Punjab News: ਨੌਜਵਾਨੀ ਖਾ ਰਹੇ ਨੇ ਵਿਦੇਸ਼ ! ਗੁਰਦਾਸਪੁਰ ਦੇ ਗੱਭਰੂ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ
ਪਿੰਡ ਦੇ ਸਰਪੰਚ ਜਗਜੀਵਨ ਸਿੰਘ ਨੇ ਦੱਸਿਆ ਕਿ ਅਜੇ ਪਾਲ ਸਿੰਘ ਗਿੱਲ ਜੋ ਕਿ ਬਿਜਲੀ ਬੋਰਡ ਵਿੱਚ ਐਸ.ਡੀ.ਓ ਵਜੋਂ ਕੰਮ ਕਰਦਾ ਸੀ, ਕੁਝ ਸਮਾਂ ਪਹਿਲਾਂ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ। ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
Punjab News: ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਥਾਣਾ ਖੇਤਰ ਦੇ ਪਿੰਡ ਅੱਲਾਵਾਲ ਦੇ ਰਹਿਣ ਵਾਲੇ ਨੌਜਵਾਨ ਅਜੇ ਪਾਲ ਸਿੰਘ ਗਿੱਲ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦਾ ਪਤਾ ਲੱਗਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਜਦਕਿ ਮ੍ਰਿਤਕ ਦੇ ਪਰਿਵਾਰ ਦਾ ਬੁਰਾ ਹਾਲ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਜਗਜੀਵਨ ਸਿੰਘ ਨੇ ਦੱਸਿਆ ਕਿ ਅਜੇ ਪਾਲ ਸਿੰਘ ਗਿੱਲ ਜੋ ਕਿ ਬਿਜਲੀ ਬੋਰਡ ਵਿੱਚ ਐਸ.ਡੀ.ਓ ਵਜੋਂ ਕੰਮ ਕਰਦਾ ਸੀ, ਕੁਝ ਸਮਾਂ ਪਹਿਲਾਂ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ। ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ਨੂੰ ਅਮਰੀਕਾ ਤੋਂ ਉਸ ਦੇ ਦੋਸਤਾਂ ਦਾ ਫੋਨ ਆਇਆ ਕਿ ਹਰ ਰੋਜ਼ ਦੀ ਤਰ੍ਹਾਂ ਅਜੇ ਪਾਲ ਸਿੰਘ ਤੇ ਉਸ ਦੇ ਦੋਸਤ ਰੋਜ਼ਾਨਾ ਦੀ ਤਰ੍ਹਾਂ ਰਾਤ ਨੂੰ ਇਕੱਠੇ ਸੌਂ ਰਹੇ ਹਨ ਪਰ ਸਵੇਰੇ ਸਾਰੇ ਦੋਸਤ ਉਠ ਗਏ ਪਰ ਅਜੇ ਪਾਲ ਸਿੰਘ ਨਹੀਂ ਉਠਿਆ ਤਾਂ ਉਸ ਦੇ ਦੋਸਤਾਂ ਨੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾ ਉੱਠਿਆ, ਇਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਸ ਦੀ ਮੌਤ ਹੋ ਚੁੱਕੀ ਹੈ। ਇਸ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਇਹ ਵੀ ਪੜ੍ਹੋ-ਮੰਦਭਾਗੀ ਖ਼ਬਰ ! ਕੈਨੇਡਾ 'ਚ ਸਗੇ ਭੈਣ-ਭਰਾ ਸਮੇਤ ਤਿੰਨ ਪੰਜਾਬੀ ਵਿਦਿਆਰਥੀਆਂ ਦੀ ਸੜਕ ਹਾਦਸੇ ਦੌਰਾਨ ਮੌਤ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ