ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
Punjab News: ਪੰਜਾਬ ਸਰਕਾਰ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

Punjab News: ਪੰਜਾਬ ਸਰਕਾਰ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਯੋਜਨਾ ਦੇ ਤਹਿਤ ਜਨਰਲ ਸ਼੍ਰੇਣੀ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1,000 ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1,500 ਰੁਪਏ ਮਿਲਣਗੇ। ਇਸ ਯੋਜਨਾ ਦਾ ਐਲਾਨ 8 ਮਾਰਚ ਨੂੰ ਬਜਟ ਵਿੱਚ ਕੀਤਾ ਗਿਆ ਸੀ।
ਪੰਜਾਬ ਵਿੱਚ ਆਧਾਰ ਕਾਰਡ ਅਤੇ ਵੋਟਰ ਆਈਡੀ ਕਾਰਡ ਦੀ ਲੋੜ ਹੈ। ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਰਜਿਸਟ੍ਰੇਸ਼ਨ ਅਤੇ ਭੁਗਤਾਨ ਪ੍ਰਕਿਰਿਆ
ਰਜਿਸਟ੍ਰੇਸ਼ਨ ਆਂਗਣਵਾੜੀ ਕੇਂਦਰਾਂ ਅਤੇ ਸੇਵਾ ਕੇਂਦਰਾਂ 'ਤੇ ਕੀਤੀ ਜਾਵੇਗੀ, ਅਤੇ ਇਹ ਪੂਰੀ ਤਰ੍ਹਾਂ ਮੁਫ਼ਤ ਹੋਵੇਗੀ। ਇਸ ਯੋਜਨਾ ਤਹਿਤ ਵਿੱਤੀ ਸਹਾਇਤਾ ਸਿੱਧੇ ਲਾਭਪਾਤਰੀਆਂ ਦੇ ਆਧਾਰ ਨਾਲ ਜੁੜੇ ਬੈਂਕ ਖਾਤਿਆਂ ਵਿੱਚ DBT (ਡਾਇਰੈਕਟ ਬੈਨੀਫਿਟ ਟ੍ਰਾਂਸਫਰ) ਰਾਹੀਂ ਭੇਜੀ ਜਾਵੇਗੀ।
ਮੌਤ ਹੋਣ 'ਤੇ ਰੁਕੇਗੀ ਅਗਲੀ ਕਿਸ਼ਤ
ਜੇਕਰ ਕਿਸੇ ਲਾਭਪਾਤਰੀ ਦੀ ਮੌਤ ਹੋ ਜਾਂਦੀ ਹੈ ਤਾਂ ਅਗਲੀ ਕਿਸ਼ਤ ਰੋਕ ਦਿੱਤੀ ਜਾਵੇਗੀ। ਇਸ ਯੋਜਨਾ ਨੂੰ ਲਾਗੂ ਕਰਨ ਅਤੇ ਨਿਗਰਾਨੀ ਕਰਨ ਲਈ ਮੁੱਖ ਸਕੱਤਰ ਦੀ ਅਗਵਾਈ ਹੇਠ ਇੱਕ ਉੱਚ-ਪੱਧਰੀ ਕਮੇਟੀ ਬਣਾਈ ਗਈ ਹੈ। ਸਰਕਾਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਲਈ ਮੋਬਾਈਲਾਈਜ਼ਰ ਅਤੇ ਫੈਸੀਲੀਟੇਟਰ ਵੀ ਤਾਇਨਾਤ ਕਰ ਸਕਦੀ ਹੈ। ਜੇਕਰ ਕਿਸੇ ਲਾਭਪਾਤਰੀ ਦੀ ਮੌਤ ਹੋ ਜਾਂਦੀ ਹੈ, ਤਾਂ ਪਹਿਲਾਂ ਵੰਡੀ ਗਈ ਸਹਾਇਤਾ ਰਕਮ ਵਸੂਲ ਨਹੀਂ ਕੀਤੀ ਜਾਵੇਗੀ, ਪਰ ਅਗਲੀ ਕਿਸ਼ਤ ਜਾਰੀ ਨਹੀਂ ਕੀਤੀ ਜਾਵੇਗੀ।
ਕਿਸ ਕਿਸ ਨੂੰ ਮਿਲੇਗਾ ਇਸ ਦਾ ਲਾਭ
ਉਮਰ 18 ਸਾਲ ਜਾਂ ਉਸ ਤੋਂ ਵੱਧ ਹੋਣੀ ਚਾਹੀਦੀ ਹੈ
ਪੰਜਾਬ ਦੇ ਨਾਗਰਿਕ ਅਤੇ ਵੋਟਰ ਹੋਣੇ ਚਾਹੀਦੇ
ਪਰਿਵਾਰ ਵਿੱਚ ਯੋਗ ਔਰਤਾਂ ਦੀ ਗਿਣਤੀ ਦਾ ਕੋਈ ਮਤਲਬ ਨਹੀਂ
ਇੱਕ ਪਰਿਵਾਰ ਤੋਂ ਇੱਕ ਤੋਂ ਵੱਧ ਔਰਤ ਲੈ ਸਕਦੀ ਇਸ ਦਾ ਲਾਭ
ਸਮਾਜਿਕ ਸੁਰੱਖਿਆ ਪੈਨਸ਼ਨਰ ਵੀ ਇਸ ਯੋਜਨਾ ਦੇ ਲਾਭ ਦੀ ਹੱਕਦਾਰ ਹੋਵੇਗੀ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Before You Go
ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਟ੍ਰੈਂਡਿੰਗ ਟੌਪਿਕ




















