Punjab News : ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ ਤੋਂ ਇੱਕ ਬੇਹੱਦ ਦਰਦਨਾਕ ਤੇ ਦੁੱਖਦ ਸਮਾਚਾਰ ਸਾਹਮਣੇ ਆਇਆ ਹੈ। ਜਿੱਥੇ ਪਿੰਡ ਸਾਰਚੂਰ ਵਿੱਚ ਖੇਡ ਮੇਲੇ ਦੌਰਾਨ ਦੇਰ ਸ਼ਾਮ ਪਿੰਡ ਠੱਠੇ ਦੇ ਸਟੰਟ ਮੇਨ ਦੀ ਦਰਦਨਾਕ ਹਾਸਦੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਮਨਦੀਪ ਸਿੰਘ ਵਜੋ ਹੋਈ ਹੈ। ਜੋ ਖੇਡ ਮੇਲੇ ਵਿੱਚ ਟਰੈਕਟਰ ਉੱਤੇ ਸਟੰਟ ਕਰ ਰਿਹਾ ਸੀ। ਇਹ ਹਾਦਸਾ ਉਦੋਂ ਵਪਾਰਿਆ ਜਦੋਂ ਸੁਖਮਨਦੀਪ ਸਿੰਘ ਟਰੈਕਟਰ ਉੱਤੇ ਸਟੰਟ ਕਰ ਰਿਹਾ ਸੀ, ਇਸ ਦੌਰਾਨ ਅਚਾਨਕ ਟਰੈਕਟਰ ਬੇਕਾਬੂ ਹੋ ਗਿਆ ਤੇ ਇਸ ਦੌਰਾਨ ਸੁਖਮਨਦੀਪ ਸਿੰਘ ਟਰੈਕਟਰ ਦੇ ਥੱਲ੍ਹੇ ਆ ਗਿਆ ਅਤੇ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਇਸ ਦੌਰਾਨ ਦੋ ਹੋਰ ਵਿਅਕਤੀ ਵੀ ਸੁਖਮਨਦੀਪ ਸਿੰਘ ਦੇ ਨਾਲ ਸਟੰਟ ਦੌਰਾਨ ਮੌਜੂਦ ਸਨ ਜਿਹਨਾਂ ਦੀ ਜਾਨ ਵਾਲ-ਵਾਲ ਬਚੀ। ਜਿਸ ਹਾਦਸੇ ਦਾ ਵੀਡੀਓ ਵੀ ਕਾਫੀ ਵਾਇਰਲ ਹੋ ਰਿਹਾ ਹੈ। 


ਵੇਖੋ ਵੀਡੀਓ 


https://punjabi.abplive.com/videos/news/punjab-while-doing-stunts-on-the-tractor-the-young-man-died-after-being-crushed-by-the-tractor-in-fatehgarh-choodian-755133


ਇੰਝ ਵਾਪਰਿਆ ਹਾਦਸਾ 


ਦੱਸਣਯੋਗ ਹੈ ਕਿ ਇਹ ਹਾਦਸਾ ਪਿੰਡ ਸਾਰਚੂਰ ਵਿੱਚ ਖੇਡ ਮੇਲੇ ਦੌਰਾਨ ਦੇਰ ਸ਼ਾਮ ਪਿੰਡ ਠੱਠੇ ਦੇ ਸਟੰਟ ਮੇਨ ਦੀ ਸਟੰਟ ਵਿਖਾਉਣ ਦੌਰਾਨ ਟਰੈਕਟਰ ਥੱਲ੍ਹੇ ਆਉਣ ਨਾਲ ਮੌਤ ਹੋ ਗਈ। ਸੁਖਮਨਦੀਪ ਸਿੰਘ ਅਕਸਰ ਟਰੈਕਟਰ ਉੱਤੇ ਆਪਣੇ ਸਟੰਟ ਵਿਖਾਉਂਦਾ ਹੁੰਦਾ ਸੀ।


ਇਸ ਦੌਰਾਨ ਸੁਖਮਨਦੀਪ ਮੁੜ ਟਰੈਕਟਰ ਉਪਰ ਚੜ੍ਹਨ ਦੀ ਕੋਸ਼ਿਸ਼ ਕਰਦਾ ਹੈ ਤਾਂ ਅਚਾਨਕ ਉਸ ਦਾ ਸੰਤੁਲਨ ਵਿਗੜ ਜਾਂਦਾ ਹੈ ਉਹ ਤੇਜ਼ੀ ਨਾਲ ਘੁਮ ਰਹੇ ਟਰੈਕਟਰ ਦੇ ਥੱਲੇ ਆ ਜਾਂਦਾ ਹੈ। ਹਾਲਾਂਕਿ ਆਲੇ-ਦੁਆਲੇ ਦੇ ਨੌਜਵਾਨਾਂ ਵੱਲੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਟਰੈਕਟਰ ਦੇ ਦੋਵੇਂ ਪਿਛਲੇ ਟਾਇਰਾਂ ਦੇ ਵਿਚਾਲੇ ਫਸ ਜਾਂਦਾ ਹੈ। ਇਸ ਦੌਰਾਨ ਸੁਖਮਨਦੀਪ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਤੇਜ਼ੀ ਨਾਲ ਘੁੰਮ ਰਹੇ ਟਰੈਕਟਰ ਤੋਂ ਖੁਦ ਵੀ ਬਚਾਉਂਦੇ ਹੋਏ ਦਿਖਾਈ ਦਿੰਦੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ