Punjab News: ਲੁਧਿਆਣਾ ਦੇ ਖੰਨਾ ਵਿੱਚ ਇੱਕ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿੱਚ ਦੋ ਸ਼ਰਧਾਲੂ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸ ਦਈਏ ਕਿ ਇਹ ਸਾਰੇ ਸ੍ਰੀ ਫਤਿਹਗੜ੍ਹ ਸਾਹਿਬ ਦਰਸ਼ਨਾਂ ਲਈ ਜਾ ਰਹੇ ਸਨ।
ਇਸ ਹਾਦਸੇ ਤੋਂ ਕੁਝ ਸਮਾਂ ਪਹਿਲਾਂ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜੋ ਟਰਾਲੀ ਦੇ ਪਿੱਛੇ ਆ ਰਹੇ ਇੱਕ ਕਾਰ ਚਾਲਕ ਵੱਲੋਂ ਬਣਾਈ ਗਈ ਸੀ। ਵੀਡੀਓ 'ਚ ਟਰੈਕਟਰ ਟਰਾਲੀ ਦੀ ਸਪੀਡ ਜ਼ਿਆਦਾ ਨਜ਼ਰ ਆ ਰਹੀ ਹੈ ਤੇ ਇਸ ਨੂੰ ਚਲਾਉਣ ਦਾ ਤਰੀਕਾ ਵੀ ਖਤਰਨਾਕ ਹੈ। ਅੱਗੇ ਜਾ ਕੇ ਇਹ ਟਰੈਕਟਰ ਟਰਾਲੀ ਪਿੰਡ ਗੱਗੜਮਾਜਰਾ ਨੇੜੇ ਬੇਕਾਬੂ ਹੋ ਕੇ ਪਲਟ ਗਈ।
ਹਾਦਸੇ ਦੇ ਚਸ਼ਮਦੀਦ ਸਤਨਾਮ ਸਿੰਘ ਤੇ ਗੁਰਜੀਤ ਸਿੰਘ ਨੇ ਦੱਸਿਆ ਕਿ ਸੰਗਤ ਦੀ ਟਰਾਲੀ ਦੋਰਾਹਾ ਤੋਂ ਫਤਿਹਗੜ੍ਹ ਸਾਹਿਬ ਵੱਲ ਜਾ ਰਹੀ ਸੀ। ਇਸ ਦੀ ਸਪੀਡ 60 ਤੋਂ 70 ਹੋਣ ਦਾ ਅਨੁਮਾਨ ਹੈ। ਇਸ ਨੂੰ ਦੇਖ ਕੇ ਲੱਗਦਾ ਸੀ ਕਿ ਕੋਈ ਅਜਨਬੀ ਇਸ ਨੂੰ ਚਲਾ ਰਿਹਾ ਸੀ। ਤੇਜ਼ ਰਫ਼ਤਾਰ ਕਾਰਨ ਟਰੈਕਟਰ ਟਰਾਲੀ ਪਲਟ ਗਈ।
ਟਰਾਲੀ ਵਿੱਚ 10 ਦੇ ਕਰੀਬ ਸ਼ਰਧਾਲੂ ਸਵਾਰ ਸਨ। ਇੱਕ ਹੇਠਾਂ ਸੜਕ 'ਤੇ ਡਿੱਗ ਗਿਆ। ਜਿਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਦਸੇ ਵਿੱਚ ਦੋ ਸ਼ਰਧਾਲੂ ਜ਼ਖ਼ਮੀ ਹੋ ਗਏ। ਸਿਵਲ ਹਸਪਤਾਲ ਦੇ ਡਾਕਟਰ ਆਕਾਸ਼ ਨੇ ਦੱਸਿਆ ਕਿ ਅਕਾਸ਼ਦੀਪ ਸਿੰਘ ਅਤੇ ਰਣਜੀਤ ਜ਼ਖ਼ਮੀ ਹੋ ਗਏ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :