿਸਤਾਨੀ ਪੰਜਾਬ ਦੀ ਰਾਜਧਾਨੀ ਲਾਹੌਰ ਵਿੱਚ ਹੋਈ ਹੈ।
Indian Sikh family loot in Pakistan: ਪਾਕਿਸਤਾਨ ਤੋਂ ਬੁਰੀ ਖਬਰ ਆਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਇੱਕ ਸਿੱਖ ਪਰਿਵਾਰ ਨੂੰ ਪਾਕਿਸਤਾਨ ਵਿੱਚ ਲੁੱਟ ਲਿਆ ਗਿਆ। ਲੁੱਟ ਦੀ ਇਹ ਵਾਰਦਾਤ ਪਾਕਿਸਤਾਨੀ ਪੰਜਾਬ ਦੀ ਰਾਜਧਾਨੀ ਲਾਹੌਰ ਵਿੱਚ ਹੋਈ ਹੈ।
ਹਾਸਲ ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਪੁਲਿਸ ਦੀ ਵਰਦੀ ਵਿੱਚ ਆ ਕੇ ਸਿੱਖ ਪਰਿਵਾਰ ਤੋਂ 2 ਲੱਖ 50 ਹਜ਼ਾਰ ਭਾਰਤੀ ਰੁਪਏ ਤੇ 1 ਲੱਖ 50 ਹਜ਼ਾਰ ਪਾਕਿਸਤਾਨੀ ਰੁਪਏ ਲੁੱਟ ਲਏ। ਹੈਰਾਨੀ ਦੀ ਗੱਲ ਹੈ ਕਿ ਲੁੱਟ ਸਬੰਧੀ ਐਫਆਈਆਰ ਤਾਂ ਗੁਲਬਰਗ ਥਾਣੇ ਵਿੱਚ ਦਰਜ ਕਰ ਲਈ ਗਈ ਪਰ ਲੁੱਟ ਦੀ ਧਾਰਾ ਨਹੀਂ ਜੋੜੀ ਗਈ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭਾਰਤ ਤੋਂ ਸਿੱਖ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਏ ਸਨ। ਸਿੱਖ ਜਥਾ ਲਾਹੌਰ ਪਹੁੰਚਿਆ ਸੀ। 29 ਨਵੰਬਰ ਦੀ ਸ਼ਾਮ ਨੂੰ ਕੰਵਲਜੀਤ ਸਿੰਘ ਆਪਣੇ ਪਰਿਵਾਰ ਨਾਲ ਲਾਹੌਰ ਵਿੱਚ ਖਰੀਦਦਾਰੀ ਕਰਨ ਲਈ ਲਿਬਰਟੀ ਮਾਰਕੀਟ ਗਿਆ ਸੀ।
ਪੁਲਿਸ ਅਧਿਕਾਰੀ ਅਹਿਤਸ਼ਾਮ ਹੈਦਰ ਨੇ ਦੱਸਿਆ ਕਿ ਜਦੋਂ ਸਿੱਖ ਪਰਿਵਾਰ ਇੱਕ ਦੁਕਾਨ ਤੋਂ ਬਾਹਰ ਆਇਆ ਤਾਂ ਪੁਲਿਸ ਵਰਦੀ ਵਿੱਚ ਦੋ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਬੰਦੂਕ ਦੀ ਨੋਕ ’ਤੇ ਨਕਦੀ ਤੇ ਗਹਿਣੇ ਲੁੱਟ ਲਏ। ਲੁਟੇਰਿਆਂ ਨੇ ਸਿੱਖ ਪਰਿਵਾਰ ਦੇ ਗਹਿਣਿਆਂ ਤੋਂ ਇਲਾਵਾ 250,000 ਭਾਰਤੀ ਰੁਪਏ ਤੇ 150,000 ਪਾਕਿਸਤਾਨੀ ਰੁਪਏ ਲੁੱਟ ਲਏ। ਪੁਲਿਸ ਅਧਿਕਾਰੀ ਹੈਦਰ ਨੇ ਦੱਸਿਆ ਕਿ ਡਿਪਟੀ ਇੰਸਪੈਕਟਰ ਜਨਰਲ ਨੇ ਭਾਰਤੀ ਸਿੱਖ ਪਰਿਵਾਰ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਲੁਟੇਰਿਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।
ਉਧਰ, ਹੈਰਾਨੀ ਦੀ ਗੱਲ ਇਹ ਹੈ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਤਾਂ ਦਰਜ ਕਰ ਲਈ ਪਰ ਐਫਆਈਆਰ ਵਿੱਚ ਲੁੱਟ ਦੀ ਧਾਰਾ ਨਹੀਂ ਜੋੜੀ। ਪਾਕਿਸਤਾਨੀ ਮੀਡੀਆ ਸੂਤਰ ਮੁਤਾਬਕ ਪੁਲਿਸ ਨੇ ਐਫਆਈਆਰ ਵਿੱਚ ਆਪਣੇ ਆਪ ਨੂੰ ਸ਼ਿਕਾਇਤਕਰਤਾ ਵਜੋਂ ਨਾਮਜ਼ਦ ਕੀਤਾ ਹੈ ਤੇ ਐਫਆਈਆਰ ਵਿੱਚ ਭਾਰਤੀ ਸਿੱਖ ਸ਼ਰਧਾਲੂ ਦੇ ਬਿਆਨ ਵੀ ਸ਼ਾਮਲ ਕੀਤੇ ਗਏ ਹਨ। ਪੁਲਿਸ ਇਸ ਮਾਮਲੇ ਦੀ ਜਾਂਚ ਜਾਰੀ ਹੋਣ ਦੀ ਗੱਲ ਕਹਿ ਕੇ ਪੱਲਾ ਝਾੜ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਸੀਸੀਟੀਵੀ ਬਰਾਮਦ ਕੀਤੀ ਹੈ ਜਿਸ 'ਚ ਪੀੜਤ ਪਰਿਵਾਰ ਨੂੰ ਜ਼ਬਰਦਸਤੀ ਕਾਰ 'ਚ ਬਿਠਾ ਕੇ ਬੰਦੂਕ ਦੀ ਨੋਕ 'ਤੇ ਲੁੱਟਦੇ ਦੇਖਿਆ ਜਾ ਸਕਦਾ ਹੈ।
ਉਧਰ, ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਵੀ ਸਿੱਖ ਸ਼ਰਧਾਲੂ ਪਰਿਵਾਰ ਨੂੰ ਲੁੱਟਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ ਤੇ ਲਾਹੌਰ ਪੁਲਿਸ ਮੁਖੀ ਤੋਂ ਤੁਰੰਤ ਰਿਪੋਰਟ ਮੰਗੀ ਹੈ। ਨਕਵੀ ਨੇ ਸੀਸੀਟੀਵੀ ਫੁਟੇਜ ਰਾਹੀਂ ਸ਼ੱਕੀਆਂ ਦੀ ਫੌਰੀ ਪਛਾਣ ’ਤੇ ਜ਼ੋਰ ਦਿੰਦਿਆਂ ਲੁੱਟ ਵਿੱਚ ਸ਼ਾਮਲ ਮੁਲਜ਼ਮਾਂ ਦੀ ਜਲਦੀ ਗ੍ਰਿਫ਼ਤਾਰੀ ਦੇ ਨਿਰਦੇਸ਼ ਦਿੱਤੇ ਹਨ।