ਪੜਚੋਲ ਕਰੋ

Punjab news: ਆਮ ਆਦਮੀ ਕਲੀਨਿਕਾਂ ਨੇ ਬਣਾਇਆ ਰਿਕਾਰਡ! 44 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ, 20 ਲੱਖ ਮੁਫ਼ਤ ਟੈਸਟ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਨੂੰ ਸਿਹਤਮੰਦ ਤੇ ਬੀਮਾਰੀਆਂ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਦਾ ਲਗਪਗ ਇੱਕ ਸਾਲ ਪੂਰਾ ਹੋ ਗਿਆ ਹੈ, ਜਿਨ੍ਹਾਂ ਤੋਂ 44 ਲੱਖ ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਸਿਹਤਮੰਦ ਤੇ ਬੀਮਾਰੀਆਂ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਦਾ ਲਗਪਗ ਇੱਕ ਸਾਲ ਪੂਰਾ ਹੋ ਗਿਆ ਹੈ। ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਇਨ੍ਹਾਂ ਕਲੀਨਿਕਾਂ ਤੋਂ 44 ਲੱਖ ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ ਤੇ 20 ਲੱਖ ਤੋਂ ਵੱਧ ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ ਹਨ। ਇਹ ਜਾਣਕਾਰੀ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਸਨ, ਜਿਸ ਨਾਲ ਹੁਣ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਹੋ ਗਏ ਹਨ। ਇਨ੍ਹਾਂ 583 ਆਮ ਆਦਮੀ ਕਲੀਨਿਕਾਂ ਵਿੱਚੋਂ, 180 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਜਦੋਂ ਕਿ 403 ਪੇਂਡੂ ਖੇਤਰਾਂ ਵਿੱਚ ਸਥਿਤ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਿਮਾਣੇ ਯਤਨ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ 14 ਅਗਸਤ, 2023 ਨੂੰ 76ਵੇਂ ਸੁਤੰਤਰਤਾ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਹੋਰ 76 ਆਮ ਆਦਮੀ ਕਲੀਨਿਕ ਸਮਰਪਿਤ ਕਰਨਗੇ, ਜਿਸ ਨਾਲ ਇਨ੍ਹਾਂ ਦੀ ਕੁੱਲ ਗਿਣਤੀ 659 ਹੋ ਜਾਵੇਗੀ। 

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜਾਂ ਲਈ 80 ਪ੍ਰਕਾਰ ਦੀਆਂ ਦਵਾਈਆਂ ਤੇ 38 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਮਰੀਜ਼ਾਂ ਨੂੰ 20 ਲੱਖ ਤੋਂ ਵੱਧ ਮੁਫ਼ਤ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਹਨਾਂ ਦੀ ਕੀਤਮ ਲਗਭਗ 30.25 ਕਰੋੜ ਰੁਪਏ ਹੈ।

ਉਨ੍ਹਾਂ ਕਿਹਾ ਕਿ ਹਰੇਕ ਕਲੀਨਿਕ ਵਿੱਚ ਇੱਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕ ਅਸਿਸਟੈਂਟ ਤੇ ਦਰਜਾ 4/ਹੈਲਪਰ ਮੌਜੂਦ ਹੁੰਦਾ ਹੈ। ਸਾਰੇ ਕਲੀਨਿਕ ਆਈਟੀ ਆਧਾਰਿਤ ਹਨ ਤੇ ਹਰੇਕ ਕਲੀਨਿਕ ਵਿੱਚ ਮੈਡੀਕਲ ਅਫਸਰ, ਫਾਰਮਾਸਿਸਟ ਅਤੇ ਕਲੀਨਿਕ ਅਸਿਸਟੈਂਟ ਲਈ 1-1 ਟੈਬਲਟ ਦੀ ਵਿਵਸਥਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਦਵਾਈ ਲਿਖਣੀ ਤੇ ਦਵਾਈਆਂ ਦੀ ਵੰਡ ਇਨ੍ਹਾਂ ਟੈਬਲਟਸ ਰਾਹੀਂ ਹੀ ਕੀਤੀ ਜਾ ਰਹੀ ਹੈ।

ਸਿਹਤ ਖੇਤਰ ਵਿੱਚ ਹੋਰ ਮਹੱਤਵਪੂਰਨ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਿਲ੍ਹਾ ਤੇ ਸਬ-ਡਵੀਜ਼ਨਲ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 300 ਹਾਊਸ ਸਰਜਨਾਂ ਦੀ ਨਿਯੁਕਤੀ ਕੀਤੀ ਹੈ, ਜਦਕਿ ਮੈਡੀਕਲ ਖੋਜ ਤੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਿਹਤ ਵਿਭਾਗ ਵਿੱਚ ਪੀਜੀ ਕਰ ਚੁੱਕੇ 200 ਵਿਦਿਆਰਥੀਆਂ ਨੂੰ ਠੇਕਾ ਅਧਾਰਿਤ ਮੈਡੀਕਲ ਅਫਸਰ ਵਜੋਂ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੈਕੰਡਰੀ ਸਿਹਤ ਸੰਸਥਾਵਾਂ ਵਿੱਚ ਮਾਹਿਰ ਸੇਵਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਲਈ 14 ਜ਼ਿਲ੍ਹਿਆਂ ਵਿੱਚ ਕੁੱਲ 85 ਡਿਪਲੋਮੈਟ ਆਫ਼ ਨੈਸ਼ਨਲ ਬੋਰਡ (ਡੀਐਨਬੀ) ਦੀਆਂ ਸੀਟਾਂ ਮਨਜ਼ੂਰ ਕੀਤੀਆਂ ਗਈਆਂ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਸਾਰੀਆਂ ਇਮਾਰਤਾਂ ਨੂੰ ਲੋੜ ਅਨੁਸਾਰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਤੇ ਸਟਾਫ਼ ਦੀ ਲੋੜੀਂਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ: Punjab News: ਸ੍ਰੀ ਹਜ਼ੂਰ ਸਾਹਿਬ ਦੇ ਨਵੇਂ ਪ੍ਰਬੰਧਕ 'ਤੇ ਵੀ ਉੱਠੇ ਸਵਾਲ, ਸ਼ਰਾਬ ਪੀਂਦੇ ਦੀ ਫੋਟੋ ਵਾਇਰਲ!

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤੀਜੇ ਦਰਜੇ ਦੀਆਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪਟਿਆਲਾ ਵਿੱਚ 233 ਕਰੋੜ ਰੁਪਏ ਦੀ ਲਾਗਤ ਨਾਲ ਟਰੋਮਾ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ, ਜਦਕਿ ਅੰਮ੍ਰਿਤਸਰ ਵਿੱਚ ਪੀਈਟੀ ਸੀ.ਟੀ ਸਕੈਨ ਅਤੇ ਨਿਊਕਲੀਅਰ ਵਿਭਾਗ ਸਮੇਤ ਅਧੁਨਿਕ ਸਿਹਤ ਸਹੂਲਤਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। 

ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ‘ਸੀਐਮ ਦੀ ਯੋਗਸ਼ਾਲਾ’ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਇੱਕ ਸ਼ਾਨਦਾਰ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ ਜੋ ਬਿਮਾਰੀਆਂ ਦੀ ਰੋਕਥਾਮ ਅਤੇ ਸਿਹਤ ਨੂੰ ਉਤਸ਼ਾਹਿਤ ਕਰਨ ‘ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸੂਬੇ ਵਿੱਚ ਰੋਜ਼ਾਨਾ ਲਗਾਏ ਜਾ ਰਹੇ 281 ਯੋਗਾ ਕੈਂਪਾਂ ਵਿੱਚ 7000 ਤੋਂ ਵੱਧ ਲੋਕ ‘ਸੀਐਮ ਦੀ ਯੋਗਸ਼ਾਲਾ’ ਦਾ ਲਾਭ ਲੈ ਰਹੇ ਹਨ ਤੇ ਹੁਣ ਇਨ੍ਹਾਂ ਕੈਂਪਾਂ ਦੀ ਗਿਣਤੀ ਵਧਾ ਕੇ 1000 ਕਰ ਦਿੱਤੀ ਜਾਵੇਗੀ, ਜਿਸ ਨਾਲ 25000 ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣਗੇ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਹੋਰ ਨਿਵੇਕਲੀ ਪਹਿਲਕਦਮੀ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਬਿਮਾਰੀਆਂ ਦਾ ਸ਼ੁਰੂਆਤ ਵਿੱਚ ਹੀ ਪਤਾ ਲਗਾਉਣ ਲਈ ਸਿਹਤ ਟੀਮਾਂ ਵੱਲੋਂ 3 ਕਰੋੜ ਪੰਜਾਬੀਆਂ ਦੇ ਬਲੱਡ ਪ੍ਰੈਸ਼ਰ, ਸ਼ੂਗਰ, ਬਾਡੀ ਮਾਸ ਇੰਡੈਕਸ (ਬੀ.ਐੱਮ.ਆਈ.) ਅਤੇ ਬੇਸਿਕ ਮੈਟਾਬੋਲਿਕ ਰੇਟ ਦੀ ਜਾਂਚ ਕੀਤੀ ਜਾਵੇਗੀ। ਪਟਿਆਲਾ ਤੋਂ ਸ਼ੁਰੂ ਕੀਤੇ ਜਾਣ ਵਾਲੇ ਇਸ ਪ੍ਰਮੁੱਖ ਪ੍ਰਾਜੈਕਟ ਤਹਿਤ ਪਹਿਲੇ ਪੜਾਅ ਵਿੱਚ ਲਗਭਗ 1 ਲੱਖ ਲੋਕਾਂ ਦੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Punjab news: ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਅਧਿਆਪਕਾਂ ਲਈ ਵੱਡਾ ਐਲਾਨ, 18 ਅਗਸਤ ਤੱਕ ਪੋਰਟਲ ਖੋਲ੍ਹਣ ਦੇ ਆਦੇਸ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ
ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ
ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Embed widget