(Source: ECI/ABP News)
ਅਮਰਗੜ੍ਹ ਦੇ ਪਿੰਡ ਬਨਭੌਰਾ ਵਿਖੇ ਨਵਾਂ ਆਮ ਆਦਮੀ ਕਲੀਨਿਕ 14 ਅਗਸਤ ਨੂੰ ਕੀਤਾ ਜਾਵੇਗਾ ਲੋਕ ਅਰਪਣ
Malerkotla News : ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਦੱਸਿਆ ਕਿ ਸਬ-ਡਵੀਜ਼ਨ ਅਮਰਗੜ੍ਹ ਦੇ ਪਿੰਡ ਬਨਭੌਰਾ ਵਿਖੇ ਆਮ ਆਦਮੀ ਕਲੀਨਿਕ 14 ਅਗਸਤ ਨੂੰ ਲੋਕ ਅਰਪਣ ਕੀਤਾ ਜਾਵੇਗਾ। ਇਸ ਆਮ ਆਦਮੀ ਕ
![ਅਮਰਗੜ੍ਹ ਦੇ ਪਿੰਡ ਬਨਭੌਰਾ ਵਿਖੇ ਨਵਾਂ ਆਮ ਆਦਮੀ ਕਲੀਨਿਕ 14 ਅਗਸਤ ਨੂੰ ਕੀਤਾ ਜਾਵੇਗਾ ਲੋਕ ਅਰਪਣ Aam Aadmi Clinic at village Banbhaora in Amargarh will be dedicated on August 14 ਅਮਰਗੜ੍ਹ ਦੇ ਪਿੰਡ ਬਨਭੌਰਾ ਵਿਖੇ ਨਵਾਂ ਆਮ ਆਦਮੀ ਕਲੀਨਿਕ 14 ਅਗਸਤ ਨੂੰ ਕੀਤਾ ਜਾਵੇਗਾ ਲੋਕ ਅਰਪਣ](https://feeds.abplive.com/onecms/images/uploaded-images/2023/08/13/61e0352dba92c77e9368e1c29ec8935f1691933270447345_original.jpg?impolicy=abp_cdn&imwidth=1200&height=675)
Malerkotla News : ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਦੱਸਿਆ ਕਿ ਸਬ-ਡਵੀਜ਼ਨ ਅਮਰਗੜ੍ਹ ਦੇ ਪਿੰਡ ਬਨਭੌਰਾ ਵਿਖੇ ਆਮ ਆਦਮੀ ਕਲੀਨਿਕ 14 ਅਗਸਤ ਨੂੰ ਲੋਕ ਅਰਪਣ ਕੀਤਾ ਜਾਵੇਗਾ। ਇਸ ਆਮ ਆਦਮੀ ਕਲੀਨਿਕ ਦੇ ਕਾਰਜਸ਼ੀਲ ਹੋਣ ਨਾਲ ਜ਼ਿਲ੍ਹੇ ਵਿੱਚ ਆਮ ਆਮਦੀ ਕਲੀਨਿਕਾਂ ਦੀ ਗਿਣਤੀ 08 ਹੋ ਜਾਵੇਗੀ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਸਨ । ਹੁਣ ਪੰਜਾਬ ਵਿੱਚ 583 ਆਮ ਆਦਮੀ ਕਲੀਨਿਕ ਪੰਜਾਬੀਆਂ ਨੂੰ ਤੰਦਰੁਸਤ, ਪ੍ਰਗਤੀਸ਼ੀਲ ਅਤੇ ਸਿਹਤਯਾਬ ਰੱਖਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਜਿਨ੍ਹਾਂ ਵਿੱਚੋਂ ਜ਼ਿਲ੍ਹਾ ਮਾਲੇਰਕੋਟਲਾ ਵਿਖੇ 07 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਸਿਹਤਮੰਦ ਅਤੇ ਬੀਮਾਰੀਆਂ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਲਈ 80 ਪ੍ਰਕਾਰ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ।
ਡਿਪਟੀ ਕਮਿਸ਼ਨਰ ਨੇ ਐਕਸ਼ੀਅਨ ਪੀ.ਡਬਲਿਊ.ਡੀ ਇੰਜ. ਕਮਲਜੀਤ ਸਿੰਘ ਦੀ ਸਲਾਘਾ ਕਰਦਿਆਂ ਕਿਹਾ ਕਿ ਤਹਿ ਸਮਾਂ ਸੀਮਾਂ ਤੋਂ ਪੁਰਵ ਆਮ ਆਦਮੀ ਕਲੀਨਿਕ ਦੀ ਬਿਲਡਿੰਗ ਤਿਆਰ ਕਰਕੇ ਸਬੰਧਤ ਵਿਭਾਗ ਨੂੰ ਸਪੁਰਦ ਕੀਤੀ ਹੈ ਜੋ ਕਿ ਸਲਾਘਾਯੋਗ ਉਪਰਾਲਾ ਹੈ । ਸਾਨੂੰ ਸਾਰਿਆਂ ਨੂੰ ਨਿੱਜੀ ਜ਼ਿੰਮੇਵਾਰੀ ਦੀ ਭਾਵਨਾ ਸਮਝ ਕੇ ਪੰਜਾਬ ਸਰਕਾਰ ਵਲੋਂ ਆਮ ਆਦਮੀ ਦੀ ਭਲਾਈ ਲਈ ਉਲੀਕੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲੈ ਕੇ ਜਾਣ ਦੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਕੋਈ ਵੀ ਵਿਅਕਤੀ ਇਨ੍ਹਾਂ ਤੋਂ ਵਾਂਝਾ ਨਾ ਰਹਿ ਸਕੇ ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)