Punjab News: ਹਿਮਾਚਲ ਪ੍ਰਦੇਸ਼ ਦੇ ਉਨਾ ਜ਼ਿਲ੍ਹੇ ਤੋਂ ਪੀਰਨਿਗਾਹ ਵਿੱਚ ਸ਼ਰਧਾਲੂਆਂ ਨਾਲ ਭਰੀ ਟਰਾਲੀ ਸੜਕ ਉੱਤੇ ਪਲਟ ਗਈ। ਇਸ ਹਾਦਸੇ ਵਿੱਚ 25 ਸ਼ਰਧਾਲੂ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਭਰਤੀ ਕਰਵਾਇਆ ਗਿਆ ਜਿਸ ਵਿੱਚ 4 ਤੋਂ 11 ਸਾਲ ਦੇ ਬੱਚੇ ਵੀ ਸ਼ਾਮਲ ਹਨ।



ਜਾਣਕਾਰੀ ਮੁਤਾਬਕ, ਸਾਰੇ ਸ਼ਰਧਾਲੂ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਹਨ ਉਹ ਧਾਰਮਿਕ ਅਸਥਾਨ ਪੀਰਨਿਗਾਹ ਉੱਤੇ ਮੱਥਾ ਟੇਕਣ ਤੋਂ ਬਾਅਦ ਵਾਪਸ ਪੰਜਾਬ ਆ ਰਹੇ ਹਨ ਇਸ ਦੌਰਾਨ ਉਨ੍ਹਾਂ ਦੀ ਟਰਾਲੀ ਪਲਟ ਗਈ। ਜ਼ਿਕਰ ਕਰ ਦਈਏ ਕਿ ਟਰਾਲੀ ਵਿੱਚ 35 ਸ਼ਰਧਾਲੂ ਸਵਾਰ ਸਨ ਤੇ ਹਾਦਸੇ ਦੀ ਵਜ੍ਹਾ ਅਜੇ ਤੱਕ ਸਪੱਸ਼ਟ ਨਹੀਂ ਹੋ ਸਕੀ ਹੈ। ਐਸਐਸਪੀ ਸੁਰੇਂਦਰ ਸ਼ਰਮਾ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ ਤੇ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।