Malerkotla News : ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਦੱਸਿਆ ਕਿ ਸਬ-ਡਵੀਜ਼ਨ ਅਮਰਗੜ੍ਹ ਦੇ ਪਿੰਡ ਬਨਭੌਰਾ ਵਿਖੇ ਆਮ ਆਦਮੀ ਕਲੀਨਿਕ 14 ਅਗਸਤ ਨੂੰ ਲੋਕ ਅਰਪਣ ਕੀਤਾ ਜਾਵੇਗਾ। ਇਸ ਆਮ ਆਦਮੀ ਕਲੀਨਿਕ ਦੇ ਕਾਰਜਸ਼ੀਲ ਹੋਣ ਨਾਲ ਜ਼ਿਲ੍ਹੇ ਵਿੱਚ ਆਮ ਆਮਦੀ ਕਲੀਨਿਕਾਂ ਦੀ ਗਿਣਤੀ 08 ਹੋ ਜਾਵੇਗੀ ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ  ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਸਨ । ਹੁਣ ਪੰਜਾਬ ਵਿੱਚ 583 ਆਮ ਆਦਮੀ ਕਲੀਨਿਕ ਪੰਜਾਬੀਆਂ ਨੂੰ ਤੰਦਰੁਸਤ, ਪ੍ਰਗਤੀਸ਼ੀਲ ਅਤੇ ਸਿਹਤਯਾਬ ਰੱਖਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਜਿਨ੍ਹਾਂ ਵਿੱਚੋਂ ਜ਼ਿਲ੍ਹਾ ਮਾਲੇਰਕੋਟਲਾ ਵਿਖੇ 07 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। 


 

ਇਨ੍ਹਾਂ 07 ਆਮ ਆਦਮੀ ਕਲੀਨਿਕਾਂ ਵਿੱਚੋਂ, 03 ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਅਤੇ 04 ਪੇਂਡੂ ਖੇਤਰਾਂ ਵਿੱਚ ਕਾਰਜਸ਼ੀਲ ਹਨ । ਉਨ੍ਹਾਂ ਹੋਰ ਦੱਸਿਆ ਕਿ ਮਾਲੇਰਕੋਟਲਾ ਵਿਖੇ 03 ਆਮ ਆਦਮੀ ਕਲੀਨਿਕ ਪੁਰਾਣੀ ਤਹਿਸੀਲ ਕੰਪਲੈਕਸ , ਲਾਲ ਬਜ਼ਾਰ ਨੇੜੇ ਯੂ.ਪੀ.ਐਚ.ਸੀ ਅਤੇ ਜਮਾਲਪੁਰ ਵਿਖੇ ਹਨ । ਇਸ ਤੋਂ ਇਲਾਵਾ 04 ਹੋਰ ਆਮ ਆਦਮੀ ਕਲੀਨਿਕ ਸਬ-ਡਵੀਜ਼ਨ ਅਹਿਮਦਗੜ੍ਹ ਦੇ ਪਿੰਡ ਕੁੱਪ ਕਲਾਂ ਅਤੇ ਪਿੰਡ ਕੁਠਾਲਾ ਅਤੇ ਅਮਰਗੜ੍ਹ ਸਬ ਡਵੀਜ਼ਨ ਦੇ ਪਿੰਡ ਗੁਆਰਾ ਅਤੇ ਮੰਨਵੀ ਵਿਖੇ  ਕਾਰਜਸ਼ੀਲ ਹਨ ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਸਿਹਤਮੰਦ ਅਤੇ ਬੀਮਾਰੀਆਂ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਲਈ 80 ਪ੍ਰਕਾਰ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ।

ਡਿਪਟੀ ਕਮਿਸ਼ਨਰ ਨੇ ਐਕਸ਼ੀਅਨ ਪੀ.ਡਬਲਿਊ.ਡੀ ਇੰਜ. ਕਮਲਜੀਤ ਸਿੰਘ ਦੀ ਸਲਾਘਾ ਕਰਦਿਆਂ ਕਿਹਾ ਕਿ ਤਹਿ ਸਮਾਂ ਸੀਮਾਂ ਤੋਂ ਪੁਰਵ ਆਮ ਆਦਮੀ ਕਲੀਨਿਕ ਦੀ ਬਿਲਡਿੰਗ ਤਿਆਰ ਕਰਕੇ ਸਬੰਧਤ ਵਿਭਾਗ ਨੂੰ ਸਪੁਰਦ ਕੀਤੀ ਹੈ ਜੋ ਕਿ ਸਲਾਘਾਯੋਗ ਉਪਰਾਲਾ ਹੈ । ਸਾਨੂੰ ਸਾਰਿਆਂ ਨੂੰ ਨਿੱਜੀ ਜ਼ਿੰਮੇਵਾਰੀ ਦੀ ਭਾਵਨਾ ਸਮਝ ਕੇ ਪੰਜਾਬ ਸਰਕਾਰ ਵਲੋਂ  ਆਮ ਆਦਮੀ ਦੀ ਭਲਾਈ ਲਈ ਉਲੀਕੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲੈ ਕੇ ਜਾਣ ਦੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਕੋਈ ਵੀ ਵਿਅਕਤੀ ਇਨ੍ਹਾਂ ਤੋਂ ਵਾਂਝਾ ਨਾ ਰਹਿ ਸਕੇ ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 





 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ