ਨਸ਼ੇ ਦੀ ਓਵਰਡੋਜ਼ ਕਰਕੇ ਨੌਜਵਾਨ ਦੀ ਮੌਤ
ਏਬੀਪੀ ਸਾਂਝਾ | 21 Sep 2019 12:48 PM (IST)
ਪੰਜਾਬ ‘ਚ ਨਸ਼ੇ ਦੀ ਓਵਰਡੋਜ਼ ਲੈਣ ਕਰਕੇ ਮੌਤਾਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਬਠਿੰਡਾ ਦੇ ਤਲਵੰਡੀ ਸਾਬੋ ‘ਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਰਕੇ ਮੌਤ ਹੋ ਗਈ।
ਸੰਕੇਤਕ ਤਸਵੀਰ
ਬਠਿੰਡਾ: ਪੰਜਾਬ ‘ਚ ਨਸ਼ੇ ਦੀ ਓਵਰਡੋਜ਼ ਲੈਣ ਕਰਕੇ ਮੌਤਾਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਬਠਿੰਡਾ ਦੇ ਤਲਵੰਡੀ ਸਾਬੋ ‘ਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਰਕੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਗੁਰਮੀਤ ਸਿੰਘ ਕਰੀਬ ਇੱਕ ਸਾਲ ਤੋਂ ਨਸ਼ੇ ਦੀ ਚਪੇਟ ‘ਚ ਫਸੀਆ ਹੋਇਆ ਸੀ। ਬੀਤੇ ਦਿਨ ਉਸ ਨੇ ਚਿੱਟੇ ਦੀ ਓਵਰਡੋਜ਼ ਲੈ ਲਈ ਅਤੇ ਉਸ ਦੀ ਹਾਲਤ ਜ਼ਿਆਦਾ ਖ਼ਰਾਬ ਹੋ ਗਈ। ਇਸ ਤੋਂ ਬਾਅਦ ਉਸ ਨੂੰ ਨਿਜੀ ਹਸਪਤਾਲ ‘ਚ ਭਰਤੀ ਕੀਤਾ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।