(Source: ECI/ABP News)
ਤੇਜ਼ ਰਫ਼ਤਾਰ ਕਾਰ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ, ਦੋ ਦੀ ਮੌਕੇ 'ਤੇ ਮੌਤ
ਬਰਨਾਲਾ-ਬਾਜਾਖਾਨਾ ਰੋਡ 'ਤੇ ਬਰਨਾਲਾ ਜ਼ਿਲ੍ਹੇ ਦੇ ਭਦੌੜ ਨੇੜੇ ਪਿੰਡ ਜੰਗੀਆਣਾ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
![ਤੇਜ਼ ਰਫ਼ਤਾਰ ਕਾਰ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ, ਦੋ ਦੀ ਮੌਕੇ 'ਤੇ ਮੌਤ A speeding car hit a motorcycle, two died on the spot ਤੇਜ਼ ਰਫ਼ਤਾਰ ਕਾਰ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ, ਦੋ ਦੀ ਮੌਕੇ 'ਤੇ ਮੌਤ](https://feeds.abplive.com/onecms/images/uploaded-images/2022/08/19/8c042f36411b29b524f4e75b73d3b4ab1660901308953211_original.jpg?impolicy=abp_cdn&imwidth=1200&height=675)
ਬਰਨਾਲਾ: ਬਰਨਾਲਾ-ਬਾਜਾਖਾਨਾ ਰੋਡ 'ਤੇ ਬਰਨਾਲਾ ਜ਼ਿਲ੍ਹੇ ਦੇ ਭਦੌੜ ਨੇੜੇ ਪਿੰਡ ਜੰਗੀਆਣਾ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ।ਫਿਲਹਾਲ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣਾ ਭਦੌੜ ਦੀ ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚਸ਼ਮਦੀਦ ਨੇ ਦੱਸਿਆ ਕਿ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਕਾਰਨ ਬਹੁਤ ਹੀ ਭਿਆਨਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਬਾਈਕ ਸਵਾਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਐਂਬੂਲੈਂਸ ਦੇਰੀ ਨਾਲ ਪੁੱਜੀ, ਜਦਕਿ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ।
ਇਸ ਸਬੰਧੀ ਥਾਣਾ ਭਦੌੜ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਉਹ ਮੌਕੇ 'ਤੇ ਪੁੱਜੇ ਅਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ 'ਚੋਂ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਜ਼ਖਮੀ ਦੀ ਡੀਐੱਮਸੀ ਲੁਧਿਆਣਾ 'ਚ ਮੌਤ ਹੋ ਗਈ। ਇਸ ਮਾਮਲੇ ਵਿੱਚ ਪੁਲੀਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰਕੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)