ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਸਰਕਾਰ ਦੇ ਮੁਹੱਲਾ ਕਲੀਨਿਕ 15 ਅਗਸਤ ਤੋਂ ਸ਼ੁਰੂ ਹੋਣਗੇ। ਮੁੱਢਲੇ ਤੌਰ ’ਤੇ 75 ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਸ ਦਾ ਨਾਂਅ ਪਾਰਟੀ ਨਾਲ ਜੋੜਦਿਆਂ ‘ਆਮ ਆਦਮੀ ਕਲੀਨਿਕ’ ਰੱਖਿਆ ਗਿਆ ਹੈ। ਜਿਸ ਦੀਆਂ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆ ਚੁੱਕੀਆਂ ਹਨ। ਪੰਜਾਬ ਦੀ 'ਆਪ' ਸਰਕਾਰ ਦਾ ਦਾਅਵਾ ਹੈ ਕਿ ਇਨ੍ਹਾਂ 'ਚ ਲੋਕਾਂ ਨੂੰ ਘਰ ਦੇ ਨੇੜੇ ਇਲਾਜ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ।
ਚੋਣਾਂ ਵਿੱਚ ਕੀਤਾ ਸੀ ਵਾਅਦਾ
ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਵਾਅਦਾ ਕੀਤਾ ਸੀ ਕਿ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਮੁਹੱਲਾ ਕਲੀਨਿਕ ਬਣਾਏ ਜਾਣਗੇ। ਸ਼ਹਿਰਾਂ ਵਿੱਚ ਵਾਰਡ ਕਲੀਨਿਕ ਅਤੇ ਪਿੰਡਾਂ ਵਿੱਚ ਪਿਂਡ ਕਲੀਨਿਕ ਬਣਾਏ ਜਾਣਗੇ। ਸ਼ੁਰੂ ਵਿੱਚ ਹਰੇਕ ਵਿਧਾਨ ਸਭਾ ਹਲਕੇ ਵਿੱਚ ਇੱਕ ਮੁਹੱਲਾ ਕਲੀਨਿਕ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਇਸ ਨੂੰ 15 ਅਗਸਤ ਤੋਂ ਸ਼ੁਰੂ ਕਰਨ ਕਾਰਨ ਇਸ ਵੇਲੇ 75 ਕਲੀਨਿਕ ਬਣਾਏ ਜਾ ਰਹੇ ਹਨ। ਇਹ ਅਕਾਲੀ ਸਰਕਾਰ ਦੇ ਸਮੇਂ ਬਣੇ ਸੇਵਾ ਕੇਂਦਰਾਂ ਦੀਆਂ ਖਾਲੀ ਪਈਆਂ ਇਮਾਰਤਾਂ ਵਿੱਚ ਬਣ ਰਹੇ ਹਨ ,ਜਿਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ ਸੀ।
ਵਿਰੋਧੀਆਂ ਦੇ ਨਿਸ਼ਾਨੇ 'ਤੇ ਵੀ AAP
ਮੁਹੱਲਾ ਕਲੀਨਿਕ ਨੂੰ ਲੈ ਕੇ ਆਮ ਆਦਮੀ ਪਾਰਟੀ ਵੀ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੁਹੱਲਾ ਕਲੀਨਿਕ ਇੱਕ ਮੁਹੱਲੇ ਲਈ ਹੋਣਾ ਚਾਹੀਦਾ ਹੈ। 'ਆਪ' ਸਰਕਾਰ ਪੂਰੇ ਵਿਧਾਨ ਸਭਾ ਹਲਕੇ ਲਈ ਕਲੀਨਿਕ ਖੋਲ੍ਹ ਰਹੀ ਹੈ। ਜਿਸ ਦਾ ਬਹੁਤਾ ਫਾਇਦਾ ਨਹੀਂ ਹੋਵੇਗਾ। ਦੂਜੇ ਪਾਸੇ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ। ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾਵੇਗਾ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।