ਬਠਿੰਡਾ ਵਿਖੇ ਸਿਉਂਕ ਦੀ ਦਵਾਈ ਬਣਾਉਣ ਵਾਲੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਣੇ ਆਈ ਹੈ ਜਿਸ ਤੋਂ ਬਾਅਦ ਮੌਕੇ ਉੱਤੇ ਪਹੁੰਚੀਆਂ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਜਾਣਕਾਰੀ ਦਿੰਦੇ ਤੇ ਬਠਿੰਡਾ ਦੇ ਗਰੋਥ ਸੈਂਟਰ ਵਿਖੇ ਸਿਉਂਕ ਦੀ ਦਵਾਈ ਬਣਾਉਣ ਵਾਲੀ ਫੈਕਟਰੀ ਵਿੱਚ ਅੱਜ ਭਿਆਨਕ ਅੱਗ ਲੱਗਣ ਕਾਰਨ ਲੱਖਾ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਰਾਮ ਪ੍ਰਕਾਸ਼ ਜਿੰਦਲ ਨੇ ਕਿ ਪ੍ਰਸ਼ਾਸ਼ਨ ਨੂੰ ਬਹੁਤ ਵਾਰ ਕਿਹਾ ਇਸ ਥਾਂ ਤੇ ਕੋਈ ਫਾਇਰ ਬ੍ਰਿਗੇਡ ਦਾ ਪ੍ਰਬੰਧ ਕੀਤਾ ਜਾਵੇ ਪਰ ਪ੍ਰਸ਼ਾਸਨ ਵੱਲੋਂ ਉਸ ਨੂੰ ਅਣਗੌਲਿਆ ਕੀਤਾ ਗਿਆ ।