ਸੰਗਰੂਰ ਤੋਂ ਅਨਿਲ ਜੈਨ ਦੀ ਰਿਪੋਰਟ


ਸੰਗਰੂਰ: ਲਹਿਰਾਗਾਗਾ ਦੇ ਨਜ਼ਦੀਕ ਪੈਂਦੇ ਪਿੰਡ ਸਲੇਮਗੜ੍ਹ ਦੇ ਕੋਲ ਸ਼ੋਅ ਰੂਮ ਦੇ ਪੈ ਰਹੇ ਲੈਂਟਰ ਥੱਲੇ ਇੱਕ ਨੋਜਵਾਨ ਦੀ ਮੌਤ ਹੋ ਗਈ ਸੀ। ਜਿਸ  ਨੂੰ ਇਨਸਾਫ਼ ਦਵਾਉਣ ਦੇ ਲਈ ਖੇਤ ਮਜ਼ਦੂਰ ਯੂਨੀਅਨ ਅਤੇ ਪਿੰਡ ਵਾਸੀਆਂ ਵੱਲੋਂ  ਐਸਡੀਐਮ ਦਫਤਰ ਵਿਖੇ ਧਰਨਾ ਦਿੱਤਾ ਗਿਆ ।


ਲੈਂਟਰ ਐਕਸੀਡੈਂਟ ਨੂੰ ਲੈ ਕੇ ਠੇਕੇਦਾਰ ਅਤੇ ਮਾਲਕ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਨਾਲ ਹੀ ਪੰਜਾਬ ਸਰਕਾਰ ਤੋਂ ਮ੍ਰਿਤਕ ਅਤੇ ਜ਼ਖ਼ਮੀ ਮਜ਼ਦੂਰਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਵੀ ਮੰਗ ਕੀਤੀ। 


ਉਨ੍ਹਾਂ ਕਿਹਾ ਕਿ ਮਜ਼ਦੂਰ ਪਰਿਵਾਰਾਂ ਦੇ ਕੋਲ ਇਹੀ ਸਹਾਰਾ ਸੀ ਜਿਸ ਤੋਂ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਸਨ । ਜਦੋਂ ਤੱਕ ਪੀੜਤ ਪਰਿਵਾਰ ਨੂੰ ਕੋਈ ਮਾਲੀ ਸਹਿਯੋਗ ਨਹੀਂ ਦਿੱਤਾ ਜਾਵੇਗਾ ਉਸ ਸਮੇਂ ਤੱਕ ਧਰਨਾ ਜਾਰੀ ਰਹੇਗਾ  


ਖੇਤ ਮਜ਼ਦੂਰ ਯੂਨੀਅਨ ਦੇ ਆਗੂ ਹਰਭਗਵਾਨ ਸਿੰਘ ਨੇ ਦੱਸਿਆ ਕਿ ਜਿਸ ਨੌਜਵਾਨ ਦੀ ਮੌਤ ਹੋਈ ਹੈ ਪਰਿਵਾਰ ਦੇ ਵਿੱਚ ਕਮਾਉਣ ਵਾਲਾ ਉਹੀ ਨੌਜਵਾਨ ਸੀ  । ਜਿਸ ਜਗ੍ਹਾ ਤੇ ਮਜ਼ਦੂਰ ਕੰਮ ਕਰ ਰਹੇ ਸਨ ਉਥੇ ਠੇਕੇਦਾਰ ਅਤੇ ਮਾਲਕਾਂ ਵੱਲੋਂ ਵੱਡੀ ਅਣਗਹਿਲੀ ਵਰਤੀ ਗਈ ਹੈ ਉਨ੍ਹਾਂ ਨੇ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਲਾਪ੍ਰਵਾਹ ਠੇਕੇਦਾਰ ਅਤੇ ਮਾਲਕ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ