(Source: ECI/ABP News)
ਗੁਰਦਾਸਪਰ 'ਚ ਦਿਨ-ਦਿਹਾੜੇ ਚੱਲੀ ਗੋਲੀ, ਨੌਜਵਾਨ ਦੀ ਮੌਤ
ਇਸ ਘਟਨਾ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਚਸ਼ਮਦੀਦ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਤੋਂ ਬਟਾਲਾ ਆਇਆ ਸੀ ਤੇ ਹਜੀਰਾ ਪਾਰਕ ਵਿੱਚ ਮੌਜੂਦ ਸੀ।
![ਗੁਰਦਾਸਪਰ 'ਚ ਦਿਨ-ਦਿਹਾੜੇ ਚੱਲੀ ਗੋਲੀ, ਨੌਜਵਾਨ ਦੀ ਮੌਤ A young man was shot dead in broad daylight in a park at Hazira Park in Batala ਗੁਰਦਾਸਪਰ 'ਚ ਦਿਨ-ਦਿਹਾੜੇ ਚੱਲੀ ਗੋਲੀ, ਨੌਜਵਾਨ ਦੀ ਮੌਤ](https://feeds.abplive.com/onecms/images/uploaded-images/2021/08/26/e8c4f3dca2b6e3da87a50a402e515ac0_original.jpg?impolicy=abp_cdn&imwidth=1200&height=675)
ਗੁਰਦਾਸਪਰ: ਜ਼ਿਲ੍ਹੇ ਦੇ ਬਟਾਲਾ ਵਿੱਚ ਦਿਨ-ਦਿਹਾੜੇ ਹਜੀਰਾ ਪਾਰਕ ਵਿੱਚ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਹਾਸਲ ਜਾਣਕਾਰੀ ਮੁਤਾਬਕ ਬੁੱਟਰ ਨਾਮਕ ਨੌਜਵਾਨ ਨੇ ਰਾਹੁਲ ਦੀ ਛਾਤੀ ਵਿੱਚ ਗੋਲੀ ਮਾਰ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਰਾਹੁਲ ਨੂੰ ਨੇੜੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਾਰਦਾਤ ਵਿੱਚ ਇੱਕ ਲੜਕੀ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਉਧਰ ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਚਸ਼ਮਦੀਦ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਤੋਂ ਬਟਾਲਾ ਆਇਆ ਸੀ ਤੇ ਹਜੀਰਾ ਪਾਰਕ ਵਿੱਚ ਮੌਜੂਦ ਸੀ। ਇਸ ਦੌਰਾਨ ਗੁਰਦਾਸਪੁਰ ਦਾ ਬੁੱਟਰ ਆਇਆ, ਪਹਿਲਾਂ ਉਸ ਨੇ ਹਵਾ ਵਿੱਚ ਗੋਲੀ ਚਲਾਈ ਤੇ ਫਿਰ ਉਸ ਨੇ ਰਾਹੁਲ ਦੀ ਛਾਤੀ ਵਿੱਚ ਗੋਲੀ ਮਾਰ ਦਿੱਤੀ।
ਐਸਐਚਓ ਸਿਟੀ ਸੁਖਇੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਹਜੀਰਾ ਪਾਰਕ ਕੋਲ ਗੋਲੀ ਚੱਲੀ ਹੈ ਤੇ ਰਾਹੁਲ ਦੀ ਛਾਤੀ ਵਿੱਚ ਗੋਲੀ ਲੱਗੀ ਹੈ। ਜ਼ਖ਼ਮੀ ਹਾਲਤ 'ਚ ਰਾਹੁਲ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਰੈਫਰ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਇਹ ਵਾਰਦਾਤ ਕੋਈ ਗੈਂਗਵਾਰ ਨਾਲ ਜੁੜੀ ਨਹੀਂ। ਇਸ ਵਾਰਦਾਤ ਵਿੱਚ ਲੜਕੀ ਦਾ ਮਾਮਲਾ ਸਾਹਮਣੇ ਆ ਰਿਹਾ ਹੈ ਤੇ ਪੁਲਿਸ ਜਾਂਚ ਕਰ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)