ਲੁਧਿਆਣਾ: ਸ਼ਹਿਰ ’ਚ ਇਕ ਕੱਪੜਾ ਫੈਕਟਰੀ ’ਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ।ਆਕਾਸ਼ ਨਗਰ ਸਥਿਤ ਕੱਪੜਾ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਮੌਕੇ ’ਤੇ ਮੌਜੂਦ ਲੋਕਾਂ ’ਚ ਹਫੜਾ ਦਫੜੀ ਮੱਚ ਗਈ।
ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸੀ ਕਿ ਪਲਾਂ ’ਚ ਹੀ ਇਸ ਨੇ ਭਿਆਨਕ ਰੂਪ ਧਾਰਨ ਕਰ ਲਿਆ। ਮੌਕੇ ’ਤੇ ਲੋਕਾਂ ਨੇ ਇਕੱਠੇ ਹੋ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਕਾਬੂ ਪਾਉਣਾ ਮੁਸ਼ਕਿਲ ਸੀ।
ਫੈਕਟਰੀ ਦੇ ਅੰਦਰ ਅਜੇ ਵੀ 3-4 ਲੋਕ ਫਸੇ ਹੋਏ ਹਨ। ਇਸ ਅੱਗ ’ਚ ਕਰੋੜਾਂ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।ਫਾਇਰ ਬ੍ਰਿਗੇਡ ਵਿਭਾਗ ਵੱਲੋਂ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ