ਪੜਚੋਲ ਕਰੋ

ਆਮ ਆਦਮੀ ਕਲੀਨਿਕਾਂ ਨੂੰ ਝਟਕਾ ! ਮੁਫਤ ਟੈਸਟਾਂ ਸੇਵਾਵਾਂ ਹੋ ਸਕਦੀਆਂ ਪ੍ਰਭਾਵਿਤ, ਕ੍ਰਿਸ਼ਨਾ ਡਾਇਗਨੌਸਟਿਕਸ ਵੱਲੋਂ ਸੇਵਾਵਾਂ ਦੇਣ ਤੋਂ ਇਨਕਾਰ, ਖਹਿਰਾ ਨੇ ਸਾਧਿਆ AAP 'ਤੇ ਨਿਸ਼ਾਨਾ

Punjab News: ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਉਪਲਬਧ ਮੁਫਤ ਟੈਸਟਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਦਰਅਸਲ

ਸ਼ੰਕਰ ਦਾਸ ਦੀ ਰਿਪੋਰਟ

Punjab News: ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਉਪਲਬਧ ਮੁਫਤ ਟੈਸਟਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਦਰਅਸਲ ਸੂਬੇ ਵਿੱਚ ਚੱਲ ਰਹੇ 500 ਆਮ ਆਦਮੀ ਕਲੀਨਿਕਾਂ ਵਿੱਚ ਮੁਫਤ ਟੈਸਟ ਸੇਵਾਵਾਂ ਪ੍ਰਦਾਨ ਕਰਨ ਵਾਲੀ ਕ੍ਰਿਸ਼ਨਾ ਡਾਇਗਨੌਸਟਿਕਸ ਨੇ ਕਲੀਨਿਕਾਂ ਵਿੱਚ ਸੇਵਾਵਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕ੍ਰਿਸ਼ਨਾ ਡਾਇਗਨੌਸਟਿਕਸ ਵਾਪਸ ਲੈਣ ਤੋਂ ਬਾਅਦ ਪੰਜਾਬ ਵਿੱਚ ਖੁੱਲ੍ਹੇ ਆਮ ਆਦਮੀ ਕਲੀਨਿਕਾਂ ਦਾ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ।

ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਡਾਇਰੈਕਟਰ ਨੇ ਪੰਜਾਬ ਭਰ ਦੇ ਸਿਵਲ ਸਰਜਨਾਂ ਨੂੰ ਹੁਕਮ ਭੇਜ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਵਿੱਚ ਸਪੱਸ਼ਟ ਲਿਖਿਆ ਹੈ ਕਿ ਕ੍ਰਿਸ਼ਨਾ ਡਾਇਗਨੌਸਟਿਕਸ, ਜੋ ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਪ੍ਰਦਾਨ ਕਰਦੀ ਹੈ, ਨੇ 16 ਫਰਵਰੀ 2023 ਨੂੰ ਇੱਕ ਪੱਤਰ ਵਿੱਚ ਸੂਚਿਤ ਕੀਤਾ ਸੀ ਕਿ ਉਹ 1 ਮਾਰਚ 2023 ਤੋਂ ਆਮ ਆਦਮੀ ਕਲੀਨਿਕਾਂ ਤੇ ਹੋਰ ਸਿਵਲ ਹਸਪਤਾਲਾਂ ਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਆਪਣੀਆਂ ਸੇਵਾਵਾਂ ਬੰਦ ਕਰ ਰਹੇ ਹਨ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਇੱਕ ਵਾਰ ਫ਼ਿਰ ਵਿਰੋਧੀ ਪਾਰਟੀ ਦੇ ਨਿਸ਼ਾਨੇ 'ਤੇ ਆ ਗਈ ਹੈ।
 
 ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਸਖ਼ਤ ਕਾਰਵਾਈ ਲਈ ਰਾਜਾ ਵੜਿੰਗ ਨੇ ਡੀਜੀਪੀ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ

ਪੰਜਾਬ ਸਰਕਾਰ ਦੇ ਇਸ ਹੁਕਮ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਸਾਰੇ ਕਲੀਨਿਕਾਂ, ਸਿਵਲ ਹਸਪਤਾਲਾਂ ਤੇ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਆਪਣੇ ਪ੍ਰਬੰਧ ਕਰਨ ਲਈ ਕਿਹਾ ਹੈ। ਉਨ੍ਹਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ 2 ਮਾਰਚ 2023 ਤੋਂ ਯਾਨੀ ਅੱਜ ਤੋਂ ਸਾਰੇ ਇਕੱਠੇ ਕੀਤੇ ਟੈਸਟ ਨਜ਼ਦੀਕੀ ਸਰਕਾਰੀ ਲੈਬਾਰਟਰੀ ਨੂੰ ਸੌਂਪੇ ਜਾਣ ਜਦਕਿ ਪਹਿਲਾਂ ਕ੍ਰਿਸ਼ਨਾ ਲੈਬਾਰਟਰੀ ਹੀ ਆਮ ਆਦਮੀ ਪਾਰਟੀ ਦੇ ਕਲੀਨਿਕ ਤੋਂ ਸੈਂਪਲ ਲੈ ਕੇ ਟੈਬ 'ਤੇ ਨਤੀਜੇ ਭੇਜਦੀ ਸੀ।
 
ਉਧਰ ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਦਾ ਪ੍ਰਯੋਗ ਫੇਲ੍ਹ ਹੋਣ ਲੱਗਾ ਹੈ, ਕਿਉਂਕਿ ਵੱਖ-ਵੱਖ ਟੈਸਟਾਂ ਲਈ ਲੱਗੀਆਂ ਪ੍ਰਾਈਵੇਟ ਲੈਬਾਂ ਨੇ ਆਪਣੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਹ ਉਦੋਂ ਹੁੰਦਾ ਹੈ ਜਦੋਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਰਗੇ ਸਿਆਸਤਦਾਨ ਆਪਣੇ ਅਵਿਵਹਾਰਕ ਏਜੰਡੇ ਨੂੰ ਮੌਜੂਦਾ ਸਿਹਤ ਸੰਭਾਲ ਨੂੰ ਪਟੜੀ ਤੋਂ ਉਤਾਰਨ ਲਈ ਸਿਰਫ ਬਾਊਂਡਰੀ ਅੰਕ ਹਾਸਲ ਕਰਨ ਲਈ ਮਜਬੂਰ ਕਰਦੇ ਹਨ।

ਟਾਪ ਹੈਡਲਾਈਨ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget