ਲੁਧਿਆਣਾ: ਪਲਾਸਟਿਕ ਲਿਫਾਫੇ ਦੇ ਇਕ ਕਾਰੋਬਾਰੀ ਨੇ ਕਾਰੋਬਾਰ ਬੰਦ ਹੋਣ ਅਤੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਫਾਹਾ ਲਾ ਖੁਦਕੁਸ਼ੀ ਕਰ ਲਈ। ਪੁਲਿਸ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।ਲੁਧਿਆਣਾ ਦੇ ਇਲਾਕਾ ਧਰਮਪੁਰਾ ਵਿੱਚ ਉਸ ਸਮੇ ਸੋਗ ਦੀ ਲਹਿਰ ਫੈਲ ਗਈ ਜਦੋਂ 49 ਸਾਲਾ ਪਲਾਸਟਿਕ ਕਾਰੋਬਾਰੀ ਨੇ ਕਾਰੋਬਾਰ ਬੰਦ ਹੋਣ ਤੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਫਾਹਾ ਲਾ ਲਿਆ।


ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੰਜਾਬ ਸਰਕਾਰ ਵੱਲੋਂ 1 ਜੁਲਾਈ ਤੋਂ ਪੂਰੇ ਪੰਜਾਬ ਭਰ ਵਿੱਚ ਪਲਾਸਟਿਕ ਲਿਫਾਫੇ ਬੰਦ ਕਰ ਦਿੱਤੇ ਗਏ ਸਨ।ਜਿਸ ਨੂੰ ਲੈ ਕੇ ਪਲਾਸਟਿਕ ਲਫਾਫੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ ਅਤੇ ਬਾਰ ਵਾਰ ਪੰਜਾਬ ਸਰਕਾਰ ਨੂੰ 75 ਮਾਈਕਰੋਨ ਲਫਾਫਾ ਸ਼ੁਰੂ ਕਰਨ ਦੀ ਅਪੀਲ ਕਰ ਰਹੇ ਹਨ ਅਤੇ ਉਹਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਜੁੜੇ ਹੋਏ ਹਜ਼ਾਰਾਂ ਹੋਰ ਲੋਕ ਵੀ ਬੇਰੁਜ਼ਗਾਰ ਹੋ ਗਏ ਹਨ ।



ਸ਼ੁਸ਼ੀਲ ਕੁਮਾਰ ਚੇਅਰਮੈਨ ਲਫਾਫਾ ਐਸੋਸੀਏਸ਼ਨ ਨੇ ਕਿਹਾ, ਪੰਜਾਬ ਸਰਕਾਰ ਵੱਲੋਂ ਲਫਾਫੇ ਬੰਦ ਕਰਨ ਕਾਰਨ ਕਾਰੋਬਾਰੀਆਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਇਸ ਦੇ ਚਲਦਿਆਂ ਹੀ ਪਰੇਸ਼ਾਨ ਹੋ ਕੇ ਉਨ੍ਹਾਂ ਦੇ ਇਕ ਸਾਥੀ ਕਾਰੋਬਾਰੀ ਵੱਲੋਂ ਖੁਦਕੁਸ਼ੀ ਕਰ ਲਈ ਗਈ।ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਨੀਤੀ ਕਾਰਨ ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਜਾਣਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਕੋਈ ਫ਼ੈਸਲਾ ਨਾ ਲਿਆ ਤਾਂ ਕਈ ਹੋਰ ਕਾਰੋਬਾਰੀ ਵੀ ਇਸ ਰਸਤੇ 'ਤੇ ਚੱਲਣਗੇ।ਪੰਜਾਬ ਸਰਕਾਰ ਨੂੰ ਅਪੀਲ ਵੀ ਕੀਤੀ ਕਿ ਮੁੜ ਤੋਂ ਵਿਚਾਰ ਕਰ 75 ਮਾਈਕਰੋਨ  ਲਿਫਾਫਾ ਸ਼ੁਰੂ ਕਰਨ ਦੀ ਇਜਾਜ਼ਤ ਦਿਤੀ ਜਾਵੇ 



ਉਥੇ ਇਸ ਮੌਕੇ ਤੇ ਬੋਲਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਲਫਾਫਾ ਕਾਰੋਬਾਰੀ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ।ਜਿਸ ਦੀ ਉਮਰ 49 ਸਾਲ ਹੈ।ਪੁਲਿਸ ਇਸ ਮਾਮਲੇ ਵਿੱਚ ਜਾਂਚ ਕਰ ਕਾਰਵਾਈ ਕਰ ਰਹੀ ਹੈ।