ਪੜਚੋਲ ਕਰੋ

ਗਲੋਬਲ ਹੈਲਥ ਸਪਲਾਈ ਚੇਨ ਸਮਿਟ 'ਚ ਆਮ ਆਦਮੀ ਕਲੀਨਿਕ ਨੂੰ ਮਿਲਿਆ ਪਹਿਲਾ ਸਥਾਨ, CM ਮਾਨ ਨੇ ਕਿਹਾ-'ਪੰਜਾਬ ਲਈ ਮਾਣ ਵਾਲੀ ਗੱਲ'

ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਨਤਾ ਨੇ ਸੂਬੇ ਦੇ ਲੋਕਾਂ ਦੀ ਹੋਰ ਸਮਰਪਣ ਨਾਲ ਸੇਵਾ ਕਰਨ ਦਾ ਜਜ਼ਬਾ ਭਰਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਤਾਂ ਕਿ ਇਨ੍ਹਾਂ ਲੋਕ-ਪੱਖੀ ਪਹਿਲਕਦਮੀਆਂ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਣਾ ਯਕੀਨੀ ਬਣੇ

Punjab News: ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਦੋਂ ਆਲਮੀ ਪੱਧਰ ਉਤੇ ਮਾਨਤਾ ਮਿਲੀ, ਜਦੋਂ ਸੂਬੇ ਦੇ ਆਮ ਆਦਮੀ ਕਲੀਨਿਕਾਂ ਨੇ ਨੈਰੋਬੀ ਵਿੱਚ 14 ਤੋਂ 16 ਨਵੰਬਰ ਤੱਕ ਹੋਏ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪਹਿਲਾ ਇਨਾਮ ਹਾਸਲ ਕੀਤਾ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ‘ਦਵਾਈਆਂ ਦੀ ਹਰੇਕ ਵਿਅਕਤੀ ਤੱਕ ਪਹੁੰਚ: ਪੰਜਾਬ ਤੋਂ ਇਕ ਅਧਿਐਨ’ ਵਿਸ਼ੇ ਹੇਠਲੇ ਦਸਤਾਵੇਜ਼ ਲਈ ਪਹਿਲਾ ਇਨਾਮ ਮਿਲਿਆ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਵਿੱਚ 85 ਮੁਲਕਾਂ ਨੇ ਭਾਗ ਲਿਆ ਅਤੇ ਚਾਰ ਦੇਸ਼ਾਂ ਨੇ ਆਪਣੇ ਦਸਤਾਵੇਜ਼ ਦਾਖ਼ਲ ਕੀਤੇ, ਜਿਨ੍ਹਾਂ ਵਿੱਚੋਂ ਪੰਜਾਬ ਸਰਕਾਰ ਦੇ ਦਸਤਾਵੇਜ਼ ਨੂੰ ਅੰਤਮ ਪੇਸ਼ਕਾਰੀ ਲਈ ਚੁਣਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਦੀ ਕਹਾਣੀ ਦੱਸੀ ਅਤੇ ਦੱਸਿਆ ਕਿ ਕਿਵੇਂ ਪੰਜਾਬ ਸਰਕਾਰ ਨੇ ਮੁੱਢਲੀਆਂ ਸਿਹਤ ਸੰਭਾਲ ਸਹੂਲਤਾਂ ਵਿੱਚ ਤੇਜ਼ੀ ਨਾਲ ਵਾਧਾ ਕੀਤਾ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਦਿੱਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜੇਤੂ ਐਂਟਰੀ ਵਿੱਚ ਵਿਗਿਆਨ ਉਤੇ ਜ਼ੋਰ, ਸਮੱਸਿਆਵਾਂ ਦੇ ਹੱਲ ਲਈ ਸੁਪਰ ਪੁਜ਼ੀਸ਼ਨਿੰਗ, ਹੱਲ ਤੇ ਪ੍ਰਭਾਵ ਦੀ ਸਪੱਸ਼ਟਤਾ, ਨਵੀਨ ਹੱਲ, ਸਿਆਸੀ ਇੱਛਾ ਸ਼ਕਤੀ ਕਿਵੇਂ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆਕਲਪ ਲਈ ਸਹਾਈ, ਪ੍ਰਾਈਵੇਟ ਖ਼ੇਤਰ ਨਾਲ ਸਹਿਯੋਗ ਤੇ ਸੁਧਾਰਾਂ ਲਈ ਸਪੱਸ਼ਟ ਵਿਆਖਿਆ ਨੂੰ ਦਰਸਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਦੇ ਭਾਈਵਾਲ ਮੁਲਕਾਂ ਨੇ ਇੱਛਾ ਜਤਾਈ ਕਿ ਉਹ ਪੰਜਾਬ ਆ ਕੇ ਆਮ ਆਦਮੀ ਕਲੀਨਿਕ ਦੇਖਣ ਦੇ ਇੱਛੁਕ ਹਨ ਅਤੇ ਉਹ ਇਹ ਗੱਲ ਸਮਝਣੀ ਚਾਹੁੰਦੇ ਹਨ ਕਿ ਕਿਵੇਂ ਮਰੀਜ਼ਾਂ ਨੂੰ ਬਿਨਾਂ ਕਿਸੇ ਖ਼ਰਚ ਦੇ ਉਨ੍ਹਾਂ ਦੇ ਘਰਾਂ ਦੇ ਨੇੜੇ 84 ਦਵਾਈਆਂ ਤੇ 40 ਕਲੀਨਿਕਲ ਟੈਸਟ ਕੀਤੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਈਵਾਲ ਮੁਲਕ ਇਸ ਗੱਲੋਂ ਵੀ ਹੈਰਾਨ ਸਨ ਕਿ ਸਾਰੇ ਆਮ ਆਦਮੀ ਕਲੀਨਿਕ ਆਈ.ਟੀ. ਨਾਲ ਲੈਸ ਹਨ ਅਤੇ ਰਜਿਸਟਰੇਸ਼ਨ, ਡਾਕਟਰ ਦੀ ਸਲਾਹ, ਟੈਸਟ ਤੇ ਦਵਾਈਆਂ ਪੂਰੀ ਤਰ੍ਹਾਂ ਡਿਜੀਟਾਈਜ਼ਡ ਹਨ।

ਸੂਬੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਨਤਾ ਨੇ ਸੂਬੇ ਦੇ ਲੋਕਾਂ ਦੀ ਹੋਰ ਸਮਰਪਣ ਨਾਲ ਸੇਵਾ ਕਰਨ ਦਾ ਜਜ਼ਬਾ ਭਰਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਤਾਂ ਕਿ ਇਨ੍ਹਾਂ ਲੋਕ-ਪੱਖੀ ਪਹਿਲਕਦਮੀਆਂ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਣਾ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਇਸ ਨਿਵੇਕਲੇ ਮਾਅਰਕੇ ਲਈ ਸਿਹਤ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਇਸੇ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।

ਟਾਪ ਹੈਡਲਾਈਨ

ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਅਚਾਨਕ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈਕੇ ਹੋ ਸਕਦੀ ਚਰਚਾ
ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਅਚਾਨਕ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈਕੇ ਹੋ ਸਕਦੀ ਚਰਚਾ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget