Punjab News: ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਿੱਚ ਵਾਧਾ ਕਰਨ ਦੀ ਸਰਾਹਨਾ ਕਰਦੇ ਹੋਏ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ ਹੈ ਅਤੇ ਭਗਵੰਤ ਮਾਨ ਸਰਕਾਰ ਸਿਹਤ ਬੁਨਿਆਦੀ ਢਾਂਚੇ ਦਾ ਪੱਧਰ ਉਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਸੂਬੇ ਦਾ ਕੋਈ ਵੀ ਵਿਅਕਤੀ ਸਿਹਤ ਸਹੂਲਤਾਂ ਤੋਂ ਵਿਰਵਾ ਨਾ ਰਹੇ।

ਸੂਬੇ ਸਰਕਾਰ ਵੱਲੋਂ 500 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨੂੰ ਇੱਕ ਇਤਿਹਾਸਕ ਕਦਮ ਦੱਸਦੇ ਹੋਏ ਸੰਧਵਾਂ ਨੇ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਦੇਸ਼ ਭਰ ਵਿੱਚ ਇੱਕ ਵਿਲੱਖਣ ਯੋਜਨਾ ਹੈ ਅਤੇ ਇਨਾਂ ਦੇ ਰਾਹੀਂ ਲੋਕਾਂ ਨੂੰ ਉਨਾਂ ਦੇ ਘਰਾਂ ਨੇੜੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸੰਧਵਾਂ ਨੇ ਕਿਹਾ ਕਿ ਓੁਹ ਦਿਨ ਛੇਤੀਂ ਆਵੇਗਾ ਜਦੋਂ ਸੂਬੇ ਭਰ ਦੇ ਸਮੁੱਚੇ ਲੋਕਾਂ ਨੂੰ ਆਪਣੇ ਇਲਾਜ ਲਈ ਟੱਕਰਾਂ ਮਾਰਨ ਤੋਂ ਛੁਟਕਾਰਾ ਮਿਲ ਜਾਵੇਗਾ।

ਗੌਰਤਲਬ ਹੈ ਕਿ ਸੂਬੇ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਮੋਹਾਲੀ ਵਿਖੇ  ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ ਖੋਲਿਆ ਹੈ ਅਤੇ ਇਸ ’ਤੇ ਲਗਭਗ 375 ਕਰੋੜ ਰੁਪਏ ਦੀ ਲਾਗਤ ਆਉਣ ਦੀ ਉਮੀਦ ਹੈ। ਇਸੇ ਤਰਾਂ ਹੀ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਵੀ ਕ੍ਰਮਵਾਰ 422 ਕਰੋੜ ਅਤੇ 412 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ। ਮਲੇਰਕੋਟਲਾ ਅਤੇ ਸੰਗਰੂਰ ਵਿੱਚ ਵੀ ਮੈਡੀਕਲ ਕਾਲਜ ਖੋਲਣ ਦਾ ਪ੍ਰਸਤਾਵ ਹੈ। ਸਿਹਤ ਸਹੂਲਤਾਂ ਦੇਣ ਲਈ 880 ਸਟਾਫ ਨਰਸਾਂ ਅਤੇ 81 ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਗਈ ਹੈ। ਸੰਧਵਾਂ ਨੇ ਕਿਹਾ ਕਿ ਸਿਹਤ ਬੁਨਿਆਦੀ ਢਾਂਚੇ ਨੂੰ ਬੇਹਤਰ ਬਨਾਉਣਾ ਸੂਬਾ ਸਰਕਾਰ ਦੀ ਤਰਜੀਹ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵੱਲ ਜੀਅ ਤੋੜ ਯਤਨ ਕਰ ਰਹੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 



 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!


 


 


 



 

 

 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ


 



Iphone ਲਈ ਕਲਿਕ ਕਰੋ