Rail Accident: ਹੁਸ਼ਿਆਰਪੁਰ ਤੋਂ ਜਲੰਧਰ ਜਾ ਰਹੀ ਟਰੇਨ ਨਾਲ ਟਰੈਕਟਰ-ਟਰਾਲੀ ਦੀ ਟੱਕਰ ਹੋ ਗਈ। ਟਰੇਨ ਨਾਲ ਟਕਰਾਉਣ ਕਾਰਨ ਟਰੈਕਟਰ ਟਰਾਲੀ ਦੇ ਪਰਖੱਚੇ ਉਡ ਗਏ। ਇਸ ਕਾਰਨ ਕਾਫੀ ਦੇਰ ਤੱਕ ਟਰੇਨ ਮੌਕੇ 'ਤੇ ਹੀ ਖੜ੍ਹੀ ਰਹੀ। ਜਾਣਕਾਰੀ ਅਨੁਸਾਰ ਰੇਲਗੱਡੀ ਹੁਸ਼ਿਆਰਪੁਰ ਤੋਂ ਜਲੰਧਰ ਜਾ ਰਹੀ ਸੀ ਕਿ ਰਸਤੇ 'ਚ ਕਠਾਰ-ਆਦਮਪੁਰ 'ਤੇ ਰੇਲ ਹਾਦਸਾ ਵਾਪਰ ਗਿਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਟਰੈਕਟਰ-ਟਰਾਲੀ ਦੇ ਟੋਟੇ-ਟੋਟੇ ਹੋ ਗਏ।
ਕਿਵੇਂ ਹੋਇਆ ਇਹ ਹਾਦਸਾ, ਜਾਂਚ ਦਾ ਵਿਸ਼ਾ !
ਹਾਦਸੇ ਦੀ ਸੂਚਨਾ ਮਿਲਦੇ ਹੀ ਜੀਆਰਪੀ ਪੁਲਿਸ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਈ। ਟਰੇਨ 'ਚ ਸਫਰ ਕਰ ਰਹੇ ਯਾਤਰੀਆਂ ਅਤੇ ਰਾਹਗੀਰਾਂ ਦੀ ਮਦਦ ਨਾਲ ਟਰਾਲੀ ਨੂੰ ਰੇਲਵੇ ਟਰੈਕ ਤੋਂ ਹਟਵਾਇਆ ਗਿਆ। ਟਰੈਕਟਰ-ਟਰਾਲੀ ਨੂੰ ਰੇਲਗੱਡੀ ਨੇ ਕਿਸ ਤਰ੍ਹਾਂ ਟੱਕਰ ਮਾਰੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਯਾਤਰੀਆਂ ਨੇ ਟਰੈਕ ਤੋਂ ਹਟਾਈ ਟਰਾਲੀ
ਫਿਲਹਾਲ ਟਰੇਨ ਨੂੰ ਘਟਨਾ ਵਾਲੀ ਥਾਂ 'ਤੇ ਰੋਕ ਦਿੱਤਾ ਗਿਆ ਹੈ। ਟਰਾਲੀ ਦੇ ਰੇਲਗੱਡੀ ਨਾਲ ਟਕਰਾਉਣ ਕਾਰਨ ਜਿੱਥੇ ਇੰਜਣ ਨਾਲ ਲੱਗਾ ਕੋਚ ਨੁਕਸਾਨਿਆ ਗਿਆ, ਉੱਥੇ ਹੀ ਟਰਾਲੀ ਵੀ ਨੁਕਸਾਨੀ ਗਈ। ਫਿਲਹਾਲ ਇਸ ਹਾਦਸੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਰੇਲਵੇ ਪੁਲਿਸ ਨੇ ਆਪਣੇ ਹੱਥ ਵਿੱਚ ਲਿਆ ਮਾਮਲਾ
ਥਾਣਾ ਜੀਆਰਪੀ ਦੇ ਐਸਐਚਓ ਨੇ ਦੱਸਿਆ ਕਿ ਮਾਮਲੇ ਵਿੱਚ ਕੋਈ ਵੀ ਸ਼ੱਕੀ ਚੀਜ਼ ਸਾਹਮਣੇ ਨਹੀਂ ਆਈ ਹੈ। ਪੂਰੇ ਮਾਮਲੇ ਦੀ ਜਾਂਚ ਰੇਲਵੇ ਪੁਲਿਸ ਬਲ (RPF) ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਦੀ ਜਾਂਚ ਤੋਂ ਬਾਅਦ ਰੇਲਵੇ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ